Pular para o conteúdo
Publicidade

ਬਿਵਸਥਾ 18

ਜਾਜਕਾਂ ਅਤੇ ਲੇਵੀਆਂ ਲਈ ਭੇਟਾਂ

1 ਲੇਵੀ ਜਾਜਕਾਂ ਨੂੰ, ਸਗੋਂ ਲੇਵੀ ਦੇ ਸਾਰੇ ਗੋਤ ਨੂੰ ਇਸਰਾਏਲ ਦੇ ਨਾਲ ਕੋਈ ਵੰਡ ਜਾਂ ਵਿਰਾਸਤ ਨਹੀਂ ਹੋਵੇਗੀ। ਉਹ ਯਾਹਵੇਹ ਨੂੰ ਚੜ੍ਹਾਈਆਂ ਗਈਆਂ ਅੱਗ ਦੀਆਂ ਭੇਟਾਂ ਅਤੇ ਉਸ ਦੇ ਭਾਗ ਵਿੱਚੋਂ ਖਾਣਗੇ। 2 ਉਹਨਾਂ ਦੀ ਆਪਣੇ ਇਸਰਾਏਲੀਆਂ ਵਿੱਚ ਕੋਈ ਵਿਰਾਸਤ ਨਹੀਂ ਹੋਵੇਗੀ ਕਿਉਂਕਿ ਯਾਹਵੇਹ ਹੀ ਉਹਨਾਂ ਦੀ ਵਿਰਾਸਤ ਹੈ, ਜਿਵੇਂ ਉਸਨੇ ਉਹਨਾਂ ਨਾਲ ਵਾਅਦਾ ਕੀਤਾ ਸੀ।

3 ਲੋਕਾਂ ਵੱਲੋਂ ਜਿਹੜੇ ਬਲੀ ਚੜ੍ਹਾਉਂਦੇ ਹਨ, ਜਾਜਕਾਂ ਦਾ ਇਹ ਹੱਕ ਹੋਵੇਗਾ, ਭਾਵੇਂ ਉਹ ਬਲਦ ਚੜ੍ਹਾਉਣ ਭਾਵੇਂ ਲੇਲਾ, ਉਹ ਜਾਜਕ ਨੂੰ ਮੋਢਾ, ਦੋਵੇਂ ਗੱਲੀਆਂ ਅਤੇ ਢਿੱਡ ਦੇਣ। 4 ਤੁਸੀਂ ਉਹਨਾਂ ਨੂੰ ਆਪਣੇ ਅੰਨ ਦਾ ਪਹਿਲਾ ਫਲ, ਨਵੀਂ ਦਾਖ਼ਰਸ ਅਤੇ ਜ਼ੈਤੂਨ ਦਾ ਤੇਲ ਅਤੇ ਆਪਣੀਆਂ ਭੇਡਾਂ ਦੀ ਕਤਰੀ ਹੋਈ ਪਹਿਲੀ ਉੱਨ ਦਿਓ। 5 ਕਿਉਂਕਿ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਉਹਨਾਂ ਨੂੰ ਅਤੇ ਉਹਨਾਂ ਦੀ ਸੰਤਾਨ ਨੂੰ ਤੁਹਾਡੇ ਸਾਰੇ ਗੋਤਾਂ ਵਿੱਚੋਂ ਚੁਣਿਆ ਹੈ ਕਿ ਉਹ ਹਮੇਸ਼ਾ ਯਾਹਵੇਹ ਦੇ ਨਾਮ ਵਿੱਚ ਖੜ੍ਹੇ ਰਹਿਣ ਅਤੇ ਸੇਵਾ ਕਰਨ।

6 ਜੇਕਰ ਕੋਈ ਲੇਵੀ ਇਸਰਾਏਲ ਦੇ ਕਿਸੇ ਵੀ ਨਗਰ ਵਿੱਚ ਆਵੇ ਜਿੱਥੇ ਉਹ ਪਰਦੇਸੀ ਹੋ ਕੇ ਰਹਿੰਦਾ ਹੈ, ਅਤੇ ਆਪਣੇ ਦਿਲ ਦੀ ਸਾਰੀ ਇੱਛਿਆ ਨਾਲ ਉਸ ਸਥਾਨ ਨੂੰ ਜਾਵੇ ਜਿਹੜਾ ਯਾਹਵੇਹ ਚੁਣੇਗਾ। 7 ਉਹ ਆਪਣੇ ਸਾਰੇ ਲੇਵੀਆਂ ਭਰਾਵਾਂ ਵਾਂਗ ਪਰਮੇਸ਼ਵਰ ਦੇ ਨਾਮ ਉੱਤੇ ਸੇਵਾ ਕਰ ਸਕਦਾ ਹੈ ਜੋ ਯਾਹਵੇਹ ਦੀ ਹਜ਼ੂਰੀ ਵਿੱਚ ਸੇਵਾ ਕਰਦੇ ਹਨ। 8 ਜੋ ਕੁਝ ਉਸ ਨੂੰ ਆਪਣੇ ਪੁਰਖਿਆਂ ਦੀ ਜਾਇਦਾਦ ਦੀ ਵਿੱਕਰੀ ਤੋਂ ਮਿਲੇ ਉਸ ਨੂੰ ਛੱਡ, ਉਹ ਸਾਰੇ ਭੋਜਨ ਵਿੱਚੋਂ ਇੱਕੋ ਜਿਹਾ ਹਿੱਸਾ ਖਾਣ।

ਮੂਰਤੀ ਪੂਜਾ ਦੀਆਂ ਬਿਧੀਆਂ ਤੋਂ ਸਾਵਧਾਨ

9 ਜਦੋਂ ਤੁਸੀਂ ਉਸ ਧਰਤੀ ਵਿੱਚ ਦਾਖਲ ਹੋਵੋ ਜੋ ਤੁਹਾਡਾ ਪਰਮੇਸ਼ਵਰ ਤੁਹਾਨੂੰ ਦੇ ਰਿਹਾ ਹੈ, ਤਾਂ ਉੱਥੋਂ ਦੀਆਂ ਕੌਮਾਂ ਦੇ ਘਿਣਾਉਣੇ ਤਰੀਕਿਆਂ ਦੀ ਰੀਸ ਕਰਨੀ ਨਾ ਸਿੱਖਿਓ। 10 ਤੁਹਾਡੇ ਵਿੱਚੋਂ ਕੋਈ ਅਜਿਹਾ ਨਾ ਲੱਭੇ ਜਿਹੜਾ ਆਪਣੇ ਪੁੱਤਰ ਜਾਂ ਧੀ ਨੂੰ ਅੱਗ ਵਿੱਚ ਬਲੀਦਾਨ ਕਰੇ, ਜਾਂ ਭਵਿੱਖ ਦੱਸਣ ਵਾਲਾ, ਜਾਂ ਮਹੂਰਤ ਵੇਖਣ ਵਾਲਾ, ਜਾਂ ਮੰਤਰ ਪੜ੍ਹਨ ਵਾਲਾ, ਜਾਂ ਜਾਦੂਗਰ, 11 ਜਾਂ ਜਾਦੂ ਕਰਦਾ ਹੋਵੇ, ਜਾਂ ਪੁੱਛਾਂ ਲੈਣ ਵਾਲਾ, ਜਾਂ ਭੂਤਾਂ ਨੂੰ ਕੱਢਣ ਵਾਲਾ, ਜਾਂ ਮਰਿਆਂ ਹੋਇਆਂ ਨੂੰ ਜਗਾਉਣ ਵਾਲਾ ਹੋਵੇ। 12 ਜਿਹੜਾ ਵੀ ਇਹ ਕੰਮ ਕਰਦਾ ਹੈ ਉਹ ਯਾਹਵੇਹ ਅੱਗੇ ਘਿਣਾਉਣੇ ਹਨ, ਇਨ੍ਹਾਂ ਘਿਣਾਉਣੇ ਕੰਮਾਂ ਦੇ ਕਾਰਨ ਯਾਹਵੇਹ ਤੁਹਾਡਾ ਪਰਮੇਸ਼ਵਰ ਉਹਨਾਂ ਕੌਮਾਂ ਨੂੰ ਤੁਹਾਡੇ ਅੱਗਿਓਂ ਬਾਹਰ ਕੱਢ ਦੇਵੇਗਾ। 13 ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਦੇ ਅੱਗੇ ਨਿਰਦੋਸ਼ ਹੋਵੋ।

ਇੱਕ ਨਬੀ ਭੇਜਣ ਦਾ ਵਾਅਦਾ

14 ਕਿਉਂ ਜੋ ਉਹ ਕੌਮਾਂ ਜਿਨ੍ਹਾਂ ਨੂੰ ਤੁਸੀਂ ਕੱਢਣ ਵਾਲੇ ਹੋ, ਮਹੂਰਤ ਵੇਖਣ ਵਾਲਿਆਂ ਅਤੇ ਭਵਿੱਖ ਦੱਸਣ ਵਾਲਿਆਂ ਦੀ ਸੁਣਦੇ ਹਨ, ਪਰ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਅਜਿਹਾ ਨਹੀਂ ਕਰਨ ਦਿੰਦਾ। 15 ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਡੇ ਲਈ ਮੇਰੇ ਵਰਗੇ ਨਬੀ ਨੂੰ ਤੁਹਾਡੇ ਭਰਾ ਇਸਰਾਏਲੀਆਂ ਵਿੱਚੋਂ ਖੜ੍ਹਾ ਕਰੇਗਾ, ਤੁਸੀਂ ਉਸ ਦੀ ਜ਼ਰੂਰ ਸੁਣਨਾ। 16 ਇਹ ਤੇਰੀ ਉਸ ਬੇਨਤੀ ਅਨੁਸਾਰ ਹੋਵੇਗਾ, ਜਿਹੜੀ ਹੋਰੇਬ ਪਰਬਤ ਦੇ ਕੋਲ ਸਭਾ ਦੇ ਦਿਨ ਆਪਣੇ ਪਰਮੇਸ਼ਵਰ ਯਾਹਵੇਹ ਦੇ ਅੱਗੇ ਕੀਤੀ ਸੀ, "ਅਸੀਂ ਫਿਰ ਯਾਹਵੇਹ ਆਪਣੇ ਪਰਮੇਸ਼ਵਰ ਦੀ ਆਵਾਜ਼ ਨਾ ਸੁਣੀਏ ਅਤੇ ਨਾ ਇਹ ਵੱਡੀ ਅੱਗ ਵੇਖੀਏ, ਤਾਂ ਜੋ ਅਸੀਂ ਮਰ ਨਾ ਜਾਈਏ।"

17 ਯਾਹਵੇਹ ਨੇ ਮੈਨੂੰ ਕਿਹਾ, "ਜੋ ਉਹ ਕਹਿੰਦੇ ਹਨ ਉਹ ਚੰਗਾ ਹੈ। 18 ਮੈਂ ਉਹਨਾਂ ਦੇ ਲਈ ਉਹਨਾਂ ਦੇ ਭਰਾ ਇਸਰਾਏਲੀਆਂ ਵਿੱਚੋਂ ਤੇਰੇ ਵਰਗਾ ਇੱਕ ਨਬੀ ਖੜ੍ਹਾ ਕਰਾਂਗਾ ਅਤੇ ਮੈਂ ਆਪਣੇ ਬਚਨ ਉਹ ਦੇ ਮੂੰਹ ਵਿੱਚ ਪਾਵਾਂਗਾ ਅਤੇ ਉਹ ਉਹਨਾਂ ਨੂੰ ਉਹ ਸਭ ਕੁਝ ਦੱਸੇਗਾ ਜਿਸਦਾ ਮੈਂ ਉਸਨੂੰ ਹੁਕਮ ਦੇਵਾਂਗਾ। 19 ਮੈਂ ਆਪ ਹਰ ਉਸ ਵਿਅਕਤੀ ਦਾ ਲੇਖਾ ਲਵਾਂਗਾ ਜੋ ਮੇਰੀਆਂ ਗੱਲਾਂ ਨਾ ਸੁਣੇਗਾ ਜੋ ਨਬੀ ਮੇਰੇ ਨਾਮ ਉੱਤੇ ਬੋਲਦਾ ਹੈ। 20 ਪਰ ਜਿਹੜਾ ਨਬੀ ਮੇਰੇ ਨਾਮ ਉੱਤੇ ਉਹ ਕੁਝ ਬੋਲਣ ਦੀ ਸੋਚਦਾ ਹੈ ਜਿਸਦਾ ਮੈਂ ਹੁਕਮ ਨਹੀਂ ਦਿੱਤਾ ਹੈ ਜਾਂ ਜਿਹੜਾ ਨਬੀ ਦੂਜੇ ਦੇਵਤਿਆਂ ਦੇ ਨਾਮ ਉੱਤੇ ਬੋਲਦਾ ਹੈ, ਉਹ ਨਬੀ ਮਾਰਿਆ ਜਾਵੇ।"

21 ਜੇਕਰ ਤੁਸੀਂ ਆਪਣੇ ਮਨ ਵਿੱਚ ਆਖੋ, "ਅਸੀਂ ਕਿਵੇਂ ਜਾਣ ਸਕਦੇ ਹਾਂ ਕੋਈ ਸੰਦੇਸ਼ ਯਾਹਵੇਹ ਦੁਆਰਾ ਨਹੀਂ ਬੋਲਿਆ ਗਿਆ ਹੈ?" 22 ਜੇਕਰ ਕੋਈ ਨਬੀ ਯਾਹਵੇਹ ਦੇ ਨਾਮ ਉੱਤੇ ਕੁਝ ਬੋਲੇ ਅਤੇ ਉਹ ਵਾਪਰਦਾ ਜਾਂ ਪੂਰਾ ਨਹੀਂ ਹੁੰਦਾ, ਤਾਂ ਇਹ ਗੱਲ ਯਾਹਵੇਹ ਨੇ ਨਹੀਂ ਬੋਲੀ। ਉਸ ਨਬੀ ਨੇ ਹੰਕਾਰ ਨਾਲ ਗੱਲ ਕੀਤੀ ਹੈ, ਇਸ ਲਈ ਘਬਰਾਓ ਨਾ।

Estes versículos te tocaram? Ore agora!

+581 estão orando agora.

Junte-se à corrente de oração.