7 ਉਹ ਦਬਾਏ ਹੋਇਆਂ ਦਾ ਨਿਆਂ ਕਰਦਾ ਹੈ,
ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ,
ਯਹੋਵਾਹ ਗ਼ੁਲਾਮਾਂ ਨੂੰ ਛੁਡਾ ਦਿੰਦਾ ਹੈ।
8 ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ,
ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ,
ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ।
9 ਯਹੋਵਾਹ ਪਰਦੇਸੀਆਂ ਦੀ ਪਾਲਣਾ ਕਰਦਾ ਹੈ,
ਯਤੀਮਾਂ ਤੇ ਵਿਧਵਾ ਨੂੰ ਸੰਭਾਲਦਾ ਹੈ,
ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ।