Pular para o conteúdo
Publicidade

ਅਫ਼ਸੀਆਂ 1

1 ਪੌਲੁਸ ਜੋ ਪਰਮੇਸ਼ਵਰ ਦੀ ਇੱਛਾ ਦੁਆਰਾ ਯਿਸ਼ੂ ਮਸੀਹ ਦਾ ਇੱਕ ਰਸੂਲ ਹੈ।

ਅਫ਼ਸੁਸ ਵਿੱਚ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਨੂੰ, ਜੋ ਮਸੀਹ ਯਿਸ਼ੂ ਵਿੱਚ ਵਫ਼ਾਦਾਰ ਹਨ:

2 ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

ਮਸੀਹ ਵਿੱਚ ਆਤਮਿਕ ਬਰਕਤਾਂ ਦੀ ਉਸਤਤ

3 ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਰਮੇਸ਼ਵਰ ਅਤੇ ਪਿਤਾ ਦੀ ਉਸਤਤ ਹੋਵੇ, ਜਿਸ ਨੇ ਸਾਨੂੰ ਮਸੀਹ ਵਿੱਚ ਸਵਰਗੀ ਸਥਾਨਾਂ ਵਿੱਚ ਹਰ ਆਤਮਿਕ ਬਰਕਤ ਦਿੱਤੀ ਹੈ। 4 ਕਿਉਂਕਿ ਪਰਮੇਸ਼ਵਰ ਨੇ ਦੁਨੀਆਂ ਦੀ ਰਚਨਾ ਤੋਂ ਪਹਿਲਾਂ ਉਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਨੂੰ ਚੁਣਿਆ, ਤਾਂ ਜੋ ਅਸੀਂ ਉਸ ਦੀ ਨਜ਼ਰ ਵਿੱਚ ਪਵਿੱਤਰ ਅਤੇ ਨਿਰਦੋਸ਼ ਬਣੀਏ। 5 ਉਸ ਨੇ ਸਾਨੂੰ ਉਸ ਦੀ ਇੱਛਾ ਦੇ ਚੰਗੇ ਉਦੇਸ਼ ਦੇ ਅਨੁਸਾਰ ਸ਼ੁਰੂ ਤੋਂ ਹੀ ਯਿਸ਼ੂ ਮਸੀਹ ਦੁਆਰਾ ਉਸ ਦੇ ਬੱਚੇ ਬਣਨ ਦੇ ਲਈ ਠਹਿਰਾਇਆ। 6 ਉਸ ਦੀ ਮਹਾਨ ਕਿਰਪਾ ਦੀ ਉਸਤਤ ਹੋਵੇ, ਜੋ ਉਸ ਨੇ ਆਪਣੇ ਪਿਆਰੇ ਪੁੱਤਰ ਵਿੱਚ ਸਾਡੇ ਉੱਤੇ ਮੁਫ਼ਤ ਵਿੱਚ ਬਖ਼ਸ਼ ਦਿੱਤੀ ਹੈ। 7 ਅਤੇ ਉਸ ਵਿੱਚ ਸਾਨੂੰ ਉਸ ਦੀ ਮਹਾਨ ਕਿਰਪਾ ਦੇ ਅਨੁਸਾਰ, ਉਸ ਦੇ ਲਹੂ ਦੁਆਰਾ ਮੁਕਤੀ, ਅਤੇ ਪਾਪਾਂ ਦੀ ਮਾਫ਼ੀ ਮਿਲਦੀ ਹੈ। 8 ਇਹ ਕਿਰਪਾ ਉਸ ਨੇ ਆਪਣੀ ਸਾਰੀ ਬੁੱਧੀ ਅਤੇ ਜ਼ਮੀਰ ਨਾਲ ਸਾਡੇ ਉੱਤੇ ਭਰਪੂਰ ਰੂਪ ਵਿੱਚ ਦਿੱਤੀ ਹੈ। 9 ਉਸ ਦੇ ਚੰਗੇ ਮਕਸਦ ਦੇ ਅਨੁਸਾਰ ਉਸ ਦੀ ਇੱਛਾ ਦਾ ਭੇਤ ਸਾਨੂੰ ਪ੍ਰਗਟ ਕੀਤਾ, ਜਿਸ ਨੂੰ ਉਸ ਨੇ ਮਸੀਹ ਵਿੱਚ ਸਥਾਪਿਤ ਕੀਤਾ। 10 ਸਮਾਂ ਪੂਰਾ ਹੋਣ ਤੇ ਉਹ ਆਪ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਸਾਰੀਆਂ ਚੀਜ਼ਾਂ ਨੂੰ ਮਸੀਹ ਵਿੱਚ ਇਕੱਠਾ ਕਰੇ।

11 ਉਸ ਵਿੱਚ ਅਸੀਂ ਵੀ ਚੁਣੇ ਗਏ ਹਾਂ, ਅਤੇ ਉਸ ਦੀ ਯੋਜਨਾ ਦੇ ਅਨੁਸਾਰ ਪਹਿਲਾਂ ਤੋਂ ਨਿਰਧਾਰਤ ਕੀਤਾ ਗਿਆ ਸੀ ਜੋ ਉਸ ਦੀ ਇੱਛਾ ਦੇ ਉਦੇਸ਼ ਦੇ ਅਨੁਸਾਰ ਸਭ ਕੁਝ ਕਰਦਾ ਹੈ, 12 ਇਸ ਲਈ ਕਿ ਅਸੀਂ ਜਿਨਾਂ ਨੇ ਮਸੀਹ ਵਿੱਚ ਸਭ ਤੋਂ ਪਹਿਲਾਂ ਉਮੀਦ ਰੱਖੀ, ਉਸ ਦੀ ਮਹਿਮਾ ਦੀ ਉਸਤਤ ਹਾਂ। 13 ਅਤੇ ਜਦੋਂ ਤੁਸੀਂ ਸੱਚ ਦਾ ਸੰਦੇਸ਼ ਸੁਣਿਆ ਜੋ ਤੁਹਾਡੀ ਮੁਕਤੀ ਦੀ ਖੁਸ਼ਖ਼ਬਰੀ ਹੈ ਤਾਂ ਤੁਸੀਂ ਵੀ ਮਸੀਹ ਵਿੱਚ ਸ਼ਾਮਲ ਹੋ ਗਏ। ਜਦੋਂ ਤੁਸੀਂ ਵਿਸ਼ਵਾਸ ਕੀਤਾ ਤਾਂ ਤੁਹਾਡੇ ਉੱਤੇ ਪਵਿੱਤਰ ਆਤਮਾ ਦੁਆਰਾ ਵਾਅਦੇ ਦੀ ਇੱਕ ਮੋਹਰ ਲਗਾਈ ਗਈ। 14 ਇਹ ਸਾਨੂੰ ਸਾਡੀ ਵਿਰਾਸਤ ਲਈ, ਪਰਮੇਸ਼ਵਰ ਦੇ ਆਪਣੇ ਲੋਕਾਂ ਦੇ ਰੂਪ ਵਿੱਚ ਛੁਟਕਾਰਾ, ਅਤੇ ਉਸ ਦੀ ਮਹਿਮਾ ਦੀ ਉਸਤਤ ਲਈ ਇੱਕ ਕਮਾਈ ਦੇ ਰੂਪ ਵਿੱਚ ਦਿੱਤੇ ਗਏ ਹਨ।

ਧੰਨਵਾਦ ਅਤੇ ਪ੍ਰਾਰਥਨਾ

15 ਇਸ ਕਾਰਨ, ਜਦੋਂ ਤੋਂ ਮੈਂ ਪ੍ਰਭੂ ਯਿਸ਼ੂ ਵਿੱਚ ਤੁਹਾਡੇ ਵਿਸ਼ਵਾਸ ਅਤੇ ਉਸ ਪਿਆਰ ਦੇ ਬਾਰੇ ਜੋ ਤੁਸੀਂ ਸਾਰੇ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਨਾਲ ਕਰਦੇ ਹੋ ਸੁਣਿਆ ਹੈ, 16 ਮੈਂ ਲਗਾਤਾਰ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦੇ ਹੋਏ ਤੁਹਾਡੇ ਲਈ ਧੰਨਵਾਦ ਕਰਨਾ ਬੰਦ ਨਹੀਂ ਕੀਤਾ। 17 ਮੈਂ ਪ੍ਰਾਰਥਨਾ ਕਰਦਾ ਰਹਿੰਦਾ ਹਾਂ ਕਿ ਸਾਡੇ ਪ੍ਰਭੂ ਯਿਸ਼ੂ ਮਸੀਹ ਦਾ ਪਰਮੇਸ਼ਵਰ ਅਤੇ ਮਹਿਮਾਮਈ ਪਿਤਾ ਤੁਹਾਨੂੰ ਬੁੱਧ ਅਤੇ ਪ੍ਰਕਾਸ਼ ਦਾ ਆਤਮਾ ਦੇਵੇ, ਤਾਂ ਜੋ ਤੁਸੀਂ ਉਸ ਨੂੰ ਚੰਗੀ ਤਰਾਂ ਜਾਣ ਸਕੋ।1:17 ਯਸ਼ਾ 11:2 18 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਦਿਲ ਦੀਆਂ ਅੱਖਾਂ ਖੁੱਲ ਜਾਣ ਤਾਂ ਜੋ ਤੁਸੀਂ ਉਸ ਉਮੀਦ ਨੂੰ ਜਾਣ ਸਕੋ ਕਿ ਉਸ ਦੇ ਬੁਲਾਉਣ ਦੀ ਉਮੀਦ ਅਤੇ ਉਸ ਦੇ ਪਵਿੱਤਰ ਲੋਕਾਂ ਦੀ ਸ਼ਾਨਦਾਰ ਵਿਰਾਸਤ ਦੀ ਦੌਲਤ ਕੀ ਹੈ। 19 ਅਤੇ ਸਾਡੇ ਵਿਸ਼ਵਾਸੀਆਂ ਲਈ ਉਸ ਦੀ ਸ਼ਕਤੀ ਕਿੰਨੀ ਮਹਾਨ ਹੈ। ਉਹ ਸ਼ਕਤੀ ਉਹੀ ਹੈ ਜੋ ਸ਼ਕਤੀਸ਼ਾਲੀ ਤਾਕਤ ਹੈ। 20 ਜਦੋਂ ਉਸ ਨੇ ਮਸੀਹ ਨੂੰ ਮੁਰਦਿਆਂ ਵਿੱਚੋਂ ਜੀਉਂਦਾ ਕੀਤਾ ਅਤੇ ਸਵਰਗੀ ਥਾਵਾਂ ਵਿੱਚ ਉਸ ਨੂੰ ਆਪਣੇ ਸੱਜੇ ਹੱਥ ਬਿਠਾਇਆ,1:20 ਇਬ 10:22; ਜ਼ਬੂ 110:1 21 ਉਹ ਸਾਰੀ ਤਾਕਤ, ਰਾਜ, ਸ਼ਕਤੀ, ਅਧਿਕਾਰ ਅਤੇ ਹਰ ਨਾਮ ਤੋਂ ਉੱਪਰ, ਭਾਵੇਂ ਇਸ ਯੁੱਗ ਦਾ ਹੋਵੇ ਜਾਂ ਆਉਣ ਵਾਲੇ ਯੁੱਗ ਦਾ। 22 ਅਤੇ ਪਰਮੇਸ਼ਵਰ ਨੇ ਸਭ ਕੁਝ ਉਸ ਦੇ ਪੈਰਾਂ ਹੇਠ ਰੱਖਿਆ ਅਤੇ ਉਸ ਨੂੰ ਕਲੀਸਿਆ ਦੀ ਹਰ ਚੀਜ਼ ਦਾ ਮੁੱਖੀ ਠਹਿਰਾਇਆ।1:22 ਕੁਲੁੱ 2:10; ਜ਼ਬੂ 8:6 23 ਕਲੀਸਿਆ, ਜੋ ਉਸ ਦਾ ਸਰੀਰ ਹੈ, ਉਸ ਦੀ ਸੰਪੂਰਨਤਾ, ਜੋ ਹਰ ਇੱਕ ਵਿੱਚ ਸਭ ਕੁਝ ਭਰਦਾ ਹੈ।

Estes versículos te tocaram? Ore agora!

+581 estão orando agora.

Junte-se à corrente de oração.