13 ਕੀ ਮਸੀਹ ਵੰਡਿਆ ਹੋਇਆ ਹੈ? ਕੀ ਪੌਲੁਸ ਤੁਹਾਡੇ ਲਈ ਸਲੀਬ ਤੇ ਚੜ੍ਹਾਇਆ ਗਿਆ ਸੀ? ਜਾਂ ਕੀ ਤੁਹਾਨੂੰ ਪੌਲੁਸ ਦੇ ਨਾਮ ਤੇ ਬਪਤਿਸਮਾ ਦਿੱਤਾ ਗਿਆ ਸੀ, ਬਿਲਕੁੱਲ ਨਹੀਂ? 14 ਮੈਂ ਪਰਮੇਸ਼ਵਰ ਦਾ ਧੰਨਵਾਦ ਕਰਦਾ ਹਾਂ, ਜੋ ਕ੍ਰਿਸਪਸ ਅਤੇ ਗਾਯੁਸ ਤੋਂ ਬਿਨ੍ਹਾਂ ਮੈਂ ਤੁਹਾਡੇ ਵਿੱਚੋਂ ਕਿਸੇ ਹੋਰ ਨੂੰ ਬਪਤਿਸਮਾ ਨਹੀਂ ਦਿੱਤਾ। 15 ਤਾਂ ਜੋ ਕੋਈ ਇਹ ਨਾ ਆਖੇ ਕਿ ਮੇਰੇ ਨਾਮ ਉੱਤੇ ਤੁਹਾਨੂੰ ਬਪਤਿਸਮਾ ਦਿੱਤਾ ਗਿਆ ਸੀ। 16 (ਹਾਂ, ਮੈਂ ਸਤਫ਼ਨਾਸ ਦੇ ਪਰਿਵਾਰ ਨੂੰ ਵੀ ਬਪਤਿਸਮਾ ਦਿੱਤਾ; ਇਸ ਤੋਂ ਇਲਾਵਾ ਮੈਨੂੰ ਯਾਦ ਨਹੀਂ ਕਿ ਮੈਂ ਕਿਸੇ ਹੋਰ ਨੂੰ ਬਪਤਿਸਮਾ ਦਿੱਤਾ ਹੋਵੇ।) 17 ਕਿਉਂਕਿ ਮਸੀਹ ਯਿਸ਼ੂ ਨੇ ਮੈਨੂੰ ਬਪਤਿਸਮਾ ਦੇਣ ਲਈ ਨਹੀਂ, ਪਰ ਖੁਸ਼ਖ਼ਬਰੀ ਸੁਣਾਉਣ ਲਈ ਭੇਜਿਆ ਹੈ, ਉਹ ਵੀ ਸ਼ਬਦਾ ਦੇ ਗਿਆਨ ਅਨੁਸਾਰ ਨਹੀਂ, ਕਿ ਅਜਿਹਾ ਨਾ ਹੋਵੇ ਜੋ ਮਸੀਹ ਦੀ ਸਲੀਬ ਵਿਅਰਥ ਹੋ ਜਾਏ।
Publicidade
1 ਕੁਰਿੰਥੀਆਂ 1
Estes versículos te tocaram? Ore agora!
+581 estão orando agora.
Junte-se à corrente de oração.