16 ਜਿਵੇਂ ਉਸ ਨੇ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ, ਜਿਨ੍ਹਾਂ ਨੂੰ ਅਗਿਆਨੀ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜ ਦੇ ਹਨ, ਜਿਵੇਂ ਉਹ ਹੋਰਨਾਂ ਪਵਿੱਤਰ ਸ਼ਾਸਤਰਾਂ ਦੀ ਲਿਖਤਾਂ ਨੂੰ ਵੀ ਕਰਦੇ ਹਨ।
17 ਇਸ ਲਈ, ਹੇ ਮੇਰੇ ਪਿਆਰੇ ਮਿੱਤਰੋ, ਕਿਉਂਕਿ ਤੁਹਾਨੂੰ ਪਹਿਲਾਂ ਹੀ ਚੇਤਾਵਨੀ ਦਿੱਤੀ ਗਈ ਹੈ, ਤਾਂ ਜੋ ਤੁਸੀਂ ਆਪਣੀ ਚੌਕਸੀ ਕਰੋ ਜੋ ਕਿਤੇ ਇਹ ਨਾ ਹੋਵੇ ਜੋ ਦੁਸ਼ਟਾਂ ਦੀ ਭੁੱਲ ਨਾਲ ਧੋਖਾ ਖਾ ਕੇ ਆਪਣੀ ਦ੍ਰਿੜ੍ਹਤਾ ਤੋਂ ਡਿੱਗ ਪਓ।