Pular para o conteúdo
Publicidade

ਜ਼ਬੂਰ 47

ਸਰਬ ਉੱਚ ਰਾਜਾ

ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਇੱਕ ਭਜਨ।

1 ਹੇ ਸਭ ਲੋਕੋ, ਤਾੜੀਆਂ ਵਜਾਓ,

ਜੈ-ਜੈਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਲਈ ਲਲਕਾਰੋ,

2 ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਨਕ ਹੈ,

ਉਹ ਸਾਰੇ ਜਗਤ ਦਾ ਮਹਾਰਾਜਾ ਹੈ!

3 ਉਹ ਲੋਕਾਂ ਨੂੰ ਸਾਡੇ ਹੇਠਾਂ ਦਬਾ ਦਿੰਦਾ,

ਅਤੇ ਉੱਮਤਾਂ ਨੂੰ ਸਾਡੇ ਪੈਰਾਂ ਹੇਠ ਕਰ ਦਿੰਦਾ ਹੈ।

4 ਉਹ ਸਾਡੇ ਲਈ ਸਾਡੇ ਅਧਿਕਾਰ ਨੂੰ ਚੁਣਦਾ ਹੈ,

ਆਪਣੇ ਪਿਆਰੇ ਯਾਕੂਬ ਦੀ ਉੱਤਮਤਾਈ ਨੂੰ। ਸਲਹ।

5 ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ,

ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ।

6 ਪਰਮੇਸ਼ੁਰ ਦਾ ਭਜਨ ਗਾਓ, ਅਰਾਧਨਾ ਕਰੋ,

ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ!

7 ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ,

ਸੁਰ ਤਾਲ ਨਾਲ ਅਰਾਧਨਾ ਕਰੋ!

8 ਪਰਮੇਸ਼ੁਰ ਪਰਾਈਆਂ ਕੌਮਾਂ ਉੱਤੇ ਰਾਜ ਕਰਦਾ ਹੈ,

ਪਰਮੇਸ਼ੁਰ ਆਪਣੇ ਪਵਿੱਤਰ ਸਿੰਘਾਸਣ ਉੱਤੇ ਬੈਠਾ ਹੈ।

9 ਕੌਮਾਂ ਦੇ ਪਤਵੰਤ ਇਕੱਠੇ ਹੋਏ ਹਨ,

ਕਿ ਉਹ ਅਬਰਾਹਾਮ ਦੇ ਪਰਮੇਸ਼ੁਰ ਦੀ ਪਰਜਾ ਹੋਣ।

ਧਰਤੀ ਦੀਆਂ ਢਾਲਾਂ ਪਰਮੇਸ਼ੁਰ ਦੀਆਂ ਹਨ,

ਉਹ ਅੱਤ ਮਹਾਨ ਹੈ!

Estes versículos te tocaram? Ore agora!

+581 estão orando agora.

Junte-se à corrente de oração.