Publicidade

Salmos 54

ਵੈਰੀਆਂ ਤੋਂ ਰੱਖਿਆ ਲਈ ਪ੍ਰਾਰਥਨਾ
ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਤਾਰ ਵਾਲੇ ਵਾਜਿਆਂ ਨਾਲ ਭਜਨ, ਜਦੋਂ ਜ਼ੀਫੀਆਂ ਨੇ ਆ ਕੇ ਸ਼ਾਊਲ ਨੂੰ ਕਿਹਾ, "ਕੀ ਦਾਊਦ ਸਾਡੇ ਵਿੱਚ ਲੁਕਿਆ ਨਹੀਂ ਰਹਿੰਦਾ?"

1 ਹੇ ਪਰਮੇਸ਼ੁਰ, ਆਪਣੇ ਨਾਮ ਤੋਂ ਮੈਨੂੰ ਬਚਾ,

ਅਤੇ ਆਪਣੀ ਸਮਰੱਥਾ ਨਾਲ ਮੇਰਾ ਨਿਆਂ ਕਰ!

2 ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣ,

ਅਤੇ ਮੇਰੇ ਮੂੰਹ ਦੀਆਂ ਗੱਲਾਂ ਉੱਤੇ ਕੰਨ ਲਾ,

3 ਕਿਉਂ ਜੋ ਘਮੰਡੀ ਮੇਰੇ ਵਿਰੁੱਧ ਉੱਠੇ ਹਨ,

ਅਤੇ ਜ਼ਾਲਮ ਮੇਰੀ ਜਾਨ ਦੇ ਗਾਹਕ ਹੋਏ,

ਉਨ੍ਹਾਂ ਨੇ ਪਰਮੇਸ਼ੁਰ ਨੂੰ ਆਪਣੇ ਸਨਮੁਖ ਨਹੀਂ ਰੱਖਿਆ। ਸਲਹ।

4 ਵੇਖੋ, ਪਰਮੇਸ਼ੁਰ ਮੇਰਾ ਸਹਾਇਕ ਹੈ,

ਪ੍ਰਭੂ ਮੇਰੀ ਜਾਨ ਦਾ ਸੰਭਾਲੂ ਹੈ।

5 ਇਹ ਬੁਰਿਆਈ ਮੇਰੇ ਘਾਤੀਆਂ ਉੱਤੇ ਉਹ ਮੋੜ ਦੇਵੇਗਾ,

ਆਪਣੀ ਸਚਿਆਈ ਨਾਲ ਉਨ੍ਹਾਂ ਨੂੰ ਮੁਕਾ ਦੇ!

6 ਖੁਸ਼ੀ ਦੀ ਭੇਟ ਮੈਂ ਤੇਰੇ ਲਈ ਚੜ੍ਹਾਵਾਂਗਾ,

ਹੇ ਯਹੋਵਾਹ, ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂਗਾ,

ਕਿਉਂ ਜੋ ਉਹ ਭਲਾ ਹੈ।

7 ਉਹ ਨੇ ਤਾਂ ਸਾਰੇ ਦੁੱਖ ਤੋਂ ਮੈਨੂੰ ਛੁਡਾਇਆ ਹੈ,

ਅਤੇ ਮੇਰੀ ਅੱਖ ਨੇ ਮੇਰੇ ਵੈਰੀਆਂ ਉੱਤੇ ਵੇਖ ਲਿਆ ਹੈ!

Veja também

Publicidade
Bíblia Online Bíblia Online

Bíblia Online • Versão: 2026-06-18_14-04-22-