11 ਹੇ ਪਿਆਰੇ ਦੋਸਤੋ, ਕਿਉਂਕਿ ਪਰਮੇਸ਼ਵਰ ਨੇ ਸਾਨੂੰ ਬਹੁਤ ਪਿਆਰ ਕੀਤਾ ਹੈ, ਸਾਨੂੰ ਵੀ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ। 12 ਪਰਮੇਸ਼ਵਰ ਨੂੰ ਕਿਸੇ ਨੇ ਕਦੇ ਨਹੀਂ ਵੇਖਿਆ; ਪਰ ਜੇ ਅਸੀਂ ਇੱਕ ਦੂਸਰੇ ਨੂੰ ਪਿਆਰ ਕਰਦੇ ਹਾਂ, ਪਰਮੇਸ਼ਵਰ ਸਾਡੇ ਵਿੱਚ ਰਹਿੰਦੇ ਹਨ ਅਤੇ ਉਸ ਦਾ ਪਿਆਰ ਸਾਡੇ ਵਿੱਚ ਸੰਪੂਰਨ ਹੋਇਆ ਹੈ।