25 ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਕਰੋ ਜਿਵੇਂ ਕਿ ਮਸੀਹ ਨੇ ਕਲੀਸਿਆ ਨਾਲ ਪਿਆਰ ਕੀਤਾ ਅਤੇ ਉਸ ਲਈ ਆਪਣੇ ਆਪ ਨੂੰ ਬਲੀਦਾਨ ਕੀਤਾ। 26 ਤਾਂ ਜੋ ਉਸ ਨੂੰ ਜਲ ਦੇ ਇਸ਼ਨਾਨ ਤੋਂ ਬਾਣੀ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ। 27 ਅਤੇ ਉਹ ਆਪਣੇ ਆਪ ਲਈ ਇੱਕ ਤੇਜ਼ਵਾਨ ਕਲੀਸਿਆ ਤਿਆਰ ਕਰੇ ਜਿਸ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਪਰ ਪਵਿੱਤਰ ਅਤੇ ਨਿਰਦੋਸ਼ ਬਣੀਏ। 28 ਇਸੇ ਤਰ੍ਹਾਂ, ਪਤੀਆਂ ਨੂੰ ਆਪਣੀਆਂ ਪਤਨੀਆਂ ਨਾਲ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਸਰੀਰ ਨੂੰ ਪਿਆਰ ਕਰਦੇ ਹਨ।