Pular para o conteúdo
Publicidade

ਜ਼ਬੂਰ 58

ਦੁਸ਼ਟ ਨੂੰ ਸਜ਼ਾ ਦੇਣ ਲਈ ਪ੍ਰਾਰਥਨਾ

ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਦੇ ਰਾਗ ਵਿੱਚ ਦਾਊਦ ਦਾ ਭਜਨ।

1 ਹੇ ਬਲਵਾਨ ਸ਼ਾਸਕੋ58:1 ਦੇਵਤਾਓ , ਕੀ ਤੁਸੀਂ ਸੱਚ-ਮੁੱਚ ਧਰਮ ਨਾਲ ਬੋਲਦੇ ਹੋ?

ਕੀ ਤੁਸੀਂ ਆਦਮ ਵੰਸ਼ੀਆਂ ਦਾ ਸਹੀ ਨਿਆਂ ਕਰਦੇ ਹੋ?

2 ਨਹੀਂ, ਸਗੋਂ ਤੁਸੀਂ ਮਨੋਂ ਬਦੀ ਕਰਦੇ ਹੋ,

ਧਰਤੀ ਉੱਤੇ ਤੁਸੀਂ ਆਪਣੇ ਹੱਥਾਂ ਦਾ ਅਨ੍ਹੇਰ ਤੋਲ ਦਿੰਦੇ ਹੋ?

3 ਦੁਸ਼ਟ ਕੁੱਖੋਂ ਹੀ ਓਪਰੇ ਰਹੇ ਹਨ,

ਉਹ ਜੰਮਦੇ ਸਾਰ ਹੀ ਝੂਠ ਬੋਲ-ਬੋਲ ਕੇ ਭਟਕ ਜਾਂਦੇ ਹਨ।

4 ਉਨ੍ਹਾਂ ਦੀ ਵਿੱਸ ਸੱਪ ਦੀ ਵਿੱਸ ਵਰਗੀ ਹੈ,

ਓਹ ਉਸ ਬੋਲੇ ਨਾਗ ਦੀ ਨਿਆਈਂ ਹਨ ਜਿਹੜਾ ਆਪਣੇ ਕੰਨ ਮੁੰਦ ਲੈਂਦਾ ਹੈ,

5 ਜਿਹੜਾ ਸਪੇਰਿਆਂ ਦੀ ਅਵਾਜ਼ ਨਹੀਂ ਸੁਣਦਾ,

ਭਾਵੇਂ ਕੇਡੀ ਹੀ ਚਲਾਕੀ ਨਾਲ ਓਹ ਜਾਦੂ ਕਰਨ।

6 ਹੇ ਪਰਮੇਸ਼ੁਰ, ਉਨ੍ਹਾਂ ਦੇ ਦੰਦਾਂ ਨੂੰ ਉਨ੍ਹਾਂ ਦੇ ਮੂੰਹ ਵਿੱਚ ਭੰਨ ਸੁੱਟ,

ਹੇ ਪਰਮੇਸ਼ੁਰ, ਜੁਆਨ ਬੱਬਰ ਸ਼ੇਰਾਂ ਦੀਆਂ ਦਾੜ੍ਹਾਂ ਨੂੰ ਪੁੱਟ ਸੁੱਟ।

7 ਓਹ ਵਗਦੇ ਪਾਣੀ ਵਾਂਗੂੰ ਵਹਿ ਜਾਣ,

ਜਦ ਓਹ ਆਪਣੇ ਤੀਰਾਂ ਦਾ ਨਿਸ਼ਾਨਾ ਮਾਰੇ ਤਾਂ ਓਹ,

ਜਾਣੋ, ਟੋਟੇ-ਟੋਟੇ ਹੋ ਜਾਣ!

8 ਓਹ ਘੋਗੇ ਵਾਂਗੂੰ ਹੋਣ ਜੋ ਗਲ਼ ਕੇ ਜਾਂਦਾ ਰਹਿੰਦਾ ਹੈ,

ਓਹ ਇਸਤ੍ਰੀ ਦੇ ਗਰਭਪਾਤ ਵਾਂਗੂੰ ਹੋਣ ਜਿਸ ਸੂਰਜ ਨਹੀਂ ਵੇਖਿਆ!

9 ਇਸ ਤੋਂ ਅੱਗੇ ਜੋ ਤੁਹਾਡੀਆਂ ਦੇਗਾਂ ਛਾਪਿਆਂ ਨਾਲ ਤੱਤੀਆਂ ਹੋਣ,

ਉਹ ਜਲੇ, ਅਣਜਲੇ, ਦੋਹਾਂ ਨੂੰ ਵਾਵਰੋਲੇ ਨਾਲ ਉਡਾ ਦੇਵੇਗਾ।

10 ਧਰਮੀ ਇਹ ਬਦਲਾ ਵੇਖ ਕੇ ਅਨੰਦ ਹੋਵੇਗਾ,

ਉਹ ਦੁਸ਼ਟਾਂ ਦੇ ਲਹੂ ਵਿੱਚ ਆਪਣੇ ਪੈਰ ਧੋਵੇਗਾ।

11 ਤਦ ਆਦਮੀ ਆਖੇਗਾ, ਧਰਮੀ ਦੇ ਲਈ ਫਲ ਤਾਂ ਹੈ ਹੀ,

ਸੱਚ-ਮੁੱਚ ਇੱਕ ਪਰਮੇਸ਼ੁਰ ਹੈ ਜਿਹੜਾ ਧਰਤੀ ਉੱਤੇ ਨਿਆਂ ਕਰਦਾ ਹੈ!

Estes versículos te tocaram? Ore agora!

+581 estão orando agora.

Junte-se à corrente de oração.