23 ਮੈਂ ਤਾਂ ਇਹ ਗੱਲ ਪ੍ਰਭੂ ਤੋਂ ਪਾਈ ਸੀ ਜਿਹੜੀ ਤੁਹਾਨੂੰ ਸੌਂਪ ਦਿੱਤੀ: ਜਿਸ ਰਾਤ ਪ੍ਰਭੂ ਯਿਸ਼ੂ ਨੂੰ ਫੜਵਾਇਆ ਗਿਆ ਸੀ, ਉਸ ਨੇ ਰੋਟੀ ਲਈ, 24 ਅਤੇ ਪਰਮੇਸ਼ਵਰ ਦਾ ਧੰਨਵਾਦ ਕਰਕੇ ਤੋੜੀ ਅਤੇ ਆਪਣੇ ਚੇਲਿਆਂ ਨੂੰ ਕਿਹਾ, "ਇਹ ਮੇਰਾ ਸਰੀਰ ਹੈ, ਜੋ ਤੁਹਾਡੇ ਲਈ ਹੈ; ਇਹ ਮੇਰੀ ਯਾਦਗੀਰੀ ਲਈ ਕਰਿਆ ਕਰੋ।" 25 ਇਸੇ ਤਰ੍ਹਾਂ, ਭੋਜਨ ਤੋਂ ਬਾਅਦ ਉਸ ਨੇ ਪਿਆਲਾ ਵੀ ਲਿਆ ਅਤੇ ਕਿਹਾ, "ਇਹ ਪਿਆਲਾ ਮੇਰੇ ਲਹੂ ਵਿੱਚ ਨਵੀਂ ਵਾਚਾ ਹੈ; ਜਦੋਂ ਵੀ ਕਦੇ ਤੁਸੀਂ ਇਹ ਪੀਓ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।" 26 ਕਿਉਂਕਿ ਜਦ ਕਦੇ ਵੀ ਤੁਸੀਂ ਇਹ ਰੋਟੀ ਖਾਂਦੇ ਹੋ ਅਤੇ ਪਿਆਲਾ ਪੀਂਦੇ ਹੋ, ਤਾਂ ਤੁਸੀਂ ਪ੍ਰਭੂ ਦੀ ਮੌਤ ਦਾ ਪ੍ਰਚਾਰ ਕਰਦੇ ਹੋ ਜਦੋਂ ਤੱਕ ਉਹ ਵਾਪਸ ਨਹੀਂ ਆ ਜਾਂਦਾ।
Publicidade
1 ਕੁਰਿੰਥੀਆਂ 11:23-26
OPCV Punjabi Contemporary Version
Em outras traduções
- IRVPUN Indian Revised Version (IRV) - Punjabi
23 ਮੈਂ ਤਾਂ ਇਹ ਗੱਲ ਪ੍ਰਭੂ ਤੋਂ ਪਾਈ ਸੀ ਜਿਹੜੀ ਤੁਹਾਨੂੰ ਸੌਂਪ ਦਿੱਤੀ ਭਈ ਪ੍ਰਭੂ ਯਿਸੂ ਨੇ ਜਿਸ ਰਾਤ ਉਹ ਫੜਵਾਇਆ ਗਿਆ ਉਸ ਨੇ ਰੋਟੀ ਲਈ। 24 ਅਤੇ ਧੰਨਵਾਦ ਕਰ ਕੇ ਤੋੜੀ ਅਤੇ ਕਿਹਾ, ਇਹ ਮੇਰਾ ਸਰੀਰ ਹੈ ਜੋ ਤੁਹਾਡੇ ਲਈ ਹੈ। ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ। 25 ਇਸੇ ਤਰ੍ਹਾਂ ਉਸ ਨੇ ਭੋਜਨ ਖਾਣ ਦੇ ਪਿੱਛੋਂ ਪਿਆਲਾ ਵੀ ਲਿਆ ਅਤੇ ਕਿਹਾ ਜੋ ਇਹ ਪਿਆਲਾ ਮੇਰੇ ਲਹੂ ਵਿੱਚ ਨਵਾਂ ਨੇਮ ਹੈ। ਜਦ ਕਦੇ ਤੁਸੀਂ ਇਹ ਨੂੰ ਪੀਵੋ ਤਾਂ ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ। 26 ਕਿਉਂਕਿ ਜਦ ਕਦੇ ਤੁਸੀਂ ਇਹ ਰੋਟੀ ਖਾਓ ਅਤੇ ਪਿਆਲਾ ਪੀਓ ਤਾਂ ਤੁਸੀਂ ਪ੍ਰਭੂ ਦੀ ਮੌਤ ਦਾ ਪ੍ਰਚਾਰ ਕਰਦੇ ਰਹਿੰਦੇ ਹੋ ਜਦ ਤੱਕ ਉਹ ਨਾ ਆਵੇ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.