Pular para o conteúdo
Publicidade

1 ਇਤਿਹਾਸ 29:11,12,14,15

OPCV Punjabi Contemporary Version

11 ਹੇ ਯਾਹਵੇਹ, ਵਡਿਆਈ ਅਤੇ ਸ਼ਕਤੀ

ਅਤੇ ਮਹਿਮਾ, ਪਰਤਾਪ ਅਤੇ ਫਤਹਿ ਤੇਰੀ ਹੈ,

ਕਿਉਂਕਿ ਅਕਾਸ਼ ਅਤੇ ਧਰਤੀ ਵਿੱਚ ਸਭ ਕੁਝ ਤੇਰਾ ਹੈ।

ਹੇ ਯਾਹਵੇਹ, ਰਾਜ ਤੇਰਾ ਹੀ ਹੈ;

ਤੂੰ ਸਾਰਿਆਂ ਦੇ ਸਿਰ ਉੱਤੇ ਉੱਚੇ ਤੋਂ ਉੱਚਾ ਹੈ।

12 ਦੌਲਤ ਅਤੇ ਇੱਜ਼ਤ ਤੇਰੇ ਵੱਲੋਂ ਆਉਂਦੀ ਹੈ।

ਤੂੰ ਸਾਰੀਆਂ ਚੀਜ਼ਾਂ ਦਾ ਹਾਕਮ ਹੈ।

ਤੇਰੇ ਹੱਥਾਂ ਵਿੱਚ ਸ਼ਕਤੀ ਅਤੇ ਬਲ ਹੈ

ਸਾਰਿਆਂ ਨੂੰ ਉੱਚਾ ਕਰਨ ਅਤੇ ਤਾਕਤ ਦੇਣ ਲਈ।

14 "ਪਰ ਮੈਂ ਕੌਣ ਹਾਂ ਅਤੇ ਮੇਰੇ ਲੋਕ ਕੌਣ ਹਨ ਜੋ ਅਸੀਂ ਇਸ ਪ੍ਰਕਾਰ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾਉਣ ਦੀ ਸ਼ਕਤੀ ਰੱਖੀਏ? ਕਿਉਂ ਜੋ ਸਾਰੀਆਂ ਵਸਤਾਂ ਤੇਰੀ ਵੱਲੋਂ ਹੀ ਆਉਂਦੀਆਂ ਹਨ ਅਤੇ ਤੇਰੇ ਹੱਥ ਦੀ ਦਾਤ ਤੋਂ ਅਸੀਂ ਤੈਨੂੰ ਦਿੱਤਾ ਹੈ। 15 ਅਸੀਂ ਤਾਂ ਆਪਣੇ ਪੁਰਖਿਆਂ ਵਾਂਗੂੰ ਤੇਰੇ ਅੱਗੇ ਓਪਰੇ ਅਤੇ ਰਾਹੀ ਹਾਂ, ਧਰਤੀ ਉੱਤੇ ਸਾਡੇ ਦਿਨ ਛਾਂ ਵਾਂਗੂੰ ਹਨ ਅਤੇ ਕੁਝ ਠਿਕਾਣਾ ਹੈ ਨਹੀਂ।

Em outras traduções

  1. IRVPUN Indian Revised Version (IRV) - Punjabi

    11 ਹੇ ਯਹੋਵਾਹ, ਵਡਿਆਈ, ਸ਼ਕਤੀ, ਪਰਤਾਪ, ਫ਼ਤਹ ਅਤੇ ਮਹਿਮਾ ਤੇਰੀ ਹੀ ਹੈ, ਕਿਉਂ ਜੋ ਸੱਭੋ ਕੁਝ ਜਿਹੜਾ ਅਕਾਸ਼ ਅਤੇ ਧਰਤੀ ਦੇ ਵਿੱਚ ਹੈ ਤੇਰਾ ਹੀ ਹੈ। ਹੇ ਯਹੋਵਾਹ, ਰਾਜ ਤੇਰਾ ਹੀ ਹੈ, ਤੂੰ ਸਭਨਾਂ ਦੇ ਸਿਰ ਉੱਤੇ ਅੱਤ ਉੱਚੇ ਤੋਂ ਉੱਚਾ ਹੈਂ। 12 ਧਨ, ਮਾਯਾ ਅਤੇ ਪਤ ਤੇਰੀ ਵੱਲੋਂ ਹੀ ਆਉਂਦੀਆਂ ਹਨ ਅਤੇ ਤੂੰ ਸਾਰਿਆਂ ਦੇ ਸਿਰ ਉੱਤੇ ਰਾਜ ਕਰਦਾ ਹੈਂ, ਅਤੇ ਤੇਰੇ ਹੱਥ ਵਿੱਚ ਸ਼ਕਤੀ ਅਤੇ ਬਲ ਹਨ, ਅਤੇ ਤੇਰੇ ਅਧੀਨ ਹੈ ਜੋ ਵਡਿਆਈ ਅਤੇ ਬਲ ਸਾਰਿਆਂ ਨੂੰ ਬਖ਼ਸ਼ੇਂ 14 ਪਰ ਮੈਂ ਕੌਣ ਅਤੇ ਮੇਰੀ ਪਰਜਾ ਕੌਣ, ਜੋ ਅਸੀਂ ਇਸ ਪ੍ਰਕਾਰ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾਉਣ ਦੀ ਸ਼ਕਤੀ ਰੱਖੀਏ? ਕਿਉਂ ਜੋ ਸਾਰੀਆਂ ਵਸਤਾਂ ਤੇਰੀ ਵੱਲੋਂ ਹੀ ਆਉਂਦੀਆਂ ਹਨ ਅਤੇ ਤੇਰੇ ਹੱਥ ਦੀ ਦਾਤ ਤੋਂ ਅਸੀਂ ਤੈਨੂੰ ਦਿੱਤਾ ਹੈ! 15 ਅਸੀਂ ਤਾਂ ਆਪਣੇ ਪੁਰਖਿਆਂ ਵਾਂਗੂੰ ਤੇਰੇ ਅੱਗੇ ਓਪਰੇ ਅਤੇ ਰਾਹੀ ਹਾਂ, ਧਰਤੀ ਉੱਤੇ ਸਾਡੇ ਦਿਨ ਛਾਂ ਵਾਂਗੂੰ ਹਨ ਅਤੇ ਕੁਝ ਠਿਕਾਣਾ ਹੈ ਨਹੀਂ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.