Publicidade

Salmos 70

ਸਹਾਇਤਾ ਦੇ ਲਈ ਪ੍ਰਾਰਥਨਾ
ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਯਾਦ ਕਰਾਉਣ ਲਈ।

1 ਹੇ ਪਰਮੇਸ਼ੁਰ, ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਦੇ ਲਈ ਛੇਤੀ ਕਰ!

2 ਜਿਹੜੇ ਮੇਰੀ ਜਾਨ ਦੇ ਗਾਹਕ ਹਨ,

ਓਹ ਲੱਜਿਆਵਾਨ ਹੋਣ ਅਤੇ ਘਬਰਾ ਜਾਣ,

ਜਿਹੜੇ ਮੇਰਾ ਬੁਰਾ ਚਾਹੁੰਦੇ ਹਨ,

ਓਹ ਪਿਛਾਂਹ ਹਟਾਏ ਜਾਣ ਤੇ ਸ਼ਰਮਿੰਦੇ ਹੋਣ!

3 ਜਿਹੜੇ "ਆਹਾ, ਆਹਾ!" ਆਖਦੇ ਹਨ,

ਓਹ ਆਪਣੀ ਲਾਜ ਦੇ ਮਾਰੇ ਪਿਛਾਂਹ ਹਟ ਜਾਣ!

4 ਜਿੰਨੇ ਤੇਰੇ ਖੋਜ਼ੀ ਹਨ ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ,

ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ,

ਓਹ ਸਦਾ ਆਖਦੇ ਰਹਿਣ ਕਿ ਪਰਮੇਸ਼ੁਰ ਦੀ ਵਡਿਆਈ ਹੋਵੇ!

5 ਮੈਂ ਤਾਂ ਮਸਕੀਨ ਅਤੇ ਕੰਗਾਲ ਹਾਂ,

ਹੇ ਪਰਮੇਸ਼ੁਰ, ਮੇਰੇ ਲਈ ਛੇਤੀ ਕਰ,

ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ,

ਹੇ ਯਹੋਵਾਹ, ਢਿੱਲ ਨਾ ਲਾ!।

Veja também

Publicidade
Bíblia Online Bíblia Online

Bíblia Online • Versão: 2026-06-18_12-43-22-