ਪ੍ਰੀਖਿਆਵਾਂ ਅਤੇ ਪਰਤਾਵੇ
2 ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ। 3 ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ। 4 ਅਤੇ ਧੀਰਜ ਨੂੰ ਆਪਣਾ ਕੰਮ ਪੂਰਾ ਕਰ ਲੈਣ ਦੇਵੋ ਤਾਂ ਜੋ ਤੁਸੀਂ ਸਿੱਧ ਅਤੇ ਸੰਪੂਰਨ ਹੋ ਜਾਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ।