Publicidade

Salmos 3

ਸਹਾਇਤਾ ਦੇ ਲਈ ਸਵੇਰ ਦੀ ਪ੍ਰਾਰਥਨਾ
ਦਾਊਦ ਦਾ ਭਜਨ। ਜਦੋਂ ਉਹ ਆਪਣੇ ਪੁੱਤਰ ਅਬਸ਼ਾਲੋਮ ਦੇ ਅੱਗੋਂ ਭੱਜਦਾ ਸੀ।

1 ਹੇ ਯਹੋਵਾਹ ਮੇਰੇ ਵਿਰੋਧੀ ਕਿੰਨੇ ਹੀ ਵੱਧ ਗਏ ਹਨ,

ਮੇਰੇ ਵਿਰੁੱਧ ਬਹੁਤ ਉੱਠ ਖੜੇ ਹੋਏ ਹਨ।

2 ਬਹੁਤੇ ਮੇਰੀ ਜਾਨ ਦੇ ਲਈ ਆਖਦੇ ਹਨ,

ਕਿ ਪਰਮੇਸ਼ੁਰ ਵੱਲੋਂ ਉਸ ਦੀ ਮਦਦ ਨਹੀਂ ਹੈ l ਸਲਹ।

3 ਪਰ ਹੇ ਯਹੋਵਾਹ ਤੂੰ ਮੇਰੇ ਦੁਆਲੇ ਢਾਲ਼ ਹੈਂ,

ਮੇਰੀ ਮਹਿਮਾ ਅਤੇ ਮੇਰੇ ਸਿਰ ਦਾ ਉਠਾਉਣ ਵਾਲਾ ਹੈਂ।

4 ਮੈਂ ਆਪਣੀ ਆਵਾਜ਼ ਨਾਲ ਯਹੋਵਾਹ ਨੂੰ ਪੁਕਾਰਦਾ ਹਾਂ,

ਉਹ ਆਪਣੇ ਪਵਿੱਤਰ ਪਰਬਤ ਤੋਂ ਮੈਨੂੰ ਉੱਤਰ ਦਿੰਦਾ ਹੈ। ਸਲਹ।

5 ਮੈਂ ਲੰਮਾ ਪੈ ਗਿਆ ਅਤੇ ਸੌਂ ਗਿਆ,

ਮੈਂ ਜਾਗ ਉੱਠਿਆ, ਕਿਉਂਕਿ ਯਹੋਵਾਹ ਮੈਨੂੰ ਸੰਭਾਲਦਾ ਹੈ।

6 ਮੈਂ ਉਹਨਾਂ ਦਸ ਹਜ਼ਾਰਾਂ ਤੋਂ ਨਹੀਂ ਡਰਾਂਗਾ,

ਜਿਨ੍ਹਾਂ ਨੇ ਆਲੇ-ਦੁਆਲੇ ਮੇਰੇ ਵਿਰੁੱਧ ਘੇਰਾ ਪਾ ਲਿਆ ਹੈ।

7 ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ ਮੈਨੂੰ ਬਚਾ,

ਤੂੰ ਤਾਂ ਮੇਰੇ ਸਾਰੇ ਵੈਰੀਆਂ ਦੇ ਜਬਾੜਿਆਂ ਉੱਤੇ ਮਾਰਿਆ ਹੈ,

ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ।

8 ਬਚਾਓ ਯਹੋਵਾਹ ਵੱਲੋਂ ਹੈ,

ਤੇਰੀ ਬਰਕਤ ਤੇਰੀ ਪਰਜਾ ਉੱਤੇ ਹੋਵੇ। ਸਲਹ।

Veja também

Publicidade
Bíblia Online Bíblia Online

Bíblia Online • Versão: 2026-06-16_06-50-08-