Publicidade

1 João 3

1 ਵੇਖੋ ਪਿਤਾ ਨੇ ਸਾਡੇ ਉੱਤੇ ਕਿੰਨਾਂ ਪਿਆਰ ਕੀਤਾ ਹੈ, ਕਿ ਅਸੀਂ ਪਰਮੇਸ਼ਵਰ ਦੇ ਬੱਚੇ ਅਖਵਾਏ ਜਾਈਏ! ਅਤੇ ਇਹੋ ਹੈ ਜੋ ਅਸੀਂ ਹਾਂ! ਦੁਨੀਆਂ ਸਾਨੂੰ ਨਹੀਂ ਜਾਣਦੀ ਇਸ ਦਾ ਕਾਰਨ ਇਹ ਹੈ ਕਿਉਂਕਿ ਇਹ ਪਰਮੇਸ਼ਵਰ ਨੂੰ ਨਹੀਂ ਜਾਣਦੇ ਸਨ। 2 ਹੇ ਪਿਆਰੇ ਮਿੱਤਰੋ, ਹੁਣ ਅਸੀਂ ਪਰਮੇਸ਼ਵਰ ਦੇ ਬੱਚੇ ਹਾਂ ਅਤੇ ਹੁਣ ਤੱਕ ਇਹ ਪ੍ਰਗਟ ਨਹੀਂ ਹੋਇਆ ਕਿ ਅਸੀਂ ਕੀ ਕੁਝ ਹੋਵਾਂਗੇ। ਪਰ ਅਸੀਂ ਜਾਣਦੇ ਹਾਂ ਕਿ ਜਦੋਂ ਮਸੀਹ ਪ੍ਰਗਟ ਹੁੰਦਾ ਹੈ, ਅਸੀਂ ਉਸਦੇ ਵਰਗੇ ਹੋਵਾਂਗੇ, ਕਿਉਂਕਿ ਅਸੀਂ ਉਸਨੂੰ ਉਸੇ ਤਰ੍ਹਾਂ ਵੇਖਾਂਗੇ ਜਿਵੇਂ ਉਹ ਹੈ। 3 ਉਹ ਸਾਰੇ ਜਿਨ੍ਹਾਂ ਨੂੰ ਮਸੀਹ ਵਿੱਚ ਇਹ ਉਮੀਦ ਹੈ ਉਹ ਆਪਣੇ ਆਪ ਨੂੰ ਸ਼ੁੱਧ ਕਰਦੇ ਹਨ, ਜਿਵੇਂ ਉਹ ਸ਼ੁੱਧ ਹੈ।

4 ਹਰ ਕੋਈ ਜੋ ਪਾਪ ਕਰਦਾ ਹੈ ਕਾਨੂੰਨ ਨੂੰ ਤੋੜਦਾ ਹੈ; ਅਸਲ ਵਿੱਚ, ਪਾਪ ਕੁਧਰਮ ਹੈ। 5 ਪਰ ਤੁਸੀਂ ਜਾਣਦੇ ਹੋ ਕਿ ਉਹ ਇਸ ਲਈ ਪ੍ਰਗਟ ਹੋਇਆ ਤਾਂ ਜੋ ਉਹ ਸਾਡੇ ਪਾਪਾਂ ਨੂੰ ਦੂਰ ਕਰ ਸਕੇ ਅਤੇ ਉਸ ਵਿੱਚ ਕੋਈ ਪਾਪ ਨਹੀਂ ਹੈ। 6 ਕੋਈ ਵੀ ਜੋ ਮਸੀਹ ਵਿੱਚ ਕਾਇਮ ਰਹਿੰਦਾ ਹੈ ਉਹ ਪਾਪ ਨਹੀਂ ਕਰਦਾ। ਕੋਈ ਵੀ ਜਿਹੜਾ ਪਾਪ ਕਰਦਾ ਹੈ ਉਸ ਨੇ ਨਾ ਤਾਂ ਉਸ ਨੂੰ ਵੇਖਿਆ ਹੈ ਅਤੇ ਨਾ ਹੀ ਜਾਣਿਆ ਹੈ।

7 ਹੇ ਪਿਆਰੇ ਬੱਚਿਓ, ਕੋਈ ਵੀ ਤੁਹਾਨੂੰ ਨਾ ਭਰਮਾਵੇ। ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਉਹ ਧਰਮੀ ਹੈ, ਜਿਵੇਂ ਮਸੀਹ ਧਰਮੀ ਹੈ। 8 ਉਹ ਜੋ ਪਾਪ ਕਰਦਾ ਹੈ ਉਹ ਦੁਸ਼ਟ ਤੋਂ ਹੈ, ਕਿਉਂਕਿ ਦੁਸ਼ਟ ਸ਼ੁਰੂ ਤੋਂ ਹੀ ਪਾਪ ਕਰਦਾ ਆ ਰਿਹਾ ਹੈ। ਪਰਮੇਸ਼ਵਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਕਿ ਦੁਸ਼ਟ ਦੇ ਕੰਮਾਂ ਨੂੰ ਨਸ਼ਟ ਕਰੇ। 9 ਕੋਈ ਵੀ ਜਿਹੜਾ ਪਰਮੇਸ਼ਵਰ ਤੋਂ ਪੈਦਾ ਹੋਇਆ ਹੈ ਉਹ ਲਗਾਤਾਰ ਪਾਪ ਨਹੀਂ ਕਰੇਗਾ, ਕਿਉਂਕਿ ਉਹਨਾਂ ਵਿੱਚ ਪਰਮੇਸ਼ਵਰ ਦਾ ਬੀਜ ਰਹਿੰਦਾ ਹੈ; ਉਹ ਪਾਪ ਨਹੀਂ ਕਰ ਸਕਦੇ, ਕਿਉਂਕਿ ਉਹ ਪਰਮੇਸ਼ਵਰ ਤੋਂ ਪੈਦਾ ਹੋਏ ਹਨ। 10 ਇਸ ਤਰ੍ਹਾਂ ਅਸੀਂ ਜਾਣਦੇ ਹਾਂ ਕਿ ਪਰਮੇਸ਼ਵਰ ਦੇ ਬੱਚੇ ਕੌਣ ਹਨ ਅਤੇ ਦੁਸ਼ਟ ਦੇ ਬੱਚੇ ਕੌਣ ਹਨ: ਕੋਈ ਵੀ ਜੋ ਉਹ ਕੰਮ ਨਹੀਂ ਕਰਦਾ ਜੋ ਸਹੀ ਹੈ, ਅਤੇ ਨਾ ਹੀ ਜਿਹੜਾ ਆਪਣੇ ਭਰਾ ਅਤੇ ਭੈਣ ਨੂੰ ਪਿਆਰ ਨਹੀਂ ਕਰਦਾ ਉਹ ਪਰਮੇਸ਼ਵਰ ਦਾ ਬੱਚਾ ਨਹੀਂ ਹੈ।

ਆਪਸ ਵਿੱਚ ਪ੍ਰੇਮ ਰੱਖੋ

11 ਕਿਉਂਕਿ ਇਹ ਉਹ ਸੰਦੇਸ਼ ਹੈ ਜੋ ਤੁਸੀਂ ਸ਼ੁਰੂ ਤੋਂ ਸੁਣਿਆ ਹੈ: ਸਾਨੂੰ ਇੱਕ-ਦੂਜੇ ਨੂੰ ਪਿਆਰ ਕਰਨਾ ਚਾਹੀਦਾ ਹੈ। 12 ਕਾਇਨ ਵਰਗੇ ਨਾ ਬਣੋ, ਜੋ ਦੁਸ਼ਟ ਨਾਲ ਸੰਬੰਧ ਰੱਖਦਾ ਸੀ ਅਤੇ ਆਪਣੇ ਭਰਾ ਹਾਬਿਲ ਦਾ ਕਤਲ ਕਰ ਦਿੱਤਾ ਸੀ ਅਤੇ ਉਸ ਨੇ ਉਸ ਨੂੰ ਕਿਉਂ ਮਾਰਿਆ? ਕਿਉਂਕਿ ਉਸ ਦੇ ਆਪਣੇ ਕੰਮ ਬੁਰੇ ਸਨ ਅਤੇ ਉਸ ਦਾ ਭਰਾ ਧਰਮੀ ਸੀ। 13 ਜੇ ਦੁਨੀਆਂ ਤੁਹਾਨੂੰ ਨਫ਼ਰਤ ਕਰਦੀ ਹੈ ਤਾਂ ਹੇ ਮੇਰੇ ਭਰਾਵੋ ਅਤੇ ਭੈਣੋ ਹੈਰਾਨ ਨਾ ਹੋਵੋ। 14 ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਕਿਉਂਕਿ ਅਸੀਂ ਇੱਕ-ਦੂਜੇ ਨੂੰ ਪਿਆਰ ਕਰਦੇ ਹਾਂ। ਜੋ ਕੋਈ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ। 15 ਜਿਹੜਾ ਵੀ ਕਿਸੇ ਭਰਾ ਜਾਂ ਭੈਣ ਨੂੰ ਨਫ਼ਰਤ ਕਰਦਾ ਹੈ ਉਹ ਇੱਕ ਕਾਤਲ ਹੈ ਅਤੇ ਤੁਸੀਂ ਜਾਣਦੇ ਹੋ ਕਿ ਕਿਸੇ ਵੀ ਕਾਤਲ ਦੇ ਵਿੱਚ ਸਦੀਵੀ ਜੀਵਨ ਨਹੀਂ ਹੈ।

16 ਇਸ ਤਰ੍ਹਾਂ ਅਸੀਂ ਜਾਣਦੇ ਹਾਂ ਕਿ ਪਿਆਰ ਕੀ ਹੈ: ਯਿਸ਼ੂ ਮਸੀਹ ਨੇ ਸਾਡੇ ਲਈ ਆਪਣੀ ਜਾਨ ਦਿੱਤੀ। ਅਤੇ ਸਾਨੂੰ ਆਪਣੇ ਭਰਾਵਾਂ ਅਤੇ ਭੈਣਾਂ ਲਈ ਆਪਣੀ ਜਾਨ ਦੇਣੀ ਚਾਹੀਦੀ ਹੈ। 17 ਜੇ ਕਿਸੇ ਕੋਲ ਸੰਸਾਰਕ ਜਾਇਦਾਦ ਹੋਵੇ ਉਹ ਕਿਸੇ ਭਰਾ ਜਾਂ ਭੈਣ ਨੂੰ ਲੋੜਵੰਦ ਵੇਖ ਕੇ ਉਹਨਾਂ ਉੱਤੇ ਕੋਈ ਤਰਸ ਨਹੀਂ ਕਰਦਾ, ਤਾਂ ਉਸ ਵਿਅਕਤੀ ਵਿੱਚ ਪਰਮੇਸ਼ਵਰ ਦਾ ਪਿਆਰ ਕਿਵੇਂ ਹੋ ਸਕਦਾ ਹੈ? 18 ਹੇ ਪਿਆਰੇ ਬੱਚਿਓ, ਆਓ ਅਸੀਂ ਸ਼ਬਦਾਂ ਜਾਂ ਬੋਲੀ ਨਾਲ ਨਹੀਂ ਬਲਕਿ ਕੰਮਾਂ ਅਤੇ ਸੱਚਾਈ ਨਾਲ ਪਿਆਰ ਕਰੀਏ।

19 ਇਸ ਤਰ੍ਹਾਂ ਅਸੀਂ ਜਾਣਦੇ ਹਾਂ ਸਾਡੇ ਕੰਮ ਸਾਨੂੰ ਦੱਸਣਗੇ ਕਿ ਅਸੀਂ ਸੱਚਾਈ ਨਾਲ ਸੰਬੰਧਿਤ ਹਾਂ ਅਤੇ ਅਸੀਂ ਪਰਮੇਸ਼ਵਰ ਦੀ ਮੌਜੂਦਗੀ ਵਿੱਚ ਖੜ੍ਹੇ ਹੋਵਾਂਗਾ ਤਾਂ ਸਾਡੇ ਦਿਲਾਂ ਨੂੰ ਭਰੋਸਾ ਹੋਵੇਗਾ: 20 ਜੇ ਸਾਡਾ ਦਿਲ ਸਾਨੂੰ ਦੋਸ਼ੀ ਠਹਿਰਾਉਂਦਾ ਹੈ, ਅਸੀਂ ਜਾਣਦੇ ਹਾਂ ਕਿ ਪਰਮੇਸ਼ਵਰ ਸਾਡੇ ਦਿਲਾਂ ਨਾਲੋਂ ਵੱਡਾ ਹੈ ਅਤੇ ਉਹ ਸਭ ਕੁਝ ਜਾਣਦਾ ਹੈ। 21 ਹੇ ਪਿਆਰੇ ਦੋਸਤੋ, ਜੇ ਸਾਡਾ ਦਿਲ ਸਾਨੂੰ ਦੋਸ਼ੀ ਨਹੀਂ ਠਹਿਰਾਉਂਦਾ, ਤਾਂ ਸਾਨੂੰ ਪਰਮੇਸ਼ਵਰ ਦੇ ਅੱਗੇ ਦਿਲੇਰੀ ਹੁੰਦੀ ਹੈ 22 ਅਤੇ ਪਰਮੇਸ਼ਵਰ ਤੋਂ ਜੋ ਵੀ ਅਸੀਂ ਮੰਗਦੇ ਹਾਂ ਉਹ ਪ੍ਰਾਪਤ ਕਰਦੇ ਹਾਂ, ਕਿਉਂਕਿ ਅਸੀਂ ਉਸ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹਾਂ ਅਤੇ ਉਹ ਕਰਦੇ ਹਾਂ ਜੋ ਉਸ ਨੂੰ ਪ੍ਰਸੰਨ ਕਰਦਾ ਹੈ। 23 ਅਤੇ ਇਹ ਉਸ ਦਾ ਆਦੇਸ਼ ਹੈ: ਉਸ ਦੇ ਪੁੱਤਰ, ਯਿਸ਼ੂ ਮਸੀਹ ਦੇ ਨਾਮ ਤੇ ਵਿਸ਼ਵਾਸ ਕਰਨਾ ਅਤੇ ਇੱਕ-ਦੂਜੇ ਨਾਲ ਪਿਆਰ ਕਰਨਾ ਜਿਵੇਂ ਉਸ ਨੇ ਸਾਨੂੰ ਹੁਕਮ ਦਿੱਤਾ ਸੀ। 24 ਜਿਹੜਾ ਪਰਮੇਸ਼ਵਰ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ ਉਹ ਪਰਮੇਸ਼ਵਰ ਵਿੱਚ ਰਹਿੰਦਾ ਹੈ, ਅਤੇ ਪਰਮੇਸ਼ਵਰ ਉਹਨਾਂ ਵਿੱਚ ਰਹਿੰਦਾ ਹੈ। ਅਤੇ ਇਸ ਤਰ੍ਹਾਂ ਅਸੀਂ ਜਾਣਦੇ ਹਾਂ ਕਿ ਉਹ ਸਾਡੇ ਵਿੱਚ ਰਹਿੰਦਾ ਹੈ: ਅਸੀਂ ਇਸ ਨੂੰ ਉਸ ਆਤਮਾ ਦੁਆਰਾ ਜਾਣਦੇ ਹਾਂ ਜੋ ਉਸ ਨੇ ਸਾਨੂੰ ਦਿੱਤਾ ਹੈ।

Veja também

Publicidade
1 João
Ver todos os capítulos de 1 João
Bíblia Online Bíblia Online

Bíblia Online • Versão: 2026-06-16_18-40-07-