Publicidade

Salmos 4

ਸਹਾਇਤਾ ਦੇ ਲਈ ਸ਼ਾਮ ਦੀ ਪ੍ਰਾਰਥਨਾ
ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ। ਦਾਊਦ ਦਾ ਭਜਨ।

1 ਜਦੋਂ ਮੈਂ ਤੈਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇ, ਹੇ ਮੇਰੇ ਧਰਮ ਦੇ ਪਰਮੇਸ਼ੁਰ।

ਜਦ ਮੈਂ ਮੁਸੀਬਤ ਵਿੱਚ ਸੀ, ਤੂੰ ਮੈਨੂੰ ਖੁੱਲ੍ਹ ਦਿੱਤੀ,

ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ।

2 ਹੇ ਮਨੁੱਖ ਦੇ ਪੁੱਤਰੋ, ਤੁਸੀਂ ਕਦੋਂ ਤੱਕ ਮੇਰੀ ਮਹਿਮਾ ਦਾ ਅਨਾਦਰ ਕਰੋਗੇ,

ਵਿਅਰਥ ਨਾਲ ਪ੍ਰੀਤ ਲਾਓਗੇ, ਝੂਠ ਨੂੰ ਭਾਲੋਗੇ? ਸਲਹ।

3 ਪਰ ਇਹ ਜਾਣੋ ਕਿ ਯਹੋਵਾਹ ਨੇ ਪਵਿੱਤਰ ਜਨ ਨੂੰ ਆਪਣੇ ਲਈ ਵੱਖਰਾ ਕਰ ਰੱਖਿਆ ਹੈ।

ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ।

4 ਕੰਬ ਜਾਓ ਅਤੇ ਪਾਪ ਨਾ ਕਰੋ,

ਆਪਣਿਆਂ ਬਿਸਤਰਿਆਂ ਉੱਤੇ ਆਪਣੇ ਮਨਾਂ ਵਿੱਚ ਸੋਚੋ ਅਤੇ ਚੁੱਪ ਰਹੋ। ਸਲਹ।

5 ਧਰਮ ਦੇ ਬਲੀਦਾਨ ਚੜਾਓ,

ਅਤੇ ਯਹੋਵਾਹ ਉੱਤੇ ਆਸ ਰੱਖੋ।

6 ਬਹੁਤੇ ਇਹ ਆਖਦੇ ਹਨ ਕਿ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾ?

ਹੇ ਯਹੋਵਾਹ, ਆਪਣੇ ਮੁੱਖੜੇ ਨੂੰ ਸਾਡੇ ਉੱਤੇ ਚਮਕਾ।

7 ਤੂੰ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ,

ਜਦੋਂ ਦਾਣੇ ਅਤੇ ਦਾਖਰਸ ਬਹੁਤ ਹੋ ਗਏ ਹਨ, ਵਧੇਰੇ ਅਨੰਦ ਪਾ ਦਿੱਤਾ ਹੈ।

8 ਮੈਂ ਸ਼ਾਂਤੀ ਨਾਲ ਲੇਟਦਿਆਂ ਹੀ ਸੌਂ ਜਾਂਵਾਂਗਾ,

ਕਿਉਂ ਜੋ ਹੇ ਯਹੋਵਾਹ, ਤੂੰ ਹੀ ਮੈਨੂੰ ਸ਼ਾਂਤੀ ਵਿੱਚ ਵਸਾਉਂਦਾ ਹੈਂ।

Veja também

Publicidade
Bíblia Online Bíblia Online

Bíblia Online • Versão: 2026-06-15_21-32-39-