6 ਜੇ ਅਸੀਂ ਉਸ ਨਾਲ ਸੰਗਤੀ ਰੱਖਣ ਦਾ ਦਾਅਵਾ ਕਰੀਏ ਅਤੇ ਫਿਰ ਵੀ ਹਨੇਰੇ ਵਿੱਚ ਚੱਲਦੇ ਹਾਂ, ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚਾਈ ਉੱਤੇ ਨਹੀਂ ਚੱਲਦੇ। 7 ਪਰ ਜੇ ਅਸੀਂ ਚਾਨਣ ਵਿੱਚ ਚੱਲਦੇ ਹਾਂ, ਜਿਵੇਂ ਉਹ ਚਾਨਣ ਵਿੱਚ ਹੈ, ਸਾਡੀ ਇੱਕ-ਦੂਜੇ ਨਾਲ ਸੰਗਤੀ ਹੈ, ਅਤੇ ਯਿਸ਼ੂ, ਉਸ ਦੇ ਪੁੱਤਰ ਦਾ ਲਹੂ ਸਾਨੂੰ ਸਾਰੇ ਪਾਪਾਂ ਤੋਂ ਸ਼ੁੱਧ ਕਰਦਾ ਹੈ।