5 ਆਪਣਾ ਰਾਹ ਯਹੋਵਾਹ ਦੇ ਵੱਸ ਵਿੱਚ ਕਰ,
ਅਤੇ ਉਸ ਉੱਤੇ ਭਰੋਸਾ ਰੱਖ ਅਤੇ ਉਹ ਪੂਰਿਆਂ ਕਰੇਗਾ।
6 ਉਹ ਤੇਰੇ ਧਰਮ ਨੂੰ ਚਾਨਣ ਵਾਂਗੂੰ
ਅਤੇ ਤੇਰੇ ਨਿਆਂ ਨੂੰ ਦੁਪਹਿਰ
ਵਾਂਗੂੰ ਪ੍ਰਕਾਸ਼ਮਾਨ ਕਰੇਗਾ।
7 ਯਹੋਵਾਹ ਦੇ ਅੱਗੇ ਚੁੱਪ-ਚਾਪ ਰਹਿ
ਅਤੇ ਧੀਰਜ ਨਾਲ ਉਹ ਦੀ ਉਡੀਕ ਰੱਖ,
ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ ਸਫ਼ਲ ਹੁੰਦਾ ਹੈ,
ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ।