ਮੂਰਤੀ ਪੂਜਾ ਦੇ ਵਿਰੁੱਧ ਚੇਤਾਵਨੀ
14 ਤੁਸੀਂ ਅਵਿਸ਼ਵਾਸੀਆਂ ਨਾਲ ਬਰਾਬਰ ਦੇ ਸੰਬੰਧ ਵਿੱਚ ਨਾ ਜੁੜੋ। ਕਿਉਂ ਜੋ ਧਰਮ ਅਤੇ ਕੁਧਰਮ ਦੀ ਕੀ ਸਾਂਝ ਹੈ, ਅਤੇ ਚਾਨਣ ਦਾ ਹਨ੍ਹੇਰੇ ਨਾਲ ਕੀ ਮੇਲ ਹੈ? 15 ਅਤੇ ਮਸੀਹ ਦਾ ਬਲਿਆਲ6:15 ਬਲਿਆਲ ਸ਼ੈਤਾਨ ਨਾਲ ਕੀ ਮਿਲਾਪ ਹੈ? ਅਥਵਾ ਵਿਸ਼ਵਾਸੀ ਦਾ ਅਵਿਸ਼ਵਾਸੀ ਨਾਲ ਕੀ ਹਿੱਸਾ ਹੈ? 16 ਅਤੇ ਪਰਮੇਸ਼ਵਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਜਿਉਂਦੇ ਪਰਮੇਸ਼ਵਰ ਦੀ ਹੈਕਲ ਹਾਂ। ਜਿਵੇਂ ਪਰਮੇਸ਼ਵਰ ਨੇ ਕਿਹਾ:
"ਮੈਂ ਉਹਨਾਂ ਦੇ ਨਾਲ ਰਹਾਂਗਾ
ਅਤੇ ਉਹਨਾਂ ਵਿੱਚ ਤੁਰਿਆ ਫਿਰਿਆ ਕਰਾਂਗਾ,
ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ,
ਅਤੇ ਉਹ ਮੇਰੇ ਲੋਕ ਹੋਣਗੇ।"6:16 ਲੇਵਿ 26:12; ਯਿਰ 32:38; ਹਿਜ਼ 37:27
17 ਇਸ ਲਈ,
"ਉਹਨਾਂ ਵਿੱਚੋਂ ਬਾਹਰ ਨਿੱਕਲ ਆਓ,
ਅਤੇ ਵੱਖਰੇ ਹੋ ਜਾਓ,
ਪ੍ਰਭੂ ਆਖਦੇ ਹਨ।
ਕਿਸੇ ਵੀ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ,
ਅਤੇ ਮੈਂ ਤੁਹਾਨੂੰ ਕਬੂਲ ਕਰ ਲਵਾਂਗਾ।"6:17 ਯਸ਼ਾ 52:11; ਯਿਰ 51:45