2 ਇਕਦਮ ਅਕਾਸ਼ ਵਿੱਚੋਂ ਇੱਕ ਆਵਾਜ਼ ਆਈ ਜਿਵੇਂ ਇੱਕ ਤੇਜ਼ ਹਵਾ ਦੇ ਵਗਣ ਦੀ ਆਵਾਜ਼ ਹੁੰਦੀ ਹੈ ਅਤੇ ਸਾਰਾ ਘਰ ਭਰ ਗਿਆ ਜਿੱਥੇ ਉਹ ਬੈਠੇ ਸਨ। 3 ਤਦ ਉਨ੍ਹਾਂ ਨੂੰ ਅੱਗ ਜਿਹੀਆਂ ਜੀਭਾਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਉਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰ ਗਈਆਂ। 4 ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾਵਾਂ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੇ ਯੋਗ ਬਣਾਇਆ।
Publicidade