ਮੂਰਤੀ ਪੂਜਾ ਦੀਆਂ ਬਿਧੀਆਂ ਤੋਂ ਸਾਵਧਾਨ
9 ਜਦੋਂ ਤੁਸੀਂ ਉਸ ਧਰਤੀ ਵਿੱਚ ਦਾਖਲ ਹੋਵੋ ਜੋ ਤੁਹਾਡਾ ਪਰਮੇਸ਼ਵਰ ਤੁਹਾਨੂੰ ਦੇ ਰਿਹਾ ਹੈ, ਤਾਂ ਉੱਥੋਂ ਦੀਆਂ ਕੌਮਾਂ ਦੇ ਘਿਣਾਉਣੇ ਤਰੀਕਿਆਂ ਦੀ ਰੀਸ ਕਰਨੀ ਨਾ ਸਿੱਖਿਓ। 10 ਤੁਹਾਡੇ ਵਿੱਚੋਂ ਕੋਈ ਅਜਿਹਾ ਨਾ ਲੱਭੇ ਜਿਹੜਾ ਆਪਣੇ ਪੁੱਤਰ ਜਾਂ ਧੀ ਨੂੰ ਅੱਗ ਵਿੱਚ ਬਲੀਦਾਨ ਕਰੇ, ਜਾਂ ਭਵਿੱਖ ਦੱਸਣ ਵਾਲਾ, ਜਾਂ ਮਹੂਰਤ ਵੇਖਣ ਵਾਲਾ, ਜਾਂ ਮੰਤਰ ਪੜ੍ਹਨ ਵਾਲਾ, ਜਾਂ ਜਾਦੂਗਰ, 11 ਜਾਂ ਜਾਦੂ ਕਰਦਾ ਹੋਵੇ, ਜਾਂ ਪੁੱਛਾਂ ਲੈਣ ਵਾਲਾ, ਜਾਂ ਭੂਤਾਂ ਨੂੰ ਕੱਢਣ ਵਾਲਾ, ਜਾਂ ਮਰਿਆਂ ਹੋਇਆਂ ਨੂੰ ਜਗਾਉਣ ਵਾਲਾ ਹੋਵੇ। 12 ਜਿਹੜਾ ਵੀ ਇਹ ਕੰਮ ਕਰਦਾ ਹੈ ਉਹ ਯਾਹਵੇਹ ਅੱਗੇ ਘਿਣਾਉਣੇ ਹਨ, ਇਨ੍ਹਾਂ ਘਿਣਾਉਣੇ ਕੰਮਾਂ ਦੇ ਕਾਰਨ ਯਾਹਵੇਹ ਤੁਹਾਡਾ ਪਰਮੇਸ਼ਵਰ ਉਹਨਾਂ ਕੌਮਾਂ ਨੂੰ ਤੁਹਾਡੇ ਅੱਗਿਓਂ ਬਾਹਰ ਕੱਢ ਦੇਵੇਗਾ।