Publicidade

Salmos 149

ਇਸਰਾਏਲ ਪਰਮੇਸ਼ੁਰ ਦੀ ਉਸਤਤ ਕਰੇ

1 ਹਲਲੂਯਾਹ!

ਯਹੋਵਾਹ ਲਈ ਇੱਕ ਨਵਾਂ ਗੀਤ ਗਾਓ,

ਸੰਤਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰੋ!

2 ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ,

ਸੀਯੋਨ ਦੇ ਵਾਸੀ ਆਪਣੇ ਪਾਤਸ਼ਾਹ ਵਿੱਚ ਬਾਗ-ਬਾਗ ਹੋਣ।

3 ਓਹ ਨੱਚਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ,

ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ!

4 ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ,

ਉਹ ਮਸਕੀਨਾਂ ਨੂੰ ਫ਼ਤਹ ਨਾਲ ਸਿੰਗਾਰੇਗਾ,

5 ਸੰਤ ਮਹਿਮਾ ਵਿੱਚ ਬਾਗ-ਬਾਗ ਹੋਣ,

ਓਹ ਆਪਣੇ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ!

6 ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨ ਵਿੱਚ ਹੋਣ,

ਅਤੇ ਉਨ੍ਹਾਂ ਦੇ ਹੱਥ ਵਿੱਚ ਦੋਧਾਰੀ ਤਲਵਾਰ,

7 ਕਿ ਪਰਾਈਆਂ ਕੌਮਾਂ ਤੋਂ ਬਦਲਾ ਲੈਣ,

ਅਤੇ ਉੱਮਤਾਂ ਨੂੰ ਝਿੜਕੀਂ ਦੇਣ,

8 ਅਤੇ ਉਨ੍ਹਾਂ ਦੇ ਰਾਜਿਆਂ ਨੂੰ ਸੰਗਲਾਂ ਦੇ ਨਾਲ,

ਤੇ ਉਨ੍ਹਾਂ ਦੇ ਪਤਵੰਤਿਆਂ ਨੂੰ ਲੋਹੇ ਦੀਆਂ ਬੇੜੀਆਂ ਨਾਲ ਬੰਨ੍ਹਣ,

9 ਅਤੇ ਲਿਖੇ ਹੋਏ ਫ਼ਤਵੇ ਉਨ੍ਹਾਂ ਉੱਤੇ ਚਲਾਉਣ,

- ਇਹ ਉਹ ਦੇ ਸਾਰੇ ਸੰਤਾਂ ਦਾ ਮਾਣ ਹੈ।

ਹਲਲੂਯਾਹ!

Veja também

Publicidade
Bíblia Online Bíblia Online

Bíblia Online • Versão: 2026-06-18_14-04-22-