32 ਪਵਿੱਤਰ ਸ਼ਾਸਤਰ ਦਾ ਇਹ ਹਿੱਸਾ ਜੋ ਉਹ ਪੜ੍ਹ ਰਿਹਾ ਸੀ:
"ਉਹ ਇੱਕ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ,
ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ,
ਉਸੇ ਤਰ੍ਹਾਂ ਹੀ ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ।
33 ਉਸ ਦੀ ਅਧੀਨਗੀ ਵਿੱਚ ਉਹ ਦਾ ਨਿਆਂ ਖੁੱਸ ਗਿਆ।
ਉਸ ਦੀ ਪੀੜ੍ਹੀ ਦਾ ਕੌਣ ਬਿਆਨ ਕਰੇਗਾ?
ਕਿਉਂਕਿ ਉਹ ਦਾ ਪ੍ਰਾਣ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ।"8:33 ਯਸ਼ਾ 53:7,8 (ਸੈਪਟੁਜਿੰਟ ਦੇਖੋ)
34 ਤਾਂ ਉਸ ਖੋਜੇ ਨੇ ਅੱਗੋਂ ਫਿਲਿਪ ਨੂੰ ਆਖਿਆ, "ਮੈਂ ਤੇਰੇ ਅੱਗੇ ਇਹ ਬੇਨਤੀ ਕਰਦਾ ਹਾਂ ਕਿ ਨਬੀ ਕਿਸ ਦੀ ਗੱਲ ਕਰਦਾ ਹੈ, ਆਪਣੀ ਜਾਂ ਕਿਸੇ ਹੋਰ ਦੀ?" 35 ਫਿਰ ਫਿਲਿਪ ਨੇ ਉਸ ਲਿਖਤ ਦੇ ਹਵਾਲੇ ਨਾਲ ਸ਼ੁਰੂ ਕੀਤਾ ਅਤੇ ਉਸ ਨੂੰ ਯਿਸ਼ੂ ਬਾਰੇ ਖੁਸ਼ਖ਼ਬਰੀ ਸੁਣਾਈ।