ਪਰਮੇਸ਼ੁਰ ਮੇਰਾ ਚਾਨਣ ਅਤੇ ਮੇਰੀ ਮੁਕਤੀ
1 ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ,
ਮੈਂ ਕਿਸ ਤੋਂ ਡਰਾਂ?
ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ,
ਮੈਂ ਕਿਸ ਦਾ ਭੈਅ ਖਾਵਾਂ?
5 ਬਿਪਤਾ ਦੇ ਦਿਨ ਉਹ ਤਾਂ ਮੈਨੂੰ ਆਪਣੇ
ਮੰਡਪ ਵਿੱਚ ਲੁਕਾਵੇਗਾ,
ਅਤੇ ਆਪਣੇ ਤੰਬੂ ਦੇ ਪਰਦੇ ਵਿੱਚ ਮੈਨੂੰ ਛਿਪਾਵੇਗਾ,
ਉਹ ਮੈਨੂੰ ਚੱਟਾਨ ਤੇ ਉੱਚਾ ਕਰੇਗਾ।