9 ਇਸ ਤਰ੍ਹਾਂ ਪਰਮੇਸ਼ਵਰ ਨੇ ਸਾਡੇ ਵਿੱਚ ਆਪਣਾ ਪਿਆਰ ਦਿਖਾਇਆ: ਉਸ ਨੇ ਆਪਣੇ ਇੱਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਜੋ ਅਸੀਂ ਉਸ ਦੇ ਦੁਆਰਾ ਜੀ ਸਕੀਏ। 10 ਇਹ ਪਿਆਰ ਹੈ: ਇਹ ਨਹੀਂ ਕਿ ਅਸੀਂ ਪਰਮੇਸ਼ਵਰ ਨੂੰ ਪਿਆਰ ਕੀਤਾ, ਪਰ ਇਹ ਕਿ ਉਸ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਸਾਡੇ ਪਾਪਾਂ ਲਈ ਪ੍ਰਾਸਚਿਤ ਦੀ ਬਲੀ ਵਜੋਂ ਭੇਜਿਆ। 11 ਹੇ ਪਿਆਰੇ ਦੋਸਤੋ, ਕਿਉਂਕਿ ਪਰਮੇਸ਼ਵਰ ਨੇ ਸਾਨੂੰ ਬਹੁਤ ਪਿਆਰ ਕੀਤਾ ਹੈ, ਸਾਨੂੰ ਵੀ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ।