ਨਵਾਂ ਅਕਾਸ਼ ਅਤੇ ਨਵੀਂ ਧਰਤੀ
1 ਤਾਂ ਮੈਂ ਵੇਖਿਆ, "ਇੱਕ ਨਵਾਂ ਸਵਰਗ ਅਤੇ ਇੱਕ ਨਵੀਂ ਧਰਤੀ," ਕਿਉਂ ਜੋ ਪਹਿਲਾਂ ਸਵਰਗ ਅਤੇ ਪਹਿਲੀ ਧਰਤੀ ਨਾ ਰਹੀ ਅਤੇ ਨਾ ਹੀ ਕੌਈ ਸਮੁੰਦਰ ਰਿਹਾ।21:1 ਯਸ਼ਾ 66:22 2 ਅਤੇ ਉਸ ਵੇਲੇ ਮੈਂ ਪਵਿੱਤਰ ਸ਼ਹਿਰ ਯੇਰੂਸ਼ਲੇਮ ਨੂੰ, ਪਰਮੇਸ਼ਵਰ ਦੇ ਕੋਲੋ ਸਵਰਗ ਵਿੱਚੋਂ ਉੱਤਰਦਾ ਹੋਇਆ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ। 3 ਅਤੇ ਸਿੰਘਾਸਣ ਤੋਂ ਇੱਕ ਉੱਚੀ ਆਵਾਜ਼ ਇਹ ਆਖਦੀ ਹੋਈ ਸੁਣੀ, "ਵੇਖੋ! ਪਰਮੇਸ਼ਵਰ ਦੇ ਰਹਿਣ ਦੀ ਜਗ੍ਹਾ ਹੁਣ ਲੋਕਾਂ ਦੇ ਵਿੱਚਕਾਰ ਹੈ, ਅਤੇ ਪਰਮੇਸ਼ਵਰ ਉਹਨਾਂ ਦੇ ਨਾਲ ਰਹਿਣਗੇ। ਅਤੇ ਉਹ ਪਰਮੇਸ਼ਵਰ ਦੇ ਲੋਕ ਹੋਣਗੇ, ਅਤੇ ਪਰਮੇਸ਼ਵਰ ਆਪ ਉਹਨਾਂ ਦਾ ਪਰਮੇਸ਼ਵਰ ਹੋ ਕੇ ਉਹਨਾਂ ਦੇ ਨਾਲ ਰਹੇਗਾ।21:3 ਲੇਵਿ 26:11-12; ਹਿਜ਼ 37:27 4 ਅਤੇ ਉਹ ਉਹਨਾਂ ਦੀਆਂ ਅੱਖਾਂ ਵਿੱਚੋਂ ਸਾਰੇ ਹੰਝੂਆਂ ਨੂੰ ਸਾਫ਼ ਕਰੇਗਾ। ਅਤੇ ਅਗਾਹਾਂ ਨੂੰ ਮੌਤ ਨਾ ਹੋਵੇਗੀ ਅਤੇ ਨਾ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ, ਕਿਉਂਕਿ ਪੁਰਾਣੀਆਂ ਗੱਲਾਂ ਹੁਣ ਜਾਂਦੀਆਂ ਰਹੀਆਂ ਹਨ।"21:4 ਯਸ਼ਾ 25:8