Pular para o conteúdo
Publicidade

1 ਸ਼ਮੂਏਲ 17:4,33,37,40,45,49

OPCV Punjabi Contemporary Version

4 ਉਸ ਵੇਲੇ ਫ਼ਲਿਸਤੀਆਂ ਦੇ ਡੇਰੇ ਵਿੱਚੋਂ ਗੋਲਿਅਥ ਨਾਂ ਦਾ ਇੱਕ ਸੂਰਮਾ ਨਿੱਕਲਿਆ, ਜੋ ਗਾਥ ਦਾ ਰਹਿੰਣ ਵਾਲਾ ਸੀ। ਉਸ ਦਾ ਕੱਦ ਨੌ ਫੁੱਟ ਅਤੇ ਨੌ ਇੰਚ ਉੱਚਾ ਸੀ।

33 ਸ਼ਾਊਲ ਨੇ ਦਾਵੀਦ ਨੂੰ ਉੱਤਰ ਦਿੱਤਾ, "ਤੂੰ ਉਸ ਫ਼ਲਿਸਤੀ ਦੇ ਵਿਰੁੱਧ ਜਾ ਕੇ ਉਸ ਨਾਲ ਲੜਨ ਦੇ ਯੋਗ ਨਹੀਂ ਹੈ। ਤੂੰ ਸਿਰਫ ਇੱਕ ਮੁੰਡਾ ਹੈ, ਅਤੇ ਉਹ ਆਪਣੀ ਜਵਾਨੀ ਤੋਂ ਇੱਕ ਯੋਧਾ ਰਿਹਾ ਹੈ।"

37 ਜਿਸ ਯਾਹਵੇਹ ਨੇ ਮੈਨੂੰ ਸ਼ੇਰ ਦੇ ਪੰਜੇ ਅਤੇ ਰਿੱਛ ਦੇ ਪੰਜੇ ਤੋਂ ਛੁਡਾਇਆ, ਉਹੀ ਮੈਨੂੰ ਇਸ ਫ਼ਲਿਸਤੀ ਦੇ ਹੱਥੋਂ ਛੁਡਾਵੇਗਾ।"

ਸ਼ਾਊਲ ਨੇ ਦਾਵੀਦ ਨੂੰ ਕਿਹਾ, "ਜਾ, ਅਤੇ ਯਾਹਵੇਹ ਤੇਰੇ ਅੰਗ-ਸੰਗ ਹੋਵੇ।"

40 ਤਦ ਉਸ ਨੇ ਆਪਣੀ ਲਾਠੀ ਆਪਣੇ ਹੱਥ ਵਿੱਚ ਲੈ ਕੇ ਨਦੀ ਵਿੱਚੋਂ ਪੰਜ ਚਿਕਨੇ ਪੱਥਰ ਚੁਣੇ ਅਤੇ ਆਪਣੇ ਚਰਵਾਹੇ ਵਾਲੇ ਝੋਲੇ ਵਿੱਚ ਅਰਥਾਤ ਆਪਣੀ ਗੁੱਥਲੀ ਵਿੱਚ ਰੱਖ ਲਏ ਅਤੇ ਉਸਦਾ ਗੁਲੇਲ ਉਸਦੇ ਹੱਥ ਵਿੱਚ ਸੀ ਸੋ ਉਹ ਉਸ ਫ਼ਲਿਸਤੀ ਦੇ ਕੋਲ ਗਿਆ।

45 ਦਾਵੀਦ ਨੇ ਫ਼ਲਿਸਤੀ ਨੂੰ ਕਿਹਾ, "ਤੂੰ ਤਲਵਾਰ, ਬਰਛੀ ਅਤੇ ਢਾਲ਼ ਲੈ ਕੇ ਮੇਰੇ ਵਿਰੁੱਧ ਆਉਂਦਾ ਹੈ, ਪਰ ਮੈਂ ਸੈਨਾਵਾਂ ਦੇ ਯਾਹਵੇਹ ਦੇ ਨਾਮ ਉੱਤੇ ਜੋ ਇਸਰਾਏਲ ਦੇ ਦਲਾਂ ਦਾ ਪਰਮੇਸ਼ਵਰ ਹੈ ਜਿਸ ਨੂੰ ਤੂੰ ਲਲਕਾਰਿਆ ਹੈ ਤੇਰੇ ਕੋਲ ਆਉਂਦਾ ਹਾਂ।

49 ਦਾਵੀਦ ਨੇ ਆਪਣੀ ਗੁੱਥਲੀ ਵਿੱਚ ਹੱਥ ਪਾ ਕੇ ਇੱਕ ਪੱਥਰ ਕੱਢਿਆ ਅਤੇ ਗੁਲੇਲ ਵਿੱਚ ਰੱਖ ਕੇ ਉਸ ਫ਼ਲਿਸਤੀ ਦੇ ਮੱਥੇ ਉੱਤੇ ਅਜਿਹਾ ਮਾਰਿਆ। ਜੋ ਪੱਥਰ ਉਸ ਦੇ ਮੱਥੇ ਵਿੱਚ ਖੁੱਭ ਗਿਆ, ਅਤੇ ਉਹ ਜ਼ਮੀਨ ਉੱਤੇ ਡਿੱਗ ਪਿਆ।

Em outras traduções

  1. IRVPUN Indian Revised Version (IRV) - Punjabi

    4 ਉਸ ਵੇਲੇ ਫ਼ਲਿਸਤੀਆਂ ਦੇ ਡੇਰੇ ਵਿੱਚੋਂ ਗਾਥੀ ਗੋਲਿਅਥ ਨਾਂ ਦਾ ਇੱਕ ਸੂਰਮਾ ਮਨੁੱਖ ਨਿੱਕਲਿਆ। ਉਹ ਦਾ ਕੱਦ ਛੇ ਹੱਥ ਅਤੇ ਇੱਕ ਗਿੱਠ ਉੱਚਾ ਸੀ।

    33 ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਤੂੰ ਉਸ ਫ਼ਲਿਸਤੀ ਦਾ ਸਾਹਮਣਾ ਕਰਨ ਅਤੇ ਉਸ ਦੇ ਨਾਲ ਲੜਨ ਯੋਗ ਨਹੀਂ ਹੈਂ ਕਿਉਂ ਜੋ ਤੂੰ ਮੁੰਡਾ ਹੀ ਹੈਂ ਅਤੇ ਉਹ ਬਚਪਨ ਤੋਂ ਹੀ ਯੋਧਾ ਹੈ। 37 ਫੇਰ ਦਾਊਦ ਨੇ ਇਹ ਵੀ ਆਖਿਆ, ਜਿਸ ਯਹੋਵਾਹ ਨੇ ਮੈਨੂੰ ਸ਼ੇਰ ਦੇ ਪੰਜੇ ਅਤੇ ਰਿੱਛ ਦੇ ਪੰਜੇ ਤੋਂ ਛੁਡਾਇਆ ਹੈ ਉਹੋ ਹੀ ਮੈਨੂੰ ਉਸ ਫ਼ਲਿਸਤੀ ਦੇ ਹੱਥੋਂ ਛੁਡਾਵੇਗਾ। ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਜਾ ਫੇਰ ਅਤੇ ਯਹੋਵਾਹ ਤੇਰੇ ਨਾਲ ਹੋਵੇ। 40 ਅਤੇ ਉਹ ਨੇ ਆਪਣੀ ਸੋਟੀ ਹੱਥ ਵਿੱਚ ਫੜ ਲਈ ਅਤੇ ਉਹ ਨੇ ਉਸ ਸੋਤੇ ਵਿੱਚੋਂ ਪੰਜ ਚੀਕਣੇ ਪੱਥਰ ਚੁਣ ਲਏ ਅਤੇ ਉਨ੍ਹਾਂ ਨੂੰ ਆਜੜੀ ਦੇ ਝੋਲੇ ਵਿੱਚ ਜੋ ਉਹ ਦੇ ਕੋਲ ਸੀ ਅਰਥਾਤ ਗੁਥਲੀ ਵਿੱਚ ਰੱਖ ਲਿਆ ਅਤੇ ਉਹ ਦਾ ਗੁਲੇਲ ਉਹ ਦੇ ਹੱਥ ਵਿੱਚ ਸੀ ਸੋ ਉਹ ਉਸ ਫ਼ਲਿਸਤੀ ਦੇ ਨੇੜੇ ਜਾਣ ਲੱਗਾ।

    45 ਪਰ ਦਾਊਦ ਨੇ ਫ਼ਲਿਸਤੀ ਨੂੰ ਆਖਿਆ, ਤੂੰ ਤਲਵਾਰ ਅਤੇ ਬਰਛਾ ਅਤੇ ਢਾਲ਼ ਲੈ ਕੇ ਮੇਰੇ ਕੋਲ ਆਉਂਦਾ ਹੈ ਪਰ ਮੈਂ ਸੈਨਾਵਾਂ ਦੇ ਯਹੋਵਾਹ ਦੇ ਨਾਮ ਉੱਤੇ ਜੋ ਇਸਰਾਏਲ ਦੇ ਦਲਾਂ ਦਾ ਪਰਮੇਸ਼ੁਰ ਹੈ ਜਿਸ ਨੂੰ ਤੂੰ ਲਲਕਾਰਿਆ ਹੈ ਤੇਰੇ ਕੋਲ ਆਉਂਦਾ ਹਾਂ!

    49 ਅਤੇ ਦਾਊਦ ਨੇ ਆਪਣੀ ਗੁਥਲੀ ਵਿੱਚ ਹੱਥ ਪਾ ਕੇ ਉਹ ਦੇ ਵਿੱਚੋਂ ਇੱਕ ਪੱਥਰ ਕੱਢਿਆ ਅਤੇ ਗੁਲੇਲ ਵਿੱਚ ਰੱਖ ਕੇ ਫ਼ਲਿਸਤੀ ਦੇ ਮੱਥੇ ਨੂੰ ਅਜਿਹਾ ਮਾਰਿਆ ਜੋ ਉਹ ਪੱਥਰ ਉਸ ਦੇ ਮੱਥੇ ਵਿੱਚ ਖੁੱਭ ਗਿਆ ਅਤੇ ਉਹ ਮੂੰਹ ਦੇ ਭਾਰ ਧਰਤੀ ਉੱਤੇ ਡਿੱਗ ਪਿਆ!

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.