Pular para o conteúdo
Publicidade

ਬਿਵਸਥਾ 31

ਯਹੋਸ਼ੁਆ ਦਾ ਚੁਣਿਆ ਜਾਣਾ

1 ਤਦ ਮੋਸ਼ੇਹ ਬਾਹਰ ਗਿਆ ਅਤੇ ਸਾਰੇ ਇਸਰਾਏਲ ਨੂੰ ਇਹ ਗੱਲਾਂ ਕੀਤੀਆਂ, 2 "ਹੁਣ ਮੈਂ ਇੱਕ ਸੌ ਵੀਹ ਸਾਲਾਂ ਦਾ ਹੋ ਗਿਆ ਹਾਂ ਅਤੇ ਮੈਂ ਹੁਣ ਤੁਹਾਡੀ ਅਗਵਾਈ ਕਰਨ ਦੇ ਯੋਗ ਨਹੀਂ ਹਾਂ। ਯਾਹਵੇਹ ਨੇ ਮੈਨੂੰ ਕਿਹਾ ਹੈ, ‘ਤੂੰ ਯਰਦਨ ਪਾਰ ਨਹੀਂ ਕਰੇਂਗਾ।’ 3 ਯਾਹਵੇਹ ਤੁਹਾਡਾ ਪਰਮੇਸ਼ਵਰ ਆਪ ਤੁਹਾਡੇ ਅੱਗੇ-ਅੱਗੇ ਜਾਵੇਗਾ। ਉਹ ਤੁਹਾਡੇ ਸਾਹਮਣੇ ਇਨ੍ਹਾਂ ਕੌਮਾਂ ਨੂੰ ਤਬਾਹ ਕਰ ਦੇਵੇਗਾ ਅਤੇ ਤੁਸੀਂ ਉਹਨਾਂ ਦੀ ਧਰਤੀ ਉੱਤੇ ਕਬਜ਼ਾ ਕਰ ਲਵੋਂਗੇ। ਯੇਹੋਸ਼ੁਆ ਵੀ ਤੁਹਾਡੇ ਅੱਗੇ-ਅੱਗੇ ਪਾਰ ਜਾਵੇਗਾ, ਜਿਵੇਂ ਕਿ ਯਾਹਵੇਹ ਨੇ ਕਿਹਾ ਹੈ। 4 ਅਤੇ ਯਾਹਵੇਹ ਉਹਨਾਂ ਨਾਲ ਉਹੀ ਕਰੇਗਾ ਜਿਵੇਂ ਉਸਨੇ ਅਮੋਰੀਆਂ ਦੇ ਰਾਜਿਆਂ ਸੀਹੋਨ ਅਤੇ ਓਗ ਨਾਲ ਕੀਤਾ ਸੀ, ਜਿਨ੍ਹਾਂ ਨੂੰ ਉਸਨੇ ਉਹਨਾਂ ਦੀ ਧਰਤੀ ਸਮੇਤ ਤਬਾਹ ਕਰ ਦਿੱਤਾ ਸੀ। 5 ਯਾਹਵੇਹ ਉਹਨਾਂ ਨੂੰ ਤੁਹਾਡੇ ਹਵਾਲੇ ਕਰ ਦੇਵੇਗਾ ਅਤੇ ਤੁਸੀਂ ਉਹਨਾਂ ਨਾਲ ਉਸ ਹੁਕਮ ਅਨੁਸਾਰ ਕਰਨਾ, ਜਿਹੜਾ ਮੈਂ ਤੁਹਾਨੂੰ ਦਿੱਤਾ ਸੀ। 6 ਤਕੜੇ ਹੋਵੋ ਅਤੇ ਹੌਸਲਾ ਰੱਖੋ। ਉਹਨਾਂ ਤੋਂ ਨਾ ਡਰੋ ਅਤੇ ਨਾ ਹੀ ਕੰਬੋ ਕਿਉਂ ਜੋ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਡੇ ਨਾਲ-ਨਾਲ ਜਾਂਦਾ ਹੈ, ਉਹ ਨਾ ਕਦੇ ਤੁਹਾਨੂੰ ਛੱਡੇਗਾ ਅਤੇ ਨਾ ਹੀ ਤੁਹਾਨੂੰ ਤਿਆਗੇਗਾ।"

7 ਤਦ ਮੋਸ਼ੇਹ ਨੇ ਯੇਹੋਸ਼ੁਆ ਨੂੰ ਸੱਦ ਕੇ ਸਾਰੇ ਇਸਰਾਏਲ ਦੇ ਸਾਹਮਣੇ ਉਸ ਨੂੰ ਕਿਹਾ, "ਤਕੜਾ ਹੋ ਅਤੇ ਹੌਂਸਲਾ ਰੱਖ ਕਿਉਂ ਜੋ ਤੂੰ ਇਨ੍ਹਾਂ ਲੋਕਾਂ ਦੇ ਨਾਲ ਉਸ ਦੇਸ਼ ਵਿੱਚ ਜਾਵੇਂਗਾ, ਜਿਸ ਨੂੰ ਦੇਣ ਦੀ ਯਾਹਵੇਹ ਨੇ ਉਹਨਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਤੂੰ ਇਨ੍ਹਾਂ ਨੂੰ ਉਸ ਦੇਸ਼ ਦਾ ਅਧਿਕਾਰੀ ਬਣਾਵੇਂਗਾ। 8 ਯਾਹਵੇਹ ਆਪ ਤੁਹਾਡੇ ਅੱਗੇ-ਅੱਗੇ ਜਾਂਦਾ ਹੈ ਅਤੇ ਉਹ ਤੇਰੇ ਨਾਲ ਹੋਵੇਗਾ। ਉਹ ਨਾ ਤੈਨੂੰ ਕਦੇ ਛੱਡੇਗਾ ਅਤੇ ਨਾ ਹੀ ਕਦੇ ਤਿਆਗੇਗਾ। ਇਸ ਲਈ ਨਾ ਡਰ ਅਤੇ ਨਾ ਘਬਰਾ।"

ਵਿਵਸਥਾ ਦਾ ਜਨਤਕ ਵਰਣਨ

9 ਇਸ ਲਈ ਮੋਸ਼ੇਹ ਨੇ ਇਹ ਬਿਵਸਥਾ ਲਿਖ ਕੇ ਲੇਵੀ ਜਾਜਕਾਂ ਨੂੰ ਜਿਹੜੇ ਯਾਹਵੇਹ ਦੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ, ਅਤੇ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੂੰ ਸੌਂਪ ਦਿੱਤੀ। 10 ਤਦ ਮੋਸ਼ੇਹ ਨੇ ਉਹਨਾਂ ਨੂੰ ਹੁਕਮ ਦਿੱਤਾ, "ਹਰੇਕ ਸੱਤ ਸਾਲਾਂ ਦੇ ਅੰਤ ਵਿੱਚ, ਤੰਬੂਆਂ ਦੇ ਤਿਉਹਾਰ ਦੇ ਦੌਰਾਨ, ਕਰਜ਼ੇ ਮਾਫ ਕਰਨ ਦੇ ਸਾਲ ਵਿੱਚ, 11 ਜਦੋਂ ਸਾਰੇ ਇਸਰਾਏਲੀ ਯਾਹਵੇਹ ਤੁਹਾਡੇ ਪਰਮੇਸ਼ਵਰ ਦੇ ਸਾਹਮਣੇ ਪੇਸ਼ ਹੋਣ ਲਈ ਆਉਣ, ਜਿੱਥੇ ਉਹ ਚੁਣੇਗਾ, ਤਦ ਤੁਸੀਂ ਸਾਰੇ ਇਸਰਾਏਲ ਦੇ ਸੁਣਦਿਆਂ ਉਹਨਾਂ ਦੇ ਅੱਗੇ ਇਸ ਬਿਵਸਥਾ ਨੂੰ ਪੜ੍ਹ ਦੇ ਸੁਣਾਓ। 12 ਮਰਦਾਂ, ਔਰਤਾਂ ਅਤੇ ਬੱਚਿਆਂ ਨੂੰ ਅਤੇ ਤੁਹਾਡੇ ਨਗਰਾਂ ਵਿੱਚ ਰਹਿਣ ਵਾਲੇ ਪਰਦੇਸੀਆਂ ਨੂੰ ਇਕੱਠਾ ਕਰੋ, ਤਾਂ ਜੋ ਉਹ ਸੁਣ ਸਕਣ ਅਤੇ ਤੁਹਾਡੇ ਪਰਮੇਸ਼ਵਰ ਤੋਂ ਡਰਨਾ ਸਿੱਖ ਸਕਣ ਅਤੇ ਇਸ ਕਾਨੂੰਨ ਦੀਆਂ ਸਾਰੀਆਂ ਗੱਲਾਂ ਨੂੰ ਧਿਆਨ ਨਾਲ ਮੰਨ ਸਕਣ। 13 ਉਹਨਾਂ ਦੇ ਬੱਚੇ, ਜਿਨ੍ਹਾਂ ਨੇ ਇਹ ਬਿਵਸਥਾ ਦੀਆਂ ਗੱਲਾਂ ਨਹੀਂ ਸੁਣੀਆਂ, ਇਸ ਨੂੰ ਸੁਣਨ ਅਤੇ ਯਾਹਵੇਹ ਤੁਹਾਡੇ ਪਰਮੇਸ਼ਵਰ ਤੋਂ ਡਰਨਾ ਸਿੱਖਣ, ਜਿੰਨਾ ਚਿਰ ਤੁਸੀਂ ਉਸ ਦੇਸ਼ ਵਿੱਚ ਜੀਉਂਦੇ ਰਹੋ ਜਿਸ ਉੱਤੇ ਤੁਸੀਂ ਕਬਜ਼ਾ ਕਰਨ ਲਈ ਯਰਦਨ ਪਾਰ ਜਾ ਰਹੇ ਹੋ।"

ਇਸਰਾਏਲ ਦੀ ਬਗਾਵਤ ਦੀ ਭਵਿੱਖਬਾਣੀ

14 ਯਾਹਵੇਹ ਨੇ ਮੋਸ਼ੇਹ ਨੂੰ ਕਿਹਾ, "ਹੁਣ ਤੇਰੀ ਮੌਤ ਦੇ ਦਿਨ ਨੇੜੇ ਹਨ। ਯੇਹੋਸ਼ੁਆ ਨੂੰ ਸੱਦ ਅਤੇ ਤੁਸੀਂ ਮੰਡਲੀ ਦੇ ਤੰਬੂ ਵਿੱਚ ਹਾਜ਼ਰ ਹੋਵੋ, ਜਿੱਥੇ ਮੈਂ ਉਸ ਨੂੰ ਹੁਕਮ ਦੇਵਾਂਗਾ।" ਇਸ ਲਈ ਮੋਸ਼ੇਹ ਅਤੇ ਯੇਹੋਸ਼ੁਆ ਆਏ ਅਤੇ ਮੰਡਲੀ ਦੇ ਤੰਬੂ ਵਿੱਚ ਆਪਣੇ ਆਪ ਨੂੰ ਹਾਜ਼ਰ ਕੀਤਾ।

15 ਤਦ ਯਾਹਵੇਹ ਤੰਬੂ ਵਿੱਚ ਬੱਦਲ ਦੇ ਥੰਮ੍ਹ ਵਿੱਚ ਪ੍ਰਗਟ ਹੋਇਆ ਅਤੇ ਬੱਦਲ ਤੰਬੂ ਦੇ ਦਰਵਾਜ਼ੇ ਉੱਤੇ ਠਹਿਰ ਗਿਆ। 16 ਅਤੇ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, "ਤੂੰ ਆਪਣੇ ਪੁਰਖਿਆਂ ਨਾਲ ਅਰਾਮ ਕਰਨ ਲਈ ਮਿਲ ਜਾਵੇਗਾ ਅਤੇ ਇਹ ਲੋਕ ਛੇਤੀ ਹੀ ਉੱਠ ਕੇ ਉਸ ਦੇਸ਼ ਦੇ ਪਰਾਏ ਦੇਵਤਿਆਂ ਦੇ ਪਿੱਛੇ, ਜਿਨ੍ਹਾਂ ਵਿੱਚ ਰਹਿਣ ਨੂੰ ਜਾਂਦੇ ਹਨ, ਹਰਾਮਕਾਰੀ ਕਰਨਗੇ ਅਤੇ ਮੈਨੂੰ ਤਿਆਗ ਦੇਣਗੇ ਅਤੇ ਉਸ ਨੇਮ ਨੂੰ ਤੋੜ ਦੇਣਗੇ ਜੋ ਮੈਂ ਸਮਝਦਾਰੀ ਨਾਲ ਕੀਤਾ ਸੀ। 17 ਅਤੇ ਉਸ ਦਿਨ ਮੈਂ ਉਹਨਾਂ ਉੱਤੇ ਗੁੱਸੇ ਹੋਵਾਂਗਾ ਅਤੇ ਉਹਨਾਂ ਨੂੰ ਤਿਆਗ ਦਿਆਂਗਾ। ਮੈਂ ਉਹਨਾਂ ਤੋਂ ਆਪਣਾ ਮੂੰਹ ਲੁਕਾ ਲਵਾਂਗਾ, ਅਤੇ ਉਹ ਨਾਸ ਹੋ ਜਾਣਗੇ। ਉਹਨਾਂ ਉੱਤੇ ਬਹੁਤ ਸਾਰੀਆਂ ਬੁਰਿਆਈਆਂ ਅਤੇ ਬਿਪਤਾਵਾਂ ਆਉਣਗੀਆਂ ਅਤੇ ਉਸ ਦਿਨ ਉਹ ਆਖਣਗੇ, ‘ਕੀ ਇਹ ਬਿਪਤਾ ਸਾਡੇ ਉੱਤੇ ਇਸ ਲਈ ਨਹੀਂ ਆਈਆਂ ਕਿਉਂਕਿ ਸਾਡਾ ਪਰਮੇਸ਼ਵਰ ਸਾਡੇ ਨਾਲ ਨਹੀਂ ਹੈ?’ 18 ਅਤੇ ਮੈਂ ਨਿਸ਼ਚੇ ਹੀ ਉਸ ਦਿਨ ਆਪਣਾ ਮੂੰਹ ਓਹਲੇ ਕਰਾਂਗਾ ਕਿਉਂਕਿ ਉਹਨਾਂ ਦੀ ਸਾਰੀ ਬੁਰਿਆਈ ਦੇ ਕਾਰਨ ਜਿਹੜੀ ਇਹ ਹੋਰਨਾ ਦੇਵਤਿਆਂ ਵੱਲ ਮੁੜ ਕੇ ਕਰਨਗੇ।

19 "ਇਸ ਲਈ ਹੁਣ ਤੁਸੀਂ ਇਹ ਗੀਤ ਨੂੰ ਲਿਖ ਕੇ ਇਸਰਾਏਲੀਆਂ ਨੂੰ ਸਿਖਾਓ ਅਤੇ ਉਹਨਾਂ ਨੂੰ ਇਹ ਗਾਉਣ ਲਈ ਕਹੋ ਤਾਂ ਜੋ ਇਹ ਮੇਰੇ ਲਈ ਇਸਰਾਏਲੀਆਂ ਦੇ ਵਿਰੁੱਧ ਗਵਾਹ ਹੋਵੇ। 20 ਜਦੋਂ ਮੈਂ ਉਹਨਾਂ ਨੂੰ ਦੁੱਧ ਅਤੇ ਸ਼ਹਿਦ ਨਾਲ ਵਗਦੀ ਧਰਤੀ ਵਿੱਚ ਲਿਆਵਾਂਗਾ, ਜਿਸ ਦੇਸ਼ ਦੀ ਮੈਂ ਇਨ੍ਹਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ, ਅਤੇ ਜਦੋਂ ਇਹ ਖਾ ਕੇ ਰੱਜ ਜਾਣਗੇ ਅਤੇ ਵਧਣ-ਫੁੱਲਣਗੇ, ਤਾਂ ਉਹ ਹੋਰਨਾਂ ਦੇਵਤਿਆਂ ਵੱਲ ਮੁੜਨਗੇ ਅਤੇ ਉਹਨਾਂ ਦੀ ਪੂਜਾ ਕਰਨਗੇ, ਮੈਨੂੰ ਤਿਆਗ ਕੇ ਮੇਰੇ ਨਾਲ ਕੀਤਾ ਹੋਇਆਂ ਨੇਮ ਤੋੜ ਦੇਣਗੇ। 21 ਅਤੇ ਜਦੋਂ ਇਨ੍ਹਾਂ ਉੱਤੇ ਬਹੁਤ ਸਾਰੀਆਂ ਬੁਰਿਆਈਆਂ ਅਤੇ ਬਿਪਤਾਵਾਂ ਪੈਣਗੀਆਂ, ਤਾਂ ਇਹ ਗੀਤ ਉਹਨਾਂ ਦੇ ਵਿਰੁੱਧ ਗਵਾਹੀ ਦੇਵੇਗਾ ਕਿਉਂਕਿ ਇਨ੍ਹਾਂ ਦੀ ਸੰਤਾਨ ਇਸ ਨੂੰ ਕਦੇ ਨਹੀਂ ਭੁੱਲੇਗੀ। ਮੈਂ ਜਾਣਦਾ ਹਾਂ ਕਿ ਉਹ ਕੀ ਕਰਨ ਵਾਲੇ ਹਨ, ਭਾਵੇਂ ਮੈਂ ਉਹਨਾਂ ਨੂੰ ਉਸ ਦੇਸ਼ ਵਿੱਚ ਅਜੇ ਤੱਕ ਨਹੀਂ ਲਿਆਂਦਾ ਜਿਸ ਨੂੰ ਦੇਣ ਦੀ ਸਹੁੰ ਮੈਂ ਖਾਧੀ ਸੀ, ਮੈਂ ਜਾਣਦਾ ਹਾਂ ਕਿ ਉਹ ਕੀ-ਕੀ ਯੋਜਨਾ ਬਣਾਉਂਦੇ ਹਨ।" 22 ਇਸ ਲਈ ਮੋਸ਼ੇਹ ਨੇ ਉਸ ਦਿਨ ਇਹ ਗੀਤ ਲਿਖ ਕੇ ਇਸਰਾਏਲੀਆਂ ਨੂੰ ਸਿਖਾਇਆ।

23 ਯਾਹਵੇਹ ਨੇ ਨੂਨ ਦੇ ਪੁੱਤਰ ਯੇਹੋਸ਼ੁਆ ਨੂੰ ਇਹ ਹੁਕਮ ਦਿੱਤਾ, "ਤਕੜਾ ਹੋ ਅਤੇ ਹੌਂਸਲਾ ਰੱਖ ਕਿਉਂ ਜੋ ਤੂੰ ਇਸਰਾਏਲੀਆਂ ਨੂੰ ਉਸ ਦੇਸ਼ ਵਿੱਚ ਲਿਆਵੇਂਗਾ ਜਿਸ ਨੂੰ ਦੇਣ ਦੀ ਮੈਂ ਉਹਨਾਂ ਨਾਲ ਸਹੁੰ ਖਾਧੀ ਸੀ ਅਤੇ ਮੈਂ ਆਪ ਤੇਰੇ ਨਾਲ ਰਹਾਂਗਾ।"

24 ਜਦੋਂ ਮੋਸ਼ੇਹ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਨੂੰ ਪੁਸਤਕ ਵਿੱਚ ਲਿਖ ਚੁੱਕਿਆ, 25 ਮੋਸ਼ੇਹ ਨੇ ਇਹ ਹੁਕਮ ਲੇਵੀਆਂ ਨੂੰ ਦਿੱਤਾ ਜਿਹੜੇ ਯਾਹਵੇਹ ਦੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ, 26 "ਇਸ ਬਿਵਸਥਾ ਦੀ ਪੁਸਤਕ ਨੂੰ ਲੈ ਕੇ ਯਾਹਵੇਹ ਆਪਣੇ ਪਰਮੇਸ਼ਵਰ ਦੇ ਨੇਮ ਦੇ ਸੰਦੂਕ ਦੇ ਕੋਲ ਰੱਖ ਦਿਓ। ਉੱਥੇ ਇਹ ਤੁਹਾਡੇ ਵਿਰੁੱਧ ਗਵਾਹ ਵਜੋਂ ਰਹੇਗਾ। 27 ਕਿਉਂ ਜੋ ਮੈਂ ਤੁਹਾਡੇ ਢੀਠਪੁਣੇ ਅਤੇ ਤੁਹਾਡੀ ਆਕੜੀ ਧੌਣ ਨੂੰ ਜਾਣਦਾ ਹਾਂ। ਵੇਖੋ, ਅੱਜ ਤੱਕ ਜਦ ਕਿ ਮੈਂ ਜੀਉਂਦਾ ਅਤੇ ਤੁਹਾਡੇ ਨਾਲ ਹਾਂ, ਤੁਸੀਂ ਯਾਹਵੇਹ ਦੇ ਵਿਰੁੱਧ ਆਕੀ ਰਹੇ ਹੋ ਤਾਂ ਮੇਰੀ ਮੌਤ ਤੋਂ ਬਾਅਦ ਕਿੰਨਾਂ ਵੱਧ ਨਾ ਕਰੋਗੇ? 28 ਤੁਸੀਂ ਆਪਣੇ ਗੋਤਾਂ ਦੇ ਸਾਰੇ ਬਜ਼ੁਰਗਾਂ ਅਤੇ ਆਪਣੇ ਸਾਰੇ ਅਧਿਕਾਰੀਆਂ ਨੂੰ ਮੇਰੇ ਅੱਗੇ ਇਕੱਠਾ ਕਰੋ ਤਾਂ ਜੋ ਮੈਂ ਇਹ ਗੱਲਾਂ ਉਹਨਾਂ ਦੇ ਕੰਨਾਂ ਵਿੱਚ ਬੋਲਾਂ ਅਤੇ ਅਕਾਸ਼ ਅਤੇ ਧਰਤੀ ਨੂੰ ਉਹਨਾਂ ਦੇ ਵਿਰੁੱਧ ਗਵਾਹੀ ਦੇਣ ਲਈ ਬੁਲਾਵਾਂ। 29 ਕਿਉਂ ਜੋ ਮੈਂ ਜਾਣਦਾ ਹਾਂ ਕਿ ਮੇਰੇ ਮਰਨ ਤੋਂ ਬਾਅਦ ਤੁਸੀਂ ਨਿਸ਼ਚਤ ਤੌਰ ਤੇ ਭ੍ਰਿਸ਼ਟ ਹੋ ਜਾਓਗੇ ਅਤੇ ਉਸ ਰਾਹ ਤੋਂ ਮੁੜ ਜਾਓਗੇ ਜਿਸਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਆਉਣ ਵਾਲੇ ਦਿਨਾਂ ਵਿੱਚ, ਤੁਹਾਡੇ ਉੱਤੇ ਬਿਪਤਾ ਆਵੇਗੀ ਕਿਉਂਕਿ ਤੁਸੀਂ ਯਾਹਵੇਹ ਦੀ ਨਿਗਾਹ ਵਿੱਚ ਬੁਰਾਈ ਕਰੋਗੇ ਅਤੇ ਤੁਸੀਂ ਆਪਣੇ ਹੱਥਾਂ ਦੇ ਕੰਮਾਂ ਨਾਲ ਉਸਨੂੰ ਕ੍ਰੋਧਵਾਨ ਕਰੋਗੇ।"

ਮੋਸ਼ੇਹ ਦਾ ਗੀਤ

30 ਤਦ ਮੋਸ਼ੇਹ ਨੇ ਇਸਰਾਏਲ ਦੀ ਸਾਰੀ ਸਭਾ ਦੇ ਕੰਨਾਂ ਵਿੱਚ ਇਸ ਗੀਤ ਦੀਆਂ ਤੁਕਾਂ ਸ਼ੁਰੂ ਤੋਂ ਅੰਤ ਤੱਕ ਪਾਈਆਂ।

Estes versículos te tocaram? Ore agora!

+581 estão orando agora.

Junte-se à corrente de oração.