Pular para o conteúdo
Publicidade

ਜ਼ਬੂਰ 36

ਮਨੁੱਖ ਦੀ ਦੁਸ਼ਟਤਾ

ਪ੍ਰਧਾਨ ਵਜਾਉਣ ਵਾਲੇ ਦੇ ਲਈ ਯਹੋਵਾਹ ਦੇ ਦਾਸ ਦਾਊਦ ਦਾ ਭਜਨ।

1 ਮੇਰੇ ਮਨ ਦੇ ਅੰਦਰ ਦੁਸ਼ਟ ਦੇ ਅਪਰਾਧ ਦਾ ਵਾਕ,

ਉਹ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਡਰ ਹੈ ਹੀ ਨਹੀਂ,

2 ਕਿਉਂ ਜੋ ਉਹ ਆਪਣੀਆਂ ਅੱਖੀਆਂ ਵਿੱਚ ਆਪਣੇ ਆਪ ਨੂੰ ਫੁਸਲਾਉਂਦਾ ਹੈ

ਕਿ ਮੇਰੀ ਬਦੀ ਲੱਭੀ ਨਾ ਜਾਵੇਗੀ,

ਨਾ ਘਿਣਾਉਣੀ ਸਮਝੀ ਜਾਵੇਗੀ।

3 ਉਹ ਦੇ ਮੂੰਹ ਦੀਆਂ ਗੱਲਾਂ ਬਦੀ ਅਤੇ ਛਲ ਦੀਆਂ ਹਨ,

ਉਹ ਨੇ ਬੁੱਧਵਾਨ ਹੋਣ ਨੂੰ ਅਤੇ ਭਲਾ ਕਰਨ ਨੂੰ

ਛੱਡਿਆ ਹੋਇਆ ਹੈ।

4 ਉਹ ਆਪਣੇ ਮੰਜੇ ਉੱਤੇ ਬਦੀ ਨੂੰ ਸੋਚਦਾ ਰਹਿੰਦਾ ਹੈ,

ਉਹ ਭੈੜੇ ਰਾਹ ਉੱਤੇ ਲੱਗ ਤੁਰਦਾ ਹੈ,

ਉਹ ਬਦੀ ਤੋਂ ਘਿਣ ਨਹੀਂ ਕਰਦਾ।

5 ਹੇ ਯਹੋਵਾਹ, ਤੇਰੀ ਦਯਾ ਸਵਰਗ ਵਿੱਚ ਹੈ,

ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ।

6 ਤੇਰਾ ਧਰਮ ਪਰਮੇਸ਼ੁਰ ਦੇ ਪਰਬਤਾਂ ਸਮਾਨ ਹੈ,

ਤੇਰੇ ਨਿਆਂ ਵੱਡੀ ਡੁੰਘਿਆਈ ਵਾਲੇ ਹਨ,

ਹੇ ਯਹੋਵਾਹ, ਤੂੰ ਆਦਮੀ ਅਤੇ ਡੰਗਰ ਨੂੰ

ਬਚਾਉਂਦਾ ਹੈਂ!

7 ਹੇ ਪਰਮੇਸ਼ੁਰ, ਤੇਰੀ ਦਯਾ ਕਿੰਨੀ ਬਹੁਮੁੱਲੀ ਹੈ!

ਅਤੇ ਆਦਮੀ ਦੇ ਪੁੱਤਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ।

8 ਉਹ ਤੇਰੇ ਘਰ ਦੀ

ਚਿਕਨਾਈ ਨਾਲ ਰੱਜ ਜਾਣਗੇ,

ਅਤੇ ਤੂੰ ਆਪਣੀ ਸੁੱਖ ਦੀ ਨਦੀ

ਤੋਂ ਉਹਨਾਂ ਨੂੰ ਪਿਲਾਏਂਗਾ,

9 ਕਿਉਂ ਜੋ ਜੀਵਨ ਦਾ ਚਸ਼ਮਾ ਤੇਰੇ ਕੋਲ ਹੈ,

ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ।

10 ਆਪਣੇ ਮੰਨਣ ਵਾਲਿਆਂ ਦੇ ਲਈ ਆਪਣੀ ਦਯਾ,

ਅਤੇ ਸਿੱਧੇ ਮਨ ਵਾਲਿਆਂ ਦੇ ਲਈ

ਆਪਣਾ ਧਰਮ ਵਧਾਈ ਜਾ।

11 ਘਮੰਡੀ ਦਾ ਪੈਰ ਮੇਰੇ ਉੱਤੇ ਨਾ ਪੈਣ ਦੇ।

12 ਉੱਥੇ ਬਦਕਾਰ ਡਿੱਗ ਪਏ ਹਨ,

ਓਹ ਹੇਠਾਂ ਧੱਕੇ ਗਏ ਹਨ ਅਤੇ ਫੇਰ ਨਾ ਉੱਠ ਸਕਣਗੇ।

Estes versículos te tocaram? Ore agora!

+581 estão orando agora.

Junte-se à corrente de oração.