Pular para o conteúdo
Publicidade

2 ਇਤਿਹਾਸ 9:1-8

ਸ਼ਬਾ ਦੀ ਰਾਣੀ ਦੀ ਸ਼ਲੋਮੋਨ ਮੁਲਾਕਾਤ

1 ਜਦੋਂ ਸ਼ਬਾ ਦੀ ਰਾਣੀ ਨੇ ਸ਼ਲੋਮੋਨ ਦੀ ਪ੍ਰਸਿੱਧੀ ਬਾਰੇ ਸੁਣਿਆ, ਤਾਂ ਉਹ ਉਸ ਨੂੰ ਬੁਝਾਰਤਾਂ ਵਿੱਚ ਪਰਖਣ ਲਈ ਯੇਰੂਸ਼ਲੇਮ ਵਿੱਚ ਆਈ। ਉਹ ਇੱਕ ਬਹੁਤ ਵੱਡੇ ਕਾਫ਼ਲੇ ਦੇ ਨਾਲ ਮਸਾਲਿਆਂ ਨਾਲ ਲੱਦੇ ਹੋਏ ਊਠਾਂ ਦੇ ਨਾਲ, ਵੱਡੀ ਮਾਤਰਾ ਵਿੱਚ ਸੋਨਾ ਅਤੇ ਕੀਮਤੀ ਪੱਥਰ ਲੈ ਕੇ ਸ਼ਲੋਮੋਨ ਕੋਲ ਆਈ ਅਤੇ ਉਸ ਨਾਲ ਸਭ ਗੱਲਾਂ ਕੀਤੀਆਂ ਜੋ ਉਸ ਦੇ ਮਨ ਵਿੱਚ ਸਨ। 2 ਸ਼ਲੋਮੋਨ ਨੇ ਉਸ ਦੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿੱਤੇ ਅਤੇ ਉਸ ਕੋਲ ਕੋਈ ਅਜਿਹੀ ਗੱਲ ਨਹੀਂ ਸੀ ਜਿਸ ਦਾ ਉਸ ਨੇ ਉੱਤਰ ਦਿੱਤਾ ਨਾ ਹੋਵੇ। 3 ਜਦੋਂ ਸ਼ਬਾ ਦੀ ਰਾਣੀ ਨੇ ਸ਼ਲੋਮੋਨ ਦੀ ਬੁੱਧ ਅਤੇ ਉਸ ਮਹਿਲ ਨੂੰ ਜਿਹੜਾ ਉਸ ਨੇ ਬਣਾਇਆ ਸੀ ਵੇਖਿਆ, 4 ਉਸ ਦੇ ਮੇਜ਼ ਉੱਤੇ ਭੋਜਨ, ਉਸਦੇ ਅਧਿਕਾਰੀਆਂ ਦੇ ਬੈਠਣ ਦਾ ਤਰੀਕਾ, ਉਸ ਦੇ ਸੇਵਕਾਂ ਦੀ ਆਗਿਆਕਾਰੀ ਅਤੇ ਉਹਨਾਂ ਦਾ ਪਹਿਰਾਵਾ, ਉਸ ਦੇ ਪਿਲਾਉਣ ਵਾਲੇ ਅਤੇ ਉਸ ਦੀਆਂ ਹੋਮ ਬਲੀਆਂ ਜਿਹੜੀਆਂ ਉਹ ਯਾਹਵੇਹ ਦੇ ਭਵਨ ਵਿੱਚ ਚੜ੍ਹਾਉਂਦਾ ਸੀ ਵੇਖਿਆ, ਤਾਂ ਉਸ ਦੇ ਹੋਸ਼ ਉੱਡ ਗਏ।

5 ਉਸਨੇ ਰਾਜੇ ਨੂੰ ਆਖਿਆ, "ਉਹ ਸੱਚੀ ਖ਼ਬਰ ਸੀ ਜੋ ਮੈਂ ਤੇਰੇ ਕੰਮਾਂ ਅਤੇ ਤੇਰੀ ਬੁੱਧ ਦੇ ਬਾਰੇ ਆਪਣੇ ਦੇਸ਼ ਵਿੱਚ ਸੁਣੀ ਸੀ। 6 ਪਰ ਜਦੋਂ ਤੱਕ ਮੈਂ ਆ ਕੇ ਆਪਣੀਆਂ ਅੱਖਾਂ ਨਾਲ ਸਭ ਕੁਝ ਨਾ ਵੇਖਿਆ, ਮੈਂ ਉਹਨਾਂ ਦੀਆਂ ਗੱਲਾਂ ਉੱਤੇ ਵਿਸ਼ਵਾਸ ਨਾ ਕੀਤਾ। ਸੱਚ-ਮੁੱਚ, ਤੁਹਾਡੀ ਬੁੱਧ ਦੀ ਅੱਧੀ ਮਹਾਨਤਾ ਵੀ ਮੈਨੂੰ ਨਹੀਂ ਦੱਸੀ ਗਈ ਸੀ ਅਤੇ ਤੁਸੀਂ ਉਸ ਧੁੰਮ ਤੋਂ ਵੱਧ ਹੈ ਜੋ ਮੈਂ ਸੁਣੀ ਸੀ। 7 ਮੁਬਾਰਕ ਹਨ ਤੇਰੇ ਮਨੁੱਖ ਅਤੇ ਮੁਬਾਰਕ ਤੇਰੇ ਇਹ ਸੇਵਕ ਜੋ ਸਦਾ ਤੇਰੇ ਸਨਮੁਖ ਖੜ੍ਹੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ! 8 ਯਾਹਵੇਹ ਤੇਰਾ ਪਰਮੇਸ਼ਵਰ ਮੁਬਾਰਕ ਹੋਵੇ ਜੋ ਤੇਰੇ ਤੋਂ ਪ੍ਰਸੰਨ ਹੈ ਕਿ ਤੈਨੂੰ ਆਪਣੀ ਰਾਜ ਗੱਦੀ ਉੱਤੇ ਬਿਠਾਇਆ ਹੈ ਤਾਂ ਜੋ ਤੂੰ ਯਾਹਵੇਹ ਆਪਣੇ ਪਰਮੇਸ਼ਵਰ ਵੱਲੋਂ ਪਾਤਸ਼ਾਹ ਹੋਵੇ ਕਿਉਂ ਜੋ ਤੇਰੇ ਪਰਮੇਸ਼ਵਰ ਨੂੰ ਇਸਰਾਏਲ ਨਾਲ ਪਿਆਰ ਸੀ ਕਿ ਉਹਨਾਂ ਨੂੰ ਸਦਾ ਲਈ ਕਾਇਮ ਰੱਖੇ ਇਸੇ ਲਈ ਉਸ ਨੇ ਤੈਨੂੰ ਉਹਨਾਂ ਦਾ ਰਾਜਾ ਬਣਾਇਆ ਤਾਂ ਜੋ ਤੂੰ ਨਿਆਂ ਅਤੇ ਧਾਰਮਿਕਤਾ ਨੂੰ ਕਾਇਮ ਰੱਖੇ।"

Estes versículos te tocaram? Ore agora!

+581 estão orando agora.

Junte-se à corrente de oração.