27 ਪਰ ਪਰਮੇਸ਼ਵਰ ਨੇ ਸੰਸਾਰ ਦੇ ਮੂਰਖਾਂ ਨੂੰ ਚੁਣ ਲਿਆ ਕਿ ਬੁੱਧਵਾਨਾਂ ਨੂੰ ਸ਼ਰਮਿੰਦਾ ਕਰੇ; ਪਰਮੇਸ਼ਵਰ ਨੇ ਸੰਸਾਰ ਦੇ ਨਿਰਬਲਾਂ ਨੂੰ ਚੁਣ ਲਿਆ ਤਾਕਿ ਬਲਵੰਤਾ ਨੂੰ ਲੱਜਿਆਵਾਨ ਕਰੇ। 28 ਪਰਮੇਸ਼ਵਰ ਨੇ ਉਨ੍ਹਾਂ ਲੋਕਾਂ ਨੂੰ ਚੁਣਿਆ ਜੋ ਦੁਨੀਆਂ ਦੀਆਂ ਨਜ਼ਰਾਂ ਵਿੱਚ ਨੀਚ, ਮਾਮੂਲੀ ਹਨ ਅਤੇ ਜਿਹੜੇ ਮੌਜੂਦ ਨਹੀਂ ਹਨ 29 ਤਾਂ ਜੋ ਕੋਈ ਵੀ ਮਨੁੱਖ ਪਰਮੇਸ਼ਵਰ ਅੱਗੇ ਘਮੰਡ ਨਾ ਕਰੇ।
Publicidade