ਕੁਧਰਮ ਦਾ ਮਨੁੱਖ
1 ਹੇ ਭਰਾਵੋ ਅਤੇ ਭੈਣੋ, ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਵਾਪਸ ਆਉਣ ਅਤੇ ਸਾਡੇ ਉਸ ਦੇ ਕੋਲ ਇਕੱਠੇ ਹੋਣ ਦੇ ਸੰਬੰਧ ਵਿੱਚ, ਅਸੀਂ ਤੁਹਾਡੇ ਅੱਗੇ ਇਹ ਬੇਨਤੀ ਕਰਦੇ ਹਾਂ, 2 ਸਾਡੇ ਦੁਆਰਾ ਕਥਿਤ ਤੌਰ ਤੇ ਦਿੱਤੀ ਗਈ ਸਿੱਖਿਆ ਦੁਆਰਾ ਅਸਾਨੀ ਨਾਲ ਅਸੰਤੁਸ਼ਟ ਜਾਂ ਚਿੰਤਤ ਨਾ ਹੋਵੋ ਭਾਵੇਂ ਭਵਿੱਖਬਾਣੀ ਦੁਆਰਾ ਜਾਂ ਮੂੰਹ ਰਾਹੀਂ ਜਾਂ ਚਿੱਠੀ ਦੁਆਰਾ, ਇਹ ਦਾਅਵਾ ਕਰਦੇ ਹੋਏ ਕਿ ਪ੍ਰਭੂ ਦਾ ਵਾਪਸ ਆਉਣ ਦਾ ਦਿਨ ਪਹਿਲਾਂ ਹੀ ਆ ਗਿਆ ਹੈ। 3 ਕੋਈ ਵੀ ਤੁਹਾਨੂੰ ਕਿਸੇ ਵੀ ਤਰੀਕੇ ਨਾਲ ਨਾ ਭਰਮਾਵੇ, ਕਿਉਂਕਿ ਉਹ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਪਰਮੇਸ਼ਵਰ ਦੇ ਵਿਰੁੱਧ ਬਗਾਵਤ ਨਹੀਂ ਹੋ ਜਾਂਦੀ ਅਤੇ ਕੁਧਰਮ ਦਾ ਮਨੁੱਖ ਪ੍ਰਗਟ ਨਹੀਂ ਹੋ ਜਾਂਦਾ, ਉਹ ਆਦਮੀ ਵਿਨਾਸ਼2:3 ਆਦਮੀ ਵਿਨਾਸ਼ ਸ਼ੈਤਾਨ ਲਈ ਨਰਕ ਦੀ ਅੱਗ ਵਿੱਚ ਸੁੱਟਿਆ ਜਾਵੇਗਾ। 4 ਉਹ ਵਿਰੋਧ ਕਰੇਗਾ ਅਤੇ ਆਪਣੇ ਆਪ ਨੂੰ ਉਸ ਹਰ ਚੀਜ਼ ਤੋਂ ਉੱਚਾ ਕਰੇਗਾ ਜਿਸ ਨੂੰ ਪਰਮੇਸ਼ਵਰ ਕਿਹਾ ਜਾਂਦਾ ਹੈ ਜਾਂ ਜਿਸ ਦੀ ਪੂਜਾ ਕੀਤੀ ਜਾਂਦੀ ਹੈ, ਤਾਂ ਜੋ ਉਹ ਆਪਣੇ ਆਪ ਨੂੰ ਪਰਮੇਸ਼ਵਰ ਦੀ ਹੈਕਲ ਵਿੱਚ ਸਥਾਪਿਤ ਕਰੇ, ਆਪਣੇ ਆਪ ਨੂੰ ਪਰਮੇਸ਼ਵਰ ਹੋਣ ਦਾ ਐਲਾਨ ਕਰੇ।2:4 ਹਿਜ਼ 28:2; ਦਾਨੀ 11:36-37