3 ਪਰ ਧਰਮੀ ਅਨੰਦ ਹੋਣ, ਓਹ ਪਰਮੇਸ਼ੁਰ ਦੇ ਅੱਗੇ ਬਾਗ-ਬਾਗ ਹੋਣ,
ਓਹ ਅਨੰਦਤਾਈ ਨਾਲ ਖੁਸ਼ੀ ਮਨਾਉਣ!
4 ਪਰਮੇਸ਼ੁਰ ਲਈ ਗਾਓ, ਉਹ ਦੇ ਨਾਮ ਦੇ ਭਜਨ ਗਾਓ,
ਥਲਾਂ ਵਿੱਚ ਸਵਾਰ68:4 ਬੱਦਲਾਂ ਤੇ ਸਵਾਰ ਲਈ ਇੱਕ ਸ਼ਾਹੀ ਸੜਕ ਬਣਾਓ,
ਉਹ ਦਾ ਨਾਮ ਯਾਹ ਹੈ,
ਉਹ ਦੇ ਅੱਗੇ ਬਾਗ-ਬਾਗ ਹੋ ਜਾਓ!
5 ਯਤੀਮਾਂ ਦਾ ਪਿਤਾ ਅਤੇ ਵਿਧਵਾ ਦੀ ਰੱਖਿਆ68:5 ਨਿਆਂ ਕਰਨ ਵਾਲਾ ਪਰਮੇਸ਼ੁਰ
ਆਪਣੇ ਪਵਿੱਤਰ ਨਿਵਾਸ ਵਿੱਚ ਹੈ।