Pular para o conteúdo
Publicidade

ਉਪਦੇਸ਼ਕ 11

ਬਹੁਤ ਸਾਰੇ ਉੱਦਮਾਂ ਵਿੱਚ ਨਿਵੇਸ਼ ਕਰੋ

1 ਪਾਣੀ ਉੱਤੇ ਆਪਣੀ ਰੋਟੀ ਪਾ ਦਿਓ,

ਤਾਂ ਕਈ ਦਿਨਾਂ ਬਾਅਦ ਤੁਹਾਨੂੰ ਵਾਪਸੀ ਮਿਲ ਜਾਵੇਗੀ।

2 ਆਪਣੇ ਅੰਸ ਨੂੰ ਸੱਤ ਭਾਗਾਂ ਦੀ ਬਜਾਏ ਅੱਠ ਹਿੱਸਿਆ ਵਿੱਚ ਵੰਡ ਦੇ,

ਕਿਉਂ ਜੋ ਤੂੰ ਨਹੀਂ ਜਾਣਦਾ ਕਿ ਧਰਤੀ ਉੱਤੇ ਕਿਹੜੀ ਆਫ਼ਤ ਆਵੇਗੀ।

3 ਜੇਕਰ ਬੱਦਲ ਪਾਣੀ ਨਾਲ ਭਰੇ ਹੋਣ,

ਤਾਂ ਉਹ ਧਰਤੀ ਉੱਤੇ ਵਰ੍ਹ ਕੇ ਖਾਲੀ ਹੋ ਜਾਂਦੇ ਹਨ,

ਭਾਵੇਂ ਕੋਈ ਰੁੱਖ ਦੱਖਣ ਵੱਲ ਜਾਂ ਉੱਤਰ ਵੱਲ ਡਿੱਗੇ,

ਜਿੱਥੇ ਉਹ ਡਿੱਗਦਾ ਹੈ ਉੱਥੇ ਹੀ ਪਿਆ ਰਹੇਗਾ।

4 ਜੋ ਕੋਈ ਹਵਾ ਨੂੰ ਤੱਕਦਾ ਹੈ ਉਹ ਨਹੀਂ ਬੀਜੇਗਾ,

ਜੋ ਕੋਈ ਬੱਦਲਾਂ ਵੱਲ ਵੇਖਦਾ ਹੈ ਉਹ ਵੱਢੇਗਾ ਨਹੀਂ।

5 ਜਿਵੇਂ ਕਿ ਤੁਸੀਂ ਹਵਾ ਦੇ ਰਸਤੇ ਨੂੰ ਨਹੀਂ ਜਾਣਦੇ,

ਜਾਂ ਮਾਂ ਦੀ ਕੁੱਖ ਵਿੱਚ ਸਰੀਰ ਕਿਵੇਂ ਬਣਦਾ ਹੈ,

ਇਸ ਲਈ ਤੁਸੀਂ ਪਰਮੇਸ਼ਵਰ ਦੇ ਕੰਮ ਨੂੰ ਨਹੀਂ ਸਮਝ ਸਕਦੇ,

ਜੋ ਸਭ ਕੁਝ ਬਣਾਉਂਦਾ ਹੈ।

6 ਸਵੇਰ ਨੂੰ ਆਪਣਾ ਬੀਜ ਬੀਜੋ,

ਅਤੇ ਸ਼ਾਮ ਨੂੰ ਵੀ ਆਪਣਾ ਹੱਥ ਢਿੱਲਾ ਨਾ ਹੋਣ ਦਿਓ,

ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਕੌਣ ਸਫਲ ਹੋਵੇਗਾ,

ਇਹ ਜਾਂ ਉਹ

ਜਾਂ ਦੋਵੇਂ ਬਰਾਬਰ ਚੰਗੇ ਹੋਣਗੇ।

ਜਵਾਨੀ ਵਿੱਚ ਆਪਣੇ ਸਿਰਜਣਹਾਰ ਨੂੰ ਯਾਦ ਰੱਖੋ

7 ਚਾਨਣ ਮਨ ਭਾਉਂਦਾ ਹੈ,

ਅਤੇ ਸੂਰਜ ਨੂੰ ਵੇਖਣਾ ਅੱਖਾਂ ਨੂੰ ਚੰਗਾ ਲੱਗਦਾ ਹੈ।

8 ਭਾਵੇਂ ਕੋਈ ਕਿੰਨੇ ਵੀ ਸਾਲ ਜਿਉਂਦਾ ਰਹੇ,

ਉਹਨਾਂ ਸਾਰਿਆਂ ਦਾ ਆਨੰਦ ਮਾਣੇ।

ਪਰ ਉਹ ਹਨੇਰੇ ਦੇ ਦਿਨਾਂ ਨੂੰ ਚੇਤੇ ਰੱਖ,

ਕਿਉਂਕਿ ਬਹੁਤ ਸਾਰੇ ਹੋਣਗੇ।

ਸਭ ਕੁਝ ਜੋ ਆਉਂਦਾ ਹੈ ਸੋ ਵਿਅਰਥ ਹੈ।

9 ਹੇ ਜੁਆਨ! ਤੂੰ ਆਪਣੀ ਜੁਆਨੀ ਵਿੱਚ ਖੁਸ਼ ਰਹਿ,

ਅਤੇ ਤੇਰੀ ਜਵਾਨੀ ਦੇ ਦਿਨਾਂ ਵਿੱਚ ਤੇਰਾ ਦਿਲ ਤੈਨੂੰ ਅਨੰਦ ਕਰੇ।

ਆਪਣੇ ਮਨ ਦੇ ਰਾਹਾਂ ਉੱਤੇ ਚੱਲ

ਅਤੇ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਚੱਲ,

ਪਰ ਇਹ ਜਾਣ ਲੈ ਕਿ ਇਨ੍ਹਾਂ ਸਾਰੀਆਂ ਗੱਲਾਂ ਲਈ

ਪਰਮੇਸ਼ਵਰ ਤੇਰਾ ਨਿਆਂ ਕਰੇਗਾ।

10 ਇਸ ਲਈ ਚਿੰਤਾ ਨੂੰ ਆਪਣੇ ਦਿਲ ਵਿੱਚੋਂ ਕੱਢ ਦਿਓ

ਅਤੇ ਬੁਰਿਆਈ ਆਪਣੇ ਸਰੀਰ ਵਿੱਚ ਕੱਢ ਸੁੱਟੋ,

ਕਿਉਂ ਜੋ ਬਚਪਨ ਅਤੇ ਜੁਆਨੀ ਦੋਵੇਂ ਵਿਅਰਥ ਹਨ।

Estes versículos te tocaram? Ore agora!

+581 estão orando agora.

Junte-se à corrente de oração.