Publicidade

Salmos 46

ਪਰਮੇਸ਼ੁਰ ਸਾਡੀ ਪਨਾਹ
ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਅਲਾਮੋਥ ਦੀ ਰਾਗ ਉੱਤੇ ਇੱਕ ਗੀਤ।

1 ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ,

ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ l

2 ਇਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ,

ਅਤੇ ਪਰਬਤ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ,

3 ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ,

ਅਤੇ ਪਰਬਤ ਉਸ ਦੇ ਵਧਣ ਦੇ ਕਾਰਨ ਥਰ-ਥਰਾਉਣ। ਸਲਹ।

4 ਇੱਕ ਨਦੀ ਹੈ ਜਿਸ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ,

ਅੱਤ ਮਹਾਨ ਦੇ ਡੇਰਿਆਂ ਅਤੇ ਪਵਿੱਤਰ ਸਥਾਨ ਨੂੰ ਅਨੰਦਿਤ ਕਰਦੀਆਂ ਹਨ।

5 ਪਰਮੇਸ਼ੁਰ ਉਹ ਦੇ ਵਿੱਚ ਹੈ,

ਉਹ ਨਾ ਡੋਲੇਗਾ,

ਪਰਮੇਸ਼ੁਰ ਅੰਮ੍ਰਿਤ ਵੇਲੇ ਉਹ ਦੀ ਸਹਾਇਤਾ ਕਰੇਗਾ।

6 ਕੌਮਾਂ ਨੇ ਹੁੱਲੜ ਮਚਾਇਆ,

ਰਾਜ ਡੋਲ ਗਏ,

ਉਸ ਨੇ ਆਪਣਾ ਸ਼ਬਦ ਸੁਣਾਇਆ ਅਤੇ ਧਰਤੀ ਪੰਘਰ ਗਈ।

7 ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ,

ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ।

8 ਆਓ, ਯਹੋਵਾਹ ਦੇ ਕੰਮਾਂ ਨੂੰ ਵੇਖੋ,

ਜਿਸ ਨੇ ਧਰਤੀ ਉੱਤੇ ਤਬਾਹੀਆਂ ਮਚਾਈਆਂ ਹਨ।

9 ਉਹ ਧਰਤੀ ਦੇ ਬੰਨਿਆਂ ਤੱਕ ਲੜਾਈਆਂ ਨੂੰ ਮੁਕਾ ਦਿੰਦਾ ਹੈ,

ਉਹ ਧਣੁੱਖ ਨੂੰ ਭੰਨ ਸੁੱਟਦਾ ਹੈ ਅਤੇ ਬਰਛੀ ਦੇ ਟੋਟੇ-ਟੋਟੇ ਕਰ ਦਿੰਦਾ ਹੈ,

ਉਹ ਰਥਾਂ ਨੂੰ ਅੱਗ ਨਾਲ ਸਾੜ ਸੁੱਟਦਾ ਹੈ!

10 ਸਾਡਾ ਪਰਮੇਸ਼ੁਰ ਆਖਦਾ ਹੈ,

ਨਾ ਲੜੋ ਅਤੇ ਜਾਣ ਲਓ ਕਿ ਮੈਂ ਹੀ ਪਰਮੇਸ਼ੁਰ ਹਾਂ,

ਮੈਂ ਕੌਮਾਂ ਵਿੱਚ ਵਡਿਆਇਆ ਜਾਂਵਾਂਗਾ,

ਮੈਂ ਧਰਤੀ ਉੱਤੇ ਵਡਿਆਇਆ ਜਾਂਵਾਂਗਾ!

11 ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ,

ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ।

Veja também

Publicidade
Bíblia Online Bíblia Online

Bíblia Online • Versão: 2026-06-15_21-32-39-