Pular para o conteúdo
Publicidade

ਜ਼ਬੂਰ 31

ਪਰਮੇਸ਼ੁਰ ਉੱਤੇ ਭਰੋਸੇ ਦੀ ਪ੍ਰਾਰਥਨਾ

ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ।

1 ਹੇ ਯਹੋਵਾਹ, ਮੈਂ ਤੇਰੀ ਸ਼ਰਨ ਆਇਆ ਹਾਂ,

ਮੈਨੂੰ ਕਦੇ ਵੀ ਸ਼ਰਮਿੰਦਾ ਨਾ ਹੋਣ ਦੇ,

ਆਪਣੇ ਧਰਮ ਨਾਲ ਮੈਨੂੰ ਛੁਡਾ!

2 ਆਪਣਾ ਕੰਨ ਮੇਰੀ ਲਾ ਅਤੇ ਮੈਨੂੰ ਛੇਤੀ ਛੁਡਾ!

ਤੂੰ ਮੇਰੇ ਲਈ ਇੱਕ ਮਜ਼ਬੂਤ ਚੱਟਾਨ, ਅਤੇ ਮੇਰੇ ਬਚਾਓ ਲਈ ਗੜ੍ਹ ਹੋ।

3 ਤੂੰ ਹੀ ਤਾਂ ਮੇਰੀ ਚੱਟਾਨ ਅਤੇ ਮੇਰਾ ਗੜ੍ਹ ਹੈਂ,

ਇਸ ਕਾਰਨ ਤੂੰ ਆਪਣੇ ਨਾਮ ਦੇ ਸਦਕੇ ਮੈਨੂੰ ਲਈ ਚੱਲ,

ਅਤੇ ਮੇਰੀ ਅਗਵਾਈ ਕਰ।

4 ਤੂੰ ਉਸ ਜਾਲ਼ ਵਿੱਚੋਂ ਜਿਹੜਾ ਉਨ੍ਹਾਂ ਨੇ ਮੇਰੇ ਲਈ ਲੁੱਕ ਕੇ ਵਿਛਾਇਆ ਹੈ

ਮੈਨੂੰ ਕੱਢ,

ਤੂੰ ਜੋ ਮੇਰਾ ਗੜ੍ਹ ਹੈਂ।

5 ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ,

ਤੂੰ ਮੈਨੂੰ ਛੁਟਕਾਰਾ ਦਿੱਤਾ ਹੈ,

ਹੇ ਯਹੋਵਾਹ ਸਚਿਆਈ ਦੇ ਪਰਮੇਸ਼ੁਰ!

6 ਮੈਂ ਉਨ੍ਹਾਂ ਨਾਲ ਵੈਰ ਰੱਖਦਾ ਹਾਂ

ਜਿਹੜੇ ਵਿਅਰਥ ਦੇਵਤਿਆਂ ਨੂੰ ਮੰਨਦੇ ਹਨ,

ਪਰ ਮੈਂ ਯਹੋਵਾਹ ਉੱਤੇ ਭਰੋਸਾ ਰੱਖਦਾ ਹਾਂ।

7 ਮੈਂ ਤੇਰੀ ਦਯਾ ਵਿੱਚ ਮਗਨ ਅਤੇ ਅਨੰਦ ਹੋਵਾਂਗਾ,

ਕਿਉਂ ਜੋ ਤੂੰ ਮੇਰੇ ਦੁੱਖ ਨੂੰ ਵੇਖਿਆ ਹੈ,

ਤੂੰ ਮੇਰੀ ਜਾਨ ਦੇ ਕਸ਼ਟਾਂ ਨੂੰ ਜਾਣ ਲਿਆ ਹੈ।

8 ਤੂੰ ਮੈਨੂੰ ਵੈਰੀ ਦੇ ਹੱਥੀਂ ਬੰਦ ਨਹੀਂ ਕਰ ਛੱਡਿਆ ਹੈ,

ਤੂੰ ਖੁੱਲ੍ਹੇ ਥਾਂ ਵਿੱਚ ਮੇਰੇ ਪੈਰ ਸਥਿਰ ਕੀਤੇ ਹਨ।

9 ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ,

ਕਿਉਂ ਜੋ ਮੈਂ ਸਮੱਸਿਆ ਵਿੱਚ ਹਾਂ।

ਮੇਰੀਆਂ ਅੱਖਾਂ ਗਮੀ ਦੇ ਮਾਰੇ ਗਲ਼ ਗਈਆਂ,

ਮੇਰੀ ਜਾਨ ਅਤੇ ਮੇਰਾ ਸਰੀਰ ਵੀ।

10 ਮੇਰਾ ਜੀਵਨ ਸੋਗ ਵਿੱਚ

ਅਤੇ ਮੇਰੇ ਸਾਲ ਹੌਂਕੇ ਭਰਨ ਵਿੱਚ ਲੰਘ ਗਏ ਹਨ,

ਮੇਰੀ ਬਦੀ ਦੇ ਕੰਮਾਂ ਕਾਰਨ ਮੇਰਾ ਬਲ ਘੱਟ ਗਿਆ ਹੈ,

ਅਤੇ ਮੇਰੀਆਂ ਹੱਡੀਆਂ ਗਲ਼ ਗਈਆਂ ਹਨ।

11 ਆਪਣੇ ਸਭ ਵਿਰੋਧੀਆਂ ਦੇ ਕਾਰਨ ਮੈਂ ਉਲਾਹਮਾ ਬਣਿਆ,

ਖ਼ਾਸ ਕਰਕੇ ਆਪਣੇ ਗੁਆਂਢੀਆਂ ਵਿੱਚ,

ਅਤੇ ਆਪਣੇ ਜਾਣ-ਪਛਾਣ ਵਾਲਿਆਂ ਲਈ ਡਰ ਦਾ ਕਾਰਨ,

ਜਿਨ੍ਹਾਂ ਮੈਨੂੰ ਬਾਹਰ ਵੇਖਿਆ ਓਹ ਮੈਥੋਂ ਭੱਜ ਗਏ।

12 ਮੈਂ ਮਰੇ ਹੋਏ ਵਾਂਗੂੰ ਮਨੋਂ ਭੁਲਾ ਦਿੱਤਾ ਗਿਆ ਹਾਂ,

ਅਤੇ ਟੁੱਟੇ ਹੋਏ ਭਾਂਡੇ ਵਰਗਾ ਹਾਂ।

13 ਮੈਂ ਤਾਂ ਬਹੁਤਿਆਂ ਦੀ ਬਦਨਾਮੀ ਸੁਣੀ ਹੈ,

ਅਤੇ ਆਲੇ-ਦੁਆਲੇ ਭੈਅ ਹੀ ਭੈਅ ਸੀ,

ਜਦੋਂ ਉਨ੍ਹਾਂ ਨੇ ਆਪੋ ਵਿੱਚ ਮੇਰੇ ਵਿਰੁੱਧ ਮਤਾ ਪਕਾਇਆ,

ਮੇਰੀ ਜਾਨ ਲੈਣ ਦੀ ਯੋਜਨਾ ਕੀਤੀ।

14 ਪਰ ਹੇ ਯਹੋਵਾਹ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ,

ਮੈਂ ਆਖਦਾ ਹਾਂ ਕਿ ਤੂੰ ਹੀ ਮੇਰਾ ਪਰਮੇਸ਼ੁਰ ਹੈਂ।

15 ਮੇਰੇ ਸਮੇਂ ਤੇਰੇ ਹੱਥ ਵਿੱਚ ਹਨ,

ਤੂੰ ਮੈਨੂੰ ਮੇਰੇ ਵੈਰੀਆਂ

ਅਤੇ ਸਤਾਉਣ ਵਾਲਿਆਂ ਦੇ ਹੱਥੋਂ ਛੁਡਾ।

16 ਆਪਣੇ ਮੁੱਖ ਨੂੰ ਆਪਣੇ ਦਾਸ ਉੱਤੇ ਚਮਕਾ,

ਆਪਣੀ ਦਯਾ ਨਾਲ ਮੈਨੂੰ ਬਚਾ!

17 ਹੇ ਯਹੋਵਾਹ, ਮੈਨੂੰ ਸ਼ਰਮਿੰਦਾ ਨਾ ਹੋਣ ਦੇ,

ਮੈਂ ਜੋ ਤੈਨੂੰ ਪੁਕਾਰਿਆ ਹੈ।

ਦੁਸ਼ਟ ਸ਼ਰਮਿੰਦੇ ਹੋਣ,

ਓਹ ਚੁੱਪ-ਚਾਪ ਅਧੋਲੋਕ ਵਿੱਚ ਪਏ ਰਹਿਣ!

18 ਉਹ ਝੂਠੇ ਬੁੱਲ ਬੰਦ ਹੋ ਜਾਣ, ਜਿਹੜੇ ਧਰਮੀ ਦੇ ਵਿਰੁੱਧ ਬੇਅਦਬੀ ਦੇ ਨਾਲ,

ਹੰਕਾਰ ਅਤੇ ਨਫ਼ਰਤ ਨਾਲ ਬੋਲਦੇ ਹਨ!

19 ਕਿੰਨ੍ਹੀ ਵੱਡੀ ਹੈ ਤੇਰੀ ਭਲਿਆਈ!

ਜਿਹੜੀ ਤੂੰ ਆਪਣੇ ਭੈਅ ਮੰਨਣ ਵਾਲਿਆਂ ਦੇ ਲਈ ਗੁਪਤ ਕਰ ਰੱਖੀ ਹੈ,

ਜਿਹੜੀ ਤੂੰ ਆਪਣੇ ਸ਼ਰਨਾਰਥੀਆਂ ਲਈ ਆਦਮ ਵੰਸ਼ ਦੇ

ਸਨਮੁਖ ਪਰਗਟ ਕੀਤੀ ਹੈ।

20 ਤੂੰ ਉਨ੍ਹਾਂ ਨੂੰ ਆਪਣੀ ਹਜ਼ੂਰੀ ਦੀ ਓਟ ਵਿੱਚ ਮਨੁੱਖ ਦੀਆਂ

ਜੁਗਤਾਂ ਤੋਂ ਛਿਪਾਵੇਂਗਾ,

ਤੂੰ ਉਨ੍ਹਾਂ ਨੂੰ ਜੀਭਾਂ ਦੇ ਝਗੜੇ ਤੋਂ ਆਪਣੇ ਮੰਡਪ ਵਿੱਚ

ਲੁਕਾ ਰੱਖੇਂਗਾ।

21 ਯਹੋਵਾਹ ਮੁਬਾਰਕ ਹੋਵੇ,

ਕਿਉਂ ਜੋ ਉਸ ਨੇ ਇੱਕ ਘੇਰੇ ਹੋਏ ਸ਼ਹਿਰ ਵਿੱਚ

ਮੇਰੇ ਉੱਤੇ ਆਪਣੀ ਅਚਰਜ਼ ਦਯਾ ਕੀਤੀ ਹੈ।

22 ਪਰ ਮੈਂ ਆਪਣੀ ਘਬਰਾਹਟ ਵਿੱਚ ਆਖਿਆ ਸੀ

ਕਿ ਤੇਰੀਆਂ ਅੱਖੀਆਂ ਦੇ ਅੱਗੋਂ ਮੈਂ ਕੱਟਿਆਂ ਗਿਆ ਹਾਂ,

ਤਾਂ ਵੀ ਜਦੋਂ ਮੈਂ ਤੇਰੀ ਦੁਹਾਈ ਦਿੱਤੀ ਤੂੰ ਮੇਰੀਆਂ

ਬੇਨਤੀਆਂ ਦੀ ਅਵਾਜ਼ ਸੁਣੀ।

23 ਹੇ ਯਹੋਵਾਹ ਦੇ ਸਾਰੇ ਸੰਤੋ,

ਉਹ ਦੇ ਨਾਲ ਪ੍ਰੇਮ ਰੱਖੋ,

ਯਹੋਵਾਹ ਸੱਚਿਆਂ ਦਾ ਰਾਖ਼ਾ ਹੈ,

ਪਰ ਹੰਕਾਰੀਆਂ ਨੂੰ ਪੂਰੀ ਸਜ਼ਾ ਦਿੰਦਾ ਹੈ l

24 ਹੇ ਸਾਰੇ ਯਹੋਵਾਹ ਦੀ ਆਸ ਰੱਖਣ ਵਾਲਿਓ,

ਤਕੜੇ ਹੋਵੋ ਅਤੇ ਤੁਹਾਡਾ ਮਨ ਦਲੇਰ ਹੋਵੇ!

Estes versículos te tocaram? Ore agora!

+581 estão orando agora.

Junte-se à corrente de oração.