Publicidade

Salmos 20

ਜਿੱਤ ਦੇ ਲਈ ਪ੍ਰਾਰਥਨਾ
ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ।

1 ਬਿਪਤਾ ਦੇ ਦਿਨ ਯਹੋਵਾਹ ਤੈਨੂੰ ਉੱਤਰ ਦੇਵੇ,

ਯਾਕੂਬ ਦੇ ਪਰਮੇਸ਼ੁਰ ਦਾ ਨਾਮ ਤੈਨੂੰ ਉੱਚਿਆਂ ਕਰੇ।

2 ਉਹ ਪਵਿੱਤਰ ਸਥਾਨ ਤੋਂ ਤੇਰੀ ਸਹਾਇਤਾ ਭੇਜੇ,

ਅਤੇ ਸੀਯੋਨ ਤੋਂ ਤੈਨੂੰ ਸੰਭਾਲੇ,

3 ਤੇਰੀਆਂ ਸਾਰੀਆਂ ਭੇਟਾਂ ਨੂੰ ਚੇਤੇ ਰੱਖੇ,

ਅਤੇ ਤੇਰੀਆਂ ਹੋਮ ਬਲੀਆਂ ਨੂੰ ਕਬੂਲ ਕਰੇ। ਸਲਹ।

4 ਉਹ ਤੇਰੇ ਮਨੋਰਥਾਂ ਅਨੁਸਾਰ ਤੈਨੂੰ ਦੇਵੇ,

ਅਤੇ ਤੇਰੀ ਸਾਰੀ ਯੋਜਨਾ ਨੂੰ ਪੂਰਾ ਕਰੇ।

5 ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ,

ਅਤੇ ਆਪਣੇ ਪਰਮੇਸ਼ੁਰ ਦੇ ਨਾਮ ਤੋਂ ਆਪਣੇ ਝੰਡੇ ਖੜੇ ਕਰਾਂਗੇ।

ਯਹੋਵਾਹ ਤੇਰੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇ।

6 ਹੁਣ ਮੈਂ ਜਾਣਿਆ ਕਿ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ,

ਉਹ ਆਪਣੇ ਪਵਿੱਤਰ ਸਵਰਗ ਤੋਂ ਉਹ ਨੂੰ ਉੱਤਰ ਦੇਵੇਗਾ,

ਆਪਣੇ ਸੱਜੇ ਹੱਥ ਦੀ ਬਚਾਉਣ ਵਾਲੀ ਸਮਰੱਥਾ ਨਾਲ।

7 ਕੋਈ ਰਥਾਂ ਨੂੰ ਅਤੇ ਕੋਈ ਘੋੜਿਆਂ ਨੂੰ,

ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ।

8 ਓਹ ਝੁਕੇ ਅਤੇ ਡਿੱਗ ਪਏ ਹਨ,

ਪਰ ਅਸੀਂ ਉੱਠੇ ਅਤੇ ਸਿੱਧੇ ਖੜ੍ਹੇ ਹੋ ਗਏ ਹਾਂ।

9 ਹੇ ਯਹੋਵਾਹ, ਬਚਾ ਲੈ!

ਸਾਡੀ ਪੁਕਾਰ ਦੇ ਵੇਲੇ ਪਾਤਸ਼ਾਹ ਸਾਨੂੰ ਉੱਤਰ ਦੇ!

Veja também

Publicidade
Bíblia Online Bíblia Online

Bíblia Online • Versão: 2026-06-18_14-04-22-