Pular para o conteúdo
Publicidade

1 ਯੋਹਨ 4:11,12,20,21

OPCV Punjabi Contemporary Version

11 ਹੇ ਪਿਆਰੇ ਦੋਸਤੋ, ਕਿਉਂਕਿ ਪਰਮੇਸ਼ਵਰ ਨੇ ਸਾਨੂੰ ਬਹੁਤ ਪਿਆਰ ਕੀਤਾ ਹੈ, ਸਾਨੂੰ ਵੀ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ। 12 ਪਰਮੇਸ਼ਵਰ ਨੂੰ ਕਿਸੇ ਨੇ ਕਦੇ ਨਹੀਂ ਵੇਖਿਆ; ਪਰ ਜੇ ਅਸੀਂ ਇੱਕ ਦੂਸਰੇ ਨੂੰ ਪਿਆਰ ਕਰਦੇ ਹਾਂ, ਪਰਮੇਸ਼ਵਰ ਸਾਡੇ ਵਿੱਚ ਰਹਿੰਦੇ ਹਨ ਅਤੇ ਉਸ ਦਾ ਪਿਆਰ ਸਾਡੇ ਵਿੱਚ ਸੰਪੂਰਨ ਹੋਇਆ ਹੈ।

20 ਜਿਹੜਾ ਵੀ ਪਰਮੇਸ਼ਵਰ ਨੂੰ ਪਿਆਰ ਕਰਨ ਦਾ ਦਾਅਵਾ ਕਰਦਾ ਹੈ ਫਿਰ ਵੀ ਆਪਣੇ ਭਰਾ ਜਾਂ ਭੈਣ ਨਾਲ ਨਫ਼ਰਤ ਕਰੇ ਉਹ ਝੂਠਾ ਹੈ। ਕਿਉਂਕਿ ਜੋ ਕੋਈ ਆਪਣੇ ਭਰਾ ਅਤੇ ਭੈਣ ਨੂੰ ਪਿਆਰ ਨਹੀਂ ਕਰਦਾ, ਜਿਨ੍ਹਾਂ ਨੂੰ ਉਸ ਨੇ ਵੇਖਿਆ ਹੈ, ਤਾਂ ਉਹ ਪਰਮੇਸ਼ਵਰ ਨੂੰ ਜਿਸ ਨੂੰ ਉਸ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ। 21 ਅਤੇ ਉਸ ਨੇ ਸਾਨੂੰ ਇਹ ਆਦੇਸ਼ ਦਿੱਤਾ ਹੈ: ਜੋ ਕੋਈ ਵੀ ਪਰਮੇਸ਼ਵਰ ਨੂੰ ਪਿਆਰ ਕਰਦਾ ਹੈ ਉਸ ਨੂੰ ਆਪਣੇ ਭਰਾ ਅਤੇ ਭੈਣ ਨੂੰ ਵੀ ਪਿਆਰ ਕਰਨਾ ਚਾਹੀਦਾ ਹੈ।4:21 ਮਾਰ 12:29-31

Em outras traduções

  1. IRVPUN Indian Revised Version (IRV) - Punjabi

    11 ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਨੂੰ ਇਸ ਪ੍ਰਕਾਰ ਪਿਆਰ ਕੀਤਾ ਤਾਂ ਸਾਨੂੰ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਜੇ ਨਾਲ ਪਿਆਰ ਕਰੀਏ। 12 ਪਰਮੇਸ਼ੁਰ ਨੂੰ ਕਿਸੇ ਨੇ ਕਦੇ ਵੀ ਨਹੀਂ ਦੇਖਿਆ। ਜੇ ਅਸੀਂ ਇੱਕ ਦੂਜੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ ਰਹਿੰਦਾ ਹੈ ਅਤੇ ਉਹ ਦਾ ਪਿਆਰ ਸਾਡੇ ਵਿੱਚ ਸੰਪੂਰਨ ਕੀਤਾ ਹੋਇਆ ਹੈ। 20 ਜੇ ਕੋਈ ਆਖੇ ਕਿ ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ, ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਸ ਨੇ ਵੇਖਿਆ ਹੈ ਪਿਆਰ ਨਹੀਂ ਰੱਖਦਾ ਤਾਂ ਉਹ ਪਰਮੇਸ਼ੁਰ ਨੂੰ ਜਿਸ ਨੂੰ ਉਹ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ। 21 ਅਤੇ ਸਾਨੂੰ ਉਸ ਕੋਲੋਂ ਇਹ ਹੁਕਮ ਮਿਲਿਆ ਹੈ ਕਿ ਜਿਹੜਾ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਹ ਆਪਣੇ ਭਰਾ ਨੂੰ ਵੀ ਪਿਆਰ ਕਰੇ l

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.