ਵਿਸ਼ਵਾਸ ਅਤੇ ਅਮਲ
14 ਹੇ ਮੇਰੇ ਭਰਾਵੋ, ਜੇ ਕੋਈ ਆਖੇ ਕਿ ਮੈਨੂੰ ਵਿਸ਼ਵਾਸ ਹੈ, ਪਰ ਉਹ ਅਮਲ ਨਾ ਕਰਦਾ ਹੋਵੇ ਤਾਂ ਕੀ ਲਾਭ ਹੋਇਆ? ਭਲਾ, ਇਹ ਵਿਸ਼ਵਾਸ ਉਸ ਨੂੰ ਬਚਾ ਸਕਦਾ ਹੈ? 15 ਜੇ ਕੋਈ ਭਾਈ ਜਾਂ ਭੈਣ ਭੋਜਨ ਬਸਤਰ ਅਤੇ ਰੱਜਵੀਂ ਰੋਟੀ ਤੋਂ ਥੁੜਿਆ ਹੋਵੇ। 16 ਅਤੇ ਤੁਹਾਡੇ ਵਿੱਚੋਂ ਕੋਈ ਉਨ੍ਹਾਂ ਨੂੰ ਆਖੇ ਕਿ ਸ਼ਾਂਤੀ ਨਾਲ ਜਾਓ। ਨਿੱਘੇ ਅਤੇ ਰੱਜੇ ਪੁੱਜੇ ਰਹੋ ਪਰ ਜਿਹੜੀਆਂ ਵਸਤਾਂ ਸਰੀਰ ਲਈ ਜ਼ਰੂਰੀ ਹਨ ਉਹ ਤੁਸੀਂ ਉਨ੍ਹਾਂ ਨੂੰ ਨਾ ਦਿੱਤੀਆਂ ਤਾਂ ਕੀ ਲਾਭ ਹੋਇਆ? 17 ਇਸੇ ਪ੍ਰਕਾਰ ਵਿਸ਼ਵਾਸ ਜੋ ਅਮਲ ਸਹਿਤ ਨਾ ਹੋਵੇ ਤਾਂ ਆਪਣੇ ਆਪ ਵਿੱਚ ਮਰਿਆ ਹੋਇਆ ਹੈ।