Pular para o conteúdo
Publicidade

ਅਫ਼ਸੀਆਂ 1:3-6

OPCV Punjabi Contemporary Version

ਮਸੀਹ ਵਿੱਚ ਆਤਮਿਕ ਬਰਕਤਾਂ ਦੀ ਉਸਤਤ

3 ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਰਮੇਸ਼ਵਰ ਅਤੇ ਪਿਤਾ ਦੀ ਉਸਤਤ ਹੋਵੇ, ਜਿਸ ਨੇ ਸਾਨੂੰ ਮਸੀਹ ਵਿੱਚ ਸਵਰਗੀ ਸਥਾਨਾਂ ਵਿੱਚ ਹਰ ਆਤਮਿਕ ਬਰਕਤ ਦਿੱਤੀ ਹੈ। 4 ਕਿਉਂਕਿ ਪਰਮੇਸ਼ਵਰ ਨੇ ਦੁਨੀਆਂ ਦੀ ਰਚਨਾ ਤੋਂ ਪਹਿਲਾਂ ਉਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਨੂੰ ਚੁਣਿਆ, ਤਾਂ ਜੋ ਅਸੀਂ ਉਸ ਦੀ ਨਜ਼ਰ ਵਿੱਚ ਪਵਿੱਤਰ ਅਤੇ ਨਿਰਦੋਸ਼ ਬਣੀਏ। 5 ਉਸ ਨੇ ਸਾਨੂੰ ਉਸ ਦੀ ਇੱਛਾ ਦੇ ਚੰਗੇ ਉਦੇਸ਼ ਦੇ ਅਨੁਸਾਰ ਸ਼ੁਰੂ ਤੋਂ ਹੀ ਯਿਸ਼ੂ ਮਸੀਹ ਦੁਆਰਾ ਉਸ ਦੇ ਬੱਚੇ ਬਣਨ ਦੇ ਲਈ ਠਹਿਰਾਇਆ। 6 ਉਸ ਦੀ ਮਹਾਨ ਕਿਰਪਾ ਦੀ ਉਸਤਤ ਹੋਵੇ, ਜੋ ਉਸ ਨੇ ਆਪਣੇ ਪਿਆਰੇ ਪੁੱਤਰ ਵਿੱਚ ਸਾਡੇ ਉੱਤੇ ਮੁਫ਼ਤ ਵਿੱਚ ਬਖ਼ਸ਼ ਦਿੱਤੀ ਹੈ।

Em outras traduções

  1. IRVPUN Indian Revised Version (IRV) - Punjabi

    3 ਧੰਨ ਹੋਵੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਮਸੀਹ ਵਿੱਚ ਸਵਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਿਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ! 4 ਜਿਵੇਂ ਉਸ ਨੇ ਸਾਨੂੰ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਉਸ ਵਿੱਚ ਚੁਣ ਲਿਆ ਕਿ ਅਸੀਂ ਉਹ ਦੇ ਸਨਮੁਖ ਪਿਆਰ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ! 5 ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤਰ ਹੋਣ ਨੂੰ ਅੱਗੋਂ ਹੀ ਠਹਿਰਾਇਆ! 6 ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ!

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.