Publicidade

Salmos 61

ਰੱਖਿਆ ਦੇ ਲਈ ਪ੍ਰਾਰਥਨਾ
ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ ਦਾਊਦ ਦਾ ਭਜਨ।

1 ਹੇ ਪਰਮੇਸ਼ੁਰ, ਮੇਰੀ ਪੁਕਾਰ ਸੁਣ,

ਮੇਰੀ ਪ੍ਰਾਰਥਨਾ ਵੱਲ ਧਿਆਨ ਦੇ!

2 ਮੈਂ ਆਪਣੇ ਮਨ ਦੇ ਨਢਾਲ ਹੋਣ ਤੇ ਧਰਤੀ ਦੇ ਬੰਨੇ ਤੋਂ ਤੈਨੂੰ ਪੁਕਾਰਾਂਗਾ,

ਤੂੰ ਉਸ ਚੱਟਾਨ ਉੱਤੇ ਜੋ ਮੇਰੇ ਲਈ ਉੱਚੀ ਹੈ ਮੈਨੂੰ ਪਹੁੰਚਾ,

3 ਤੂੰ ਮੇਰੀ ਪਨਾਹ ਜੋ ਹੈਂ,

ਤੂੰ ਵੈਰੀ ਦੇ ਸਨਮੁਖ ਇੱਕ ਤਕੜਾ ਬੁਰਜ ਹੈਂ।

4 ਮੈਂ ਤੇਰੇ ਤੰਬੂ ਵਿੱਚ ਸਦਾ ਰਹਾਂਗਾ,

ਮੈਂ ਤੇਰੇ ਖੰਭਾਂ ਦੇ ਮੁੱਢ ਪਨਾਹ ਲਵਾਂਗਾ। ਸਲਹ।

5 ਹੇ ਪਰਮੇਸ਼ੁਰ, ਤੂੰ ਮੇਰੀਆਂ ਸੁੱਖਣਾਂ ਨੂੰ ਸੁਣਿਆ,

ਤੂੰ ਆਪਣੇ ਨਾਮ ਦੇ ਭੈਅ ਮੰਨਣ ਵਾਲਿਆਂ ਦਾ ਅਧਿਕਾਰ ਮੈਨੂੰ ਦਿੱਤਾ ਹੈ।

6 ਤੂੰ ਪਾਤਸ਼ਾਹ ਦੀ ਉਮਰ ਨੂੰ ਵਧਾਵੇਂਗਾ,

ਉਹ ਦੇ ਵਰ੍ਹੇ ਪੀੜ੍ਹੀਓਂ ਪੀੜ੍ਹੀ ਹੋਣਗੇ।

7 ਉਹ ਪਰਮੇਸ਼ੁਰ ਦੇ ਸਨਮੁਖ ਸਦਾ ਤੱਕ ਵੱਸੇਗਾ,

ਦਯਾ ਅਤੇ ਸਚਿਆਈ ਨੂੰ ਥਾਪ ਰੱਖ ਕਿ ਉਹ ਉਸ ਦੀ ਰੱਖਿਆ ਕਰਨ।

8 ਸੋ ਮੈਂ ਤੇਰੇ ਨਾਮ ਦਾ ਗੁਣ ਸਦਾ ਗਾਵਾਂਗਾ,

ਕਿ ਮੈਂ ਨਿਤ ਨੇਮ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰਾਂ।

Veja também

Publicidade
Bíblia Online Bíblia Online

Bíblia Online • Versão: 2026-06-18_14-04-22-