32 ਮੈਂ ਚਾਹੁੰਦਾ ਹਾਂ ਕਿ ਤੁਸੀਂ ਚਿੰਤਾ ਤੋਂ ਮੁਕਤ ਰਹੋ। ਇੱਕ ਅਣਵਿਆਹਿਆਂ ਆਦਮੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ ਕਿ ਪ੍ਰਭੂ ਨੂੰ ਕਿਵੇਂ ਪਰਸੰਨ ਕਰਾ। 33 ਪਰ ਇੱਕ ਵਿਆਹਿਆ ਆਦਮੀ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ, ਜੋ ਆਪਣੀ ਪਤਨੀ ਨੂੰ ਕਿਵੇਂ ਖੁਸ਼ ਰੱਖੇ। 34 ਅਤੇ ਦੁਬਦਾ ਵਿੱਚ ਪਿਆ ਰਹਿੰਦਾ ਹੈ। ਅਤੇ ਅਣਵਿਆਹੀ ਔਰਤ ਜਾਂ ਕੁਆਰੀ ਪ੍ਰਭੂ ਦੀਆ ਗੱਲਾਂ ਦੀ ਚਿੰਤਾ ਕਰਦੀ ਹੈ: ਕਿ ਉਹ ਸਰੀਰ ਅਤੇ ਆਤਮਾ ਵਿੱਚ ਪਵਿੱਤਰ ਹੋਵੇ। ਪਰ ਜਿਹੜੀ ਵਿਆਹੀ ਹੈ ਉਹ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਜੋ ਆਪਣੇ ਪਤੀ ਨੂੰ ਕਿਵੇਂ ਖੁਸ਼ ਕਰੇ।