42 ਪਰ ਪਰਮੇਸ਼ਵਰ ਨੇ ਉਨ੍ਹਾਂ ਤੋਂ ਮੁੱਖ ਮੋੜ ਲਿਆ ਅਤੇ ਉਨ੍ਹਾਂ ਨੂੰ ਸੂਰਜ, ਚੰਦ ਅਤੇ ਤਾਰਿਆਂ ਦੀ ਪੂਜਾ ਕਰਨ ਲਈ ਦੇ ਦਿੱਤਾ। ਜਿਵੇਂ ਕਿ ਇਹ ਨਬੀਆਂ ਦੀ ਪੋਥੀ ਵਿੱਚ ਲਿਖੀਆਂ ਗੱਲਾਂ ਨਾਲ ਮੇਲ ਖਾਧੀ ਹੈ:
"ਹੇ ਇਸਰਾਏਲ ਦੇ ਘਰਾਣੇ,
ਕੀ ਤੁਸੀਂ ਉਜਾੜ ਵਿੱਚ ਚਾਲੀ ਸਾਲਾਂ ਤੱਕ ਭੇਟਾਂ ਅਤੇ ਬਲੀਦਾਨ ਮੈਨੂੰ ਹੀ ਚੜ੍ਹਾਏ?"
43 ਅਤੇ ਤੁਸੀਂ ਮੋਲੋਕ ਦੀ ਮੂਰਤੀ ਦੇ ਤੰਬੂ ਨੂੰ ਚੁੱਕ ਲਿਆ ਹੈ,
ਅਤੇ ਤੁਹਾਡਾ ਤਾਰੇ ਦਾ ਦੇਵਤਾ ਰਿਫ਼ਾਨ,
ਅਰਥਾਤ ਤੁਸੀਂ ਆਪਣੇ ਪੂਜਣ ਲਈ ਉਨ੍ਹਾਂ ਮੂਰਤਾਂ ਨੂੰ ਬਣਾਇਆ।
ਇਸ ਲਈ ਮੈਂ ਤੁਹਾਨੂੰ ਕੱਢ7:43 ਆਮੋ 5:25-27 (ਸੈਪਟੁਜਿੰਟ ਦੇਖੋ) ਕੇ ਬਾਬੇਲ ਤੋਂ ਪਰੇ ਲੈ ਜਾ ਕੇ ਵਸਾਵਾਂਗਾ।7:43 ਮੋਲੋਕ ਸੂਰਜ ਅਤੇ ਅਕਾਸ਼ ਦਾ ਕਨਾਨੀ ਦੇਵਤਾ ਸੀ, ਅਤੇ ਰਿਫ਼ਾਨ ਸ਼ਾਇਦ ਸ਼ਨੀਵਾਰ ਗ੍ਰਹਿ ਦਾ ਮਿਸਰੀ ਦੇਵਤਾ ਸੀ।