Pular para o conteúdo
Publicidade

1 ਥੱਸਲੁਨੀਕੀਆਂ 1

1 ਪੌਲੁਸ, ਸਿਲਵਾਨੁਸ1:1 ਸਿਲਵਾਨੁਸ ਯੁਨਾਨੀ ਭਾਸ਼ਾ ਵਿੱਚ ਸਿਲਾਸ ਅਤੇ ਤਿਮੋਥਿਉਸ ਵੱਲੋਂ,

ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਵਿੱਚ ਥੱਸਲੁਨੀਕੀਆਂ ਸ਼ਹਿਰ ਦੀ ਕਲੀਸਿਆ ਨੂੰ:

ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।1:1 ਇਹ ਪੱਤਰ ਪੌਲੁਸ ਦੁਆਰਾ ਲਿਖਿਆ ਗਿਆ ਹੈ। ਸਿਲਵਾਨੁਸ ਅਤੇ ਤਿਮੋਥਿਉਸ ਨੇ ਸਿਰਫ ਸ਼ੁਭਕਾਮਨਾਵਾਂ ਵਿੱਚ ਉਸ ਦਾ ਸਾਥ ਦਿੱਤਾ ਹੈ।

ਥੱਸਲੁਨੀਕੀਆਂ ਦੇ ਲੋਕਾਂ ਦੇ ਵਿਸ਼ਵਾਸ ਲਈ ਧੰਨਵਾਦ

2 ਅਸੀਂ ਲਗਾਤਾਰ ਤੁਹਾਡੇ ਸਾਰਿਆਂ ਲਈ ਪਰਮੇਸ਼ਵਰ ਦਾ ਧੰਨਵਾਦ ਕਰਦੇ ਹਾਂ ਅਤੇ ਆਪਣੀਆਂ ਪ੍ਰਾਰਥਨਾਵਾਂ ਵਿੱਚ ਹਮੇਸ਼ਾ ਤੁਹਾਨੂੰ ਯਾਦ ਕਰਦੇ ਹਾਂ। 3 ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸ਼ੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ਵਰ ਦੇ ਅੱਗੇ ਪ੍ਰਰਾਥਨਾ ਵਿੱਚ ਲਗਾਤਾਰ ਯਾਦ ਕਰਦੇ ਹਾਂ।

4 ਹੇ ਭਰਾਵੋ ਅਤੇ ਭੈਣੋ, ਪਰਮੇਸ਼ਵਰ ਦੇ ਪਿਆਰਿਓ, ਕਿਉਂਕਿ ਅਸੀਂ ਜਾਣਦੇ ਹਾਂ, ਕਿ ਉਸ ਨੇ ਤੁਹਾਨੂੰ ਚੁਣਿਆ ਹੋਇਆ ਹੈ,1:4 ਅਫ਼ 1:4 5 ਕਿਉਂਕਿ ਅਸੀਂ ਤੁਹਾਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਸਿਰਫ ਸ਼ਬਦਾਂ ਨਾਲ ਨਹੀਂ ਬਲਕਿ ਸ਼ਕਤੀ, ਪਵਿੱਤਰ ਆਤਮਾ ਅਤੇ ਪੂਰੇ ਵਿਸ਼ਵਾਸ ਨਾਲ ਕੀਤਾ। ਤੁਸੀਂ ਜਾਣਦੇ ਹੋ ਕਿ ਅਸੀਂ ਤੁਹਾਡੇ ਲਈ ਤੁਹਾਡੇ ਵਿੱਚ ਕਿਵੇਂ ਰਹੇ। 6 ਤੁਸੀਂ ਸਾਡੀ ਅਤੇ ਪ੍ਰਭੂ ਦੀ ਰੀਸ ਕਰਦੇ ਹੋ, ਕਿਉਂਕਿ ਤੁਸੀਂ ਪਵਿੱਤਰ ਆਤਮਾ ਦੁਆਰਾ ਦਿੱਤੀ ਖੁਸ਼ੀ ਦੇ ਨਾਲ ਗੰਭੀਰ ਦੁੱਖਾਂ ਦੇ ਵਿੱਚ ਸੰਦੇਸ਼ ਦਾ ਸਵਾਗਤ ਕੀਤਾ ਹੈ। 7 ਅਤੇ ਇਸ ਲਈ ਤੁਸੀਂ ਮਕਦੂਨਿਯਾ ਅਤੇ ਅਖਾਯਾ ਦੇ ਸਾਰੇ ਵਿਸ਼ਵਾਸੀਆਂ ਲਈ ਇੱਕ ਨਮੂਨਾ ਬਣ ਗਏ। 8 ਪ੍ਰਭੂ ਦਾ ਸੰਦੇਸ਼ ਤੁਹਾਡੇ ਦੁਆਰਾ ਸਿਰਫ ਮਕਦੂਨਿਯਾ ਅਤੇ ਅਖਾਯਾ ਵਿੱਚ ਹੀ ਨਹੀਂ ਆਇਆ, ਪਰਮੇਸ਼ਵਰ ਵਿੱਚ ਤੁਹਾਡਾ ਵਿਸ਼ਵਾਸ ਹਰ ਜਗ੍ਹਾ ਜਾਣਿਆ ਗਿਆ। ਇਸ ਲਈ ਸਾਨੂੰ ਇਸ ਬਾਰੇ ਕੁਝ ਕਹਿਣ ਦੀ ਜ਼ਰੂਰਤ ਨਹੀਂ ਹੈ, 9 ਕਿਉਂਕਿ ਉਹਨਾਂ ਖੁਦ ਸਾਨੂੰ ਦੱਸਿਆ ਕਿ ਤੁਸੀਂ ਸਾਡਾ ਕਿਸ ਤਰ੍ਹਾਂ ਦਾ ਸਵਾਗਤ ਕੀਤਾ ਸੀ। ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ਵਰ ਦੇ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ਵਰ ਦੀ ਸੇਵਾ ਕਰੋ। 10 ਅਤੇ ਸਵਰਗ ਤੋਂ ਪਰਮੇਸ਼ਵਰ ਦੇ ਪੁੱਤਰ ਦੀ ਉਡੀਕ ਕਰਦੇ ਰਹੋ, ਜਿਸ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਰਥਾਤ ਪ੍ਰਭੂ ਯਿਸ਼ੂ ਨੂੰ, ਜੋ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਉਂਦਾ ਹੈ।

Estes versículos te tocaram? Ore agora!

+581 estão orando agora.

Junte-se à corrente de oração.

1 Tessalonicenses
Ver todos os capítulos de 1 Tessalonicenses