ਪਰਮੇਸ਼ੁਰ ਅਤੇ ਉਸ ਦੇ ਲੋਕ
1 ਹੇ ਮੇਰੀ ਪਰਜਾ, ਮੇਰੀ ਬਿਵਸਥਾ ਉੱਤੇ ਆਪਣਾ ਕੰਨ ਧਰੋ,
ਆਪਣੇ ਕੰਨ ਮੇਰੇ ਮੁਖ-ਵਾਕਾਂ ਉੱਤੇ ਲਾਓ।
2 ਮੈਂ ਆਪਣਾ ਮੂੰਹ ਦ੍ਰਿਸ਼ਟਾਂਤਾਂ ਵਿੱਚ ਖੋਲ੍ਹਾਂਗਾ,
ਮੈਂ ਪੁਰਾਣਿਆਂ ਸਮਿਆਂ ਦੀਆਂ ਬੁਝਾਰਤਾਂ ਉਚਾਰਾਂਗਾ,
3 ਜਿਹੜੀਆਂ ਅਸੀਂ ਸੁਣੀਆਂ ਤੇ ਜਾਤੀਆਂ,
ਅਤੇ ਸਾਡੇ ਪੁਰਖਿਆਂ ਨੇ ਸਾਨੂੰ ਦੱਸੀਆਂ।
4 ਅਸੀਂ ਉਹਨਾਂ ਨੂੰ ਉਨ੍ਹਾਂ ਦੀ ਅੰਸ ਤੋਂ ਲੁਕਾਵਾਂਗੇ,
ਸਗੋਂ ਆਉਣ ਵਾਲੀ ਪੀੜ੍ਹੀ ਨੂੰ ਯਹੋਵਾਹ ਦੀ ਉਸਤਤ,
ਉਸ ਦੀ ਸ਼ਕਤੀ ਅਤੇ ਅਚਰਜ਼ ਕੰਮ ਜੋ ਉਸ ਨੇ ਕੀਤੇ ਦੱਸਾਂਗੇ।
5 ਉਸ ਨੇ ਤਾਂ ਯਾਕੂਬ ਵਿੱਚ ਇੱਕ ਸਾਖੀ ਕਾਇਮ ਕੀਤੀ,
ਅਤੇ ਇਸਰਾਏਲ ਵਿੱਚ ਇੱਕ ਬਿਵਸਥਾ ਠਹਿਰਾਈ,
ਜਿਹ ਦਾ ਹੁਕਮ ਉਸ ਨੇ ਸਾਡੇ ਪੁਰਖਿਆਂ ਨੂੰ ਦਿੱਤਾ,
ਕਿ ਓਹ ਆਪਣੀ ਅੰਸ ਨੂੰ ਸਿਖਾਉਣ,
6 ਤਾਂ ਜੋ ਆਉਣ ਵਾਲੀ ਪੀੜ੍ਹੀ ਅਰਥਾਤ ਓਹ ਬੱਚੇ,
ਜਿਹੜੇ ਜੰਮਣਗੇ ਉਨ੍ਹਾਂ ਨੂੰ ਜਾਣ ਲੈਣ,
ਕਿ ਓਹ ਵੀ ਉੱਠ ਕੇ ਆਪਣੀ ਅੰਸ ਨੂੰ ਦੱਸਣ,
7 ਕਿ ਓਹ ਪਰਮੇਸ਼ੁਰ ਵਿੱਚ ਆਪਣੀ ਆਸ਼ਾ ਰੱਖਣ, ਅਤੇ ਪਰਮੇਸ਼ੁਰ ਦੇ ਕੰਮਾਂ ਨੂੰ ਨਾ ਭੁੱਲਣ,
ਪਰ ਉਸ ਦੇ ਹੁਕਮਾਂ ਦੀ ਰਾਖੀ ਕਰਨ,
8 ਅਤੇ ਓਹ ਆਪਣੇ ਪੁਰਖਿਆਂ ਵਾਂਗੂੰ ਨਾ ਹੋਣ,
ਇੱਕ ਕੱਬੀ ਪੀੜ੍ਹੀ ਜਿਸ ਆਪਣਾ ਮਨ ਕਾਇਮ ਨਾ ਰੱਖਿਆ,
ਅਤੇ ਜਿਹ ਦਾ ਆਤਮਾ ਪਰਮੇਸ਼ੁਰ ਵਿੱਚ ਦ੍ਰਿੜ੍ਹ ਨਾ ਰਿਹਾ।