12 ਯਾਹਵੇਹ ਨੇ ਸ਼ਲੋਮੋਨ ਨੂੰ ਰਾਤ ਨੂੰ ਦਰਸ਼ਨ ਦਿੱਤਾ ਅਤੇ ਕਿਹਾ:
"ਮੈਂ ਤੇਰੀ ਪ੍ਰਾਰਥਨਾ ਸੁਣ ਲਈ ਹੈ ਅਤੇ ਇਸ ਜਗ੍ਹਾ ਨੂੰ ਆਪਣੇ ਲਈ ਚੁਣਿਆ ਹੈ ਕਿ ਇਹ ਬਲੀਦਾਨ ਲਈ ਮੰਦਰ ਹੋਵੇ।
13 "ਜੇ ਮੈਂ ਕਦੀ ਅਕਾਸ਼ ਨੂੰ ਬੰਦ ਕਰ ਦਿਆਂ ਕਿ ਮੀਂਹ ਨਾ ਪਵੇ ਜਾ ਸਲਾ ਨੂੰ ਹੁਕਮ ਦਿਆਂ ਦੇਸ਼ ਨੂੰ ਚੱਟ ਲਵੇ ਜਾਂ ਆਪਣੀ ਪਰਜਾ ਦੇ ਵਿੱਚ ਬੀਮਾਰੀ ਭੇਜਾਂ, 14 ਅਤੇ ਜੇ ਮੇਰੀ ਪਰਜਾ ਜੋ ਮੇਰੇ ਨਾਮ ਤੇ ਅਖਵਾਉਂਦੀ ਹੈ ਅਧੀਨ ਹੋ ਕੇ ਪ੍ਰਾਰਥਨਾ ਕਰੇ ਅਤੇ ਮੇਰੇ ਦਰਸ਼ਣ ਦੀ ਚਾਹਵੰਦ ਹੋਵੇ ਅਤੇ ਆਪਣੇ ਭੈੜੇ ਰਾਹ ਤੋਂ ਮੁੜੇ ਤਾਂ ਮੈਂ ਸਵਰਗ ਉੱਤੋਂ ਸੁਣ ਕੇ ਉਹਨਾਂ ਦੇ ਪਾਪ ਮਾਫ਼ ਕਰਾਂਗਾ ਅਤੇ ਉਹਨਾਂ ਦੇ ਦੇਸ਼ ਨੂੰ ਬਹਾਲ ਕਰ ਦਿਆਂਗਾ। 15 ਹੁਣ ਮੇਰੀਆਂ ਅੱਖਾਂ ਖੁੱਲੀਆਂ ਰਹਿਣਗੀਆਂ ਅਤੇ ਮੇਰੇ ਕੰਨ ਇਸ ਸਥਾਨ ਤੇ ਹੋਣ ਵਾਲੀਆਂ ਪ੍ਰਾਰਥਨਾ ਵੱਲ ਲੱਗੇ ਰਹਿਣਗੇ।