Pular para o conteúdo
Publicidade

ਦਾਨੀਏਲ 1:1-6

OPCV Punjabi Contemporary Version

ਬਾਬੇਲ ਵਿੱਚ ਦਾਨੀਏਲ ਦੀ ਸਿਖਲਾਈ

1 ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਰਾਜ ਦੇ ਤੀਜੇ ਸਾਲ ਵਿੱਚ, ਬਾਬੇਲ ਦਾ ਰਾਜਾ ਨਬੂਕਦਨੇਜ਼ਰ ਯੇਰੂਸ਼ਲੇਮ ਵਿੱਚ ਆਇਆ ਅਤੇ ਉਸਨੂੰ ਘੇਰ ਲਿਆ। 2 ਤਦ ਪਰਮੇਸ਼ਵਰ ਨੇ ਯਹੂਦਾਹ ਦੇ ਰਾਜਾ ਯਹੋਯਾਕੀਮ ਨੂੰ ਅਤੇ ਪਰਮੇਸ਼ਵਰ ਦੇ ਘਰ ਦੇ ਕੁਝ ਭਾਂਡਿਆਂ ਨੂੰ ਉਹ ਦੇ ਅਧਿਕਾਰ ਵਿੱਚ ਕਰ ਦਿੱਤਾ। ਉਹ ਉਹਨਾਂ ਨੂੰ ਸ਼ਿਨਾਰ ਦੀ ਧਰਤੀ ਵਿੱਚ ਆਪਣੇ ਦੇਵਤੇ ਦੇ ਘਰ ਵਿੱਚ ਲੈ ਗਿਆ ਅਤੇ ਉਹਨਾਂ ਭਾਂਡਿਆਂ ਨੂੰ ਆਪਣੇ ਦੇਵਤਿਆਂ ਦੇ ਭੰਡਾਰ ਵਿੱਚ ਰੱਖ ਦਿੱਤਾ।

3 ਤਦ ਰਾਜੇ ਨੇ ਆਪਣੇ ਦਰਬਾਰ ਦੇ ਅਧਿਕਾਰੀਆਂ ਦੇ ਮੁਖੀ ਅਸ਼ਪੇਨਾਜ਼ ਨੂੰ ਹੁਕਮ ਦਿੱਤਾ ਕਿ ਉਹ ਸ਼ਾਹੀ ਘਰਾਣੇ ਅਤੇ ਕੁਲੀਨ ਲੋਕਾਂ ਵਿੱਚੋਂ ਕੁਝ ਇਸਰਾਏਲੀਆਂ ਨੂੰ ਰਾਜੇ ਦੀ ਸੇਵਾ ਵਿੱਚ ਲਿਆਵੇ। 4 ਉਹ ਨੌਜਵਾਨ ਜੋ ਬਿਨਾਂ ਕਿਸੇ ਸਰੀਰਕ ਨੁਕਸ ਦੇ, ਸੁੰਦਰ ਅਤੇ ਹਰ ਕਿਸਮ ਦੀ ਸਿੱਖਿਆ ਦੇ ਯੋਗ ਹੋਣ, ਚੰਗੀ ਤਰ੍ਹਾਂ ਜਾਣੂ, ਜਲਦੀ ਸਮਝਣ ਵਾਲੇ ਅਤੇ ਰਾਜੇ ਦੇ ਮਹਿਲ ਵਿੱਚ ਸੇਵਾ ਕਰਨ ਦੇ ਯੋਗ ਹੋਣ। ਉਸ ਨੇ ਉਹਨਾਂ ਨੂੰ ਬਾਬੇਲੀਆਂ ਦੀ ਭਾਸ਼ਾ ਅਤੇ ਸਾਹਿਤ ਸਿਖਾਉਣਾ ਸੀ। 5 ਰਾਜੇ ਨੇ ਉਹਨਾਂ ਦੇ ਲਈ ਆਪਣੇ ਸੁਆਦਲੇ ਭੋਜਨ ਵਿੱਚੋਂ ਅਤੇ ਆਪਣੇ ਪੀਣ ਦੀ ਦਾਖਰਸ ਵਿੱਚੋਂ ਰੋਜ਼ਾਨਾ ਦਾ ਹਿੱਸਾ ਠਹਿਰਾਇਆ ਕਿ ਤਿੰਨਾਂ ਸਾਲਾਂ ਤੱਕ ਉਹਨਾਂ ਦਾ ਪਾਲਣ ਪੋਸ਼ਣ ਹੋਵੇ, ਤਾਂ ਜੋ ਅਖ਼ੀਰ ਨੂੰ ਉਹ ਰਾਜੇ ਦੇ ਸਨਮੁਖ ਪੇਸ਼ ਕੀਤੇ ਜਾਣ।

6 ਜਿਨ੍ਹਾਂ ਨੂੰ ਚੁਣਿਆ ਗਿਆ ਸੀ ਉਹਨਾਂ ਵਿੱਚੋਂ ਕੁਝ ਯਹੂਦਾਹ ਤੋਂ ਸਨ: ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਿਯਾਹ।

Em outras traduções

  1. IRVPUN Indian Revised Version (IRV) - Punjabi

    1 ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਰਾਜ ਕਾਲ ਦੇ ਤੀਜੇ ਸਾਲ ਵਿੱਚ, ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਰੂਸ਼ਲਮ ਉੱਤੇ ਚੜ੍ਹਾਈ ਕਰ ਕੇ, ਉਸ ਨੂੰ ਘੇਰ ਲਿਆ। 2 ਤਦ ਪਰਮੇਸ਼ੁਰ ਨੇ ਯਹੂਦਾਹ ਦੇ ਰਾਜਾ ਯਹੋਯਾਕੀਮ ਨੂੰ ਅਤੇ ਪਰਮੇਸ਼ੁਰ ਦੇ ਘਰ ਦੇ ਕੁਝ ਭਾਂਡਿਆਂ ਨੂੰ ਉਹ ਦੇ ਅਧਿਕਾਰ ਵਿੱਚ ਕਰ ਦਿੱਤਾ। ਉਹ ਉਹਨਾਂ ਨੂੰ ਸ਼ਿਨਾਰ ਦੀ ਧਰਤੀ ਵਿੱਚ ਆਪਣੇ ਦੇਵਤੇ ਦੇ ਘਰ ਵਿੱਚ ਲੈ ਗਿਆ ਅਤੇ ਉਹਨਾਂ ਭਾਂਡਿਆਂ ਨੂੰ ਆਪਣੇ ਦੇਵਤਿਆਂ ਦੇ ਭੰਡਾਰ ਵਿੱਚ ਰੱਖ ਦਿੱਤਾ। 3 ਰਾਜੇ ਨੇ ਖੁਸਰਿਆਂ ਦੇ ਪ੍ਰਧਾਨ ਅਸਪਨਜ਼ ਨੂੰ ਆਗਿਆ ਦਿੱਤੀ ਕਿ ਉਹ ਇਸਰਾਏਲੀਆਂ ਵਿੱਚੋਂ, ਰਾਜੇ ਦੀ ਅੰਸ ਵਿੱਚੋਂ ਅਤੇ ਕੁਲੀਨਾਂ ਵਿੱਚੋਂ ਲੋਕਾਂ ਨੂੰ ਚੁਣ ਕੇ ਪੇਸ਼ ਕਰੇ। 4 ਉਹ ਨੌਜਵਾਨ ਬੇਦੋਸ਼, ਰੂਪਵੰਤ ਅਤੇ ਸਾਰੀ ਬੁੱਧ ਵਿੱਚ ਹੁਸ਼ਿਆਰ, ਗਿਆਨਵਾਨ ਤੇ ਵਿਦਵਾਨ ਹੋਣ, ਜਿਹਨਾਂ ਦੇ ਵਿੱਚ ਇਹ ਕਾਬਲੀਅਤ ਹੋਵੇ ਜੋ ਉਹ ਸ਼ਾਹੀ ਮਹਿਲ ਵਿੱਚ ਸੇਵਾਦਾਰ ਹੋਣ। ਅਸਪਨਜ਼ ਉਹਨਾਂ ਨੂੰ ਕਸਦੀਆਂ ਦੀ ਵਿੱਦਿਆ ਅਤੇ ਉਹਨਾਂ ਦੀ ਬੋਲੀ ਸਿਖਾਏ। 5 ਰਾਜੇ ਨੇ ਉਹਨਾਂ ਦੇ ਲਈ ਆਪਣੇ ਸੁਆਦਲੇ ਭੋਜਨ ਵਿੱਚੋਂ ਅਤੇ ਆਪਣੇ ਪੀਣ ਦੀ ਸ਼ਰਾਬ ਵਿੱਚੋਂ ਰੋਜ਼ਾਨਾ ਦਾ ਹਿੱਸਾ ਠਹਿਰਾਇਆ ਕਿ ਤਿੰਨਾਂ ਸਾਲਾਂ ਤੱਕ ਉਹਨਾਂ ਦਾ ਪਾਲਣ ਪੋਸ਼ਣ ਹੋਵੇ, ਤਾਂ ਜੋ ਅਖ਼ੀਰ ਨੂੰ ਉਹ ਰਾਜੇ ਦੇ ਸਨਮੁਖ ਪੇਸ਼ ਕੀਤੇ ਜਾਣ। 6 ਉਹਨਾਂ ਵਿੱਚ ਯਹੂਦਾਹ ਦੇ ਵੰਸ਼ ਵਿੱਚੋਂ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਸਨ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.