ਸਾਰੀ ਸ੍ਰਿਸ਼ਟੀ ਪਰਮੇਸ਼ੁਰ ਦੀ ਉਸਤਤ ਕਰੇ
1 ਹਲਲੂਯਾਹ!
ਅਕਾਸ਼ੋਂ ਯਹੋਵਾਹ ਦੀ ਉਸਤਤ ਕਰੋ,
ਉਚਿਆਈਆਂ ਵਿੱਚ ਉਹ ਦੀ ਉਸਤਤ ਕਰੋ!
2 ਹੇ ਉਹ ਦੇ ਸਾਰੇ ਦੂਤੋ, ਉਹ ਦੀ ਉਸਤਤ ਕਰੋ,
ਹੇ ਉਹ ਦੀਓ ਸਾਰੀਓ ਸੈਨਾਵੋ, ਉਹ ਦੀ ਉਸਤਤ ਕਰੋ!
3 ਹੇ ਸੂਰਜ ਤੇ ਚੰਦ, ਉਹ ਦੀ ਉਸਤਤ ਕਰੋ,
ਹੇ ਸਾਰੇ ਰੌਸ਼ਨ ਤਾਰਿਓ, ਉਹ ਦੀ ਉਸਤਤ ਕਰੋ!