Pular para o conteúdo
Publicidade

ਅਫ਼ਸੀਆਂ 6

1 ਹੇ ਬੱਚਿਓ, ਪ੍ਰਭੂ ਵਿੱਚ ਆਪਣੇ ਮਾਪਿਆਂ ਦੇ ਆਗਿਆਕਾਰ ਰਹੋ, ਕਿਉਂਕਿ ਇਹ ਸਹੀ ਹੈ। 2 "ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰ," ਜੋ ਕਿ ਇਹ ਵਾਅਦੇ ਦੇ ਨਾਲ ਪਹਿਲਾ ਹੁਕਮ ਹੈ। 3 "ਤਾਂ ਜੋ ਤੇਰਾ ਭਲਾ ਹੋਵੇ ਅਤੇ ਤੁਸੀਂ ਧਰਤੀ ਉੱਤੇ ਲੰਮੀ ਉਮਰ ਦਾ ਆਨੰਦ ਮਾਣ ਸਕੋ।"6:3 ਕੂਚ 20:12; ਬਿਵ 5:16

4 ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ; ਸਗੋਂ, ਪ੍ਰਭੂ ਦੀ ਸਿੱਖਿਆ ਅਤੇ ਮੱਤ ਦੇ ਕੇ ਉਹਨਾਂ ਦੀ ਪਾਲਨਾ ਕਰੋ।

5 ਹੇ ਨੌਕਰੋ, ਤੁਸੀਂ ਉਹਨਾਂ ਦੀ ਜਿਹੜੇ ਸਰੀਰ ਦੇ ਅਨੁਸਾਰ ਤੁਹਾਡੇ ਮਾਲਕ ਹਨ, ਡਰ ਨਾਲ ਅਤੇ ਦਿਲ ਦੀ ਇਮਾਨਦਾਰੀ ਨਾਲ ਪਾਲਣਾ ਕਰੋ, ਜਿਵੇਂ ਤੁਸੀਂ ਮਸੀਹ ਦੀ। 6 ਇਹ ਸਭ ਕੁਝ ਸਿਰਫ ਦਿਖਾਵੇ ਲਈ ਅਤੇ ਉਨ੍ਹਾਂ ਨੂੰ ਖੁਸ਼ ਕਰਨ ਲਈ ਨਹੀਂ, ਪਰ ਮਸੀਹ ਦੇ ਸੇਵਕ ਹੋਣ ਦੇ ਨਾਤੇ, ਦਿਲੋਂ ਪਰਮੇਸ਼ਵਰ ਦੀ ਇੱਛਾ ਪੂਰੀ ਕਰਨੀ ਹੈ। 7 ਤੁਸੀਂ ਪੂਰੇ ਦਿਲ ਨਾਲ ਸੇਵਾ ਕਰੋ, ਜਿਵੇਂ ਕਿ ਤੁਸੀਂ ਲੋਕਾਂ ਦੀ ਨਹੀਂ, ਪ੍ਰਭੂ ਦੀ ਸੇਵਾ ਕਰ ਰਹੇ ਹੋ, 8 ਕਿਉਂਕਿ ਤੁਸੀਂ ਜਾਣਦੇ ਹੋ ਕਿ ਪ੍ਰਭੂ ਹਰ ਇੱਕ ਨੂੰ ਉਨ੍ਹਾਂ ਦੇ ਚੰਗੇ ਕੰਮਾਂ ਦਾ ਇਨਾਮ ਦੇਵੇਗਾ, ਚਾਹੇ ਉਹ ਗੁਲਾਮ ਹੋਣ ਜਾਂ ਅਜ਼ਾਦ।

9 ਅਤੇ ਹੇ ਮਾਲਕੋ, ਆਪਣੇ ਨੌਕਰਾਂ ਨਾਲ ਉਸੇ ਤਰ੍ਹਾਂ ਵਿਵਹਾਰ ਕਰੋ। ਉਨ੍ਹਾਂ ਨੂੰ ਧਮਕੀ ਨਾ ਦਿਓ, ਕਿਉਂਕਿ ਤੁਸੀਂ ਜਾਣਦੇ ਹੋ ਕਿ ਉਨ੍ਹਾਂ ਦਾ ਮਾਲਕ ਅਤੇ ਤੁਹਾਡਾ ਦੋਵਾਂ ਦਾ ਮਾਲਕ ਜੋ ਸਵਰਗ ਵਿੱਚ ਹੈ ਅਤੇ ਉਹ ਕਿਸੇ ਦਾ ਪੱਖਪਾਤ ਨਹੀਂ ਕਰਦਾ।

ਪਰਮੇਸ਼ਵਰ ਦੇ ਸ਼ਸਤ੍ਰ

10 ਇਸ ਲਈ ਪ੍ਰਭੂ ਅਤੇ ਉਸ ਦੀ ਮਹਾਨ ਸ਼ਕਤੀ ਵਿੱਚ ਮਜ਼ਬੂਤ ਬਣੋ। 11 ਪਰਮੇਸ਼ਵਰ ਦੇ ਸਾਰੇ ਸ਼ਸਤ੍ਰ ਬਸਤਰ ਪਹਿਨ ਲਵੋ ਤਾਂ ਜੋ ਤੁਸੀਂ ਦੁਸ਼ਟ ਦੀਆਂ ਸਾਰੀਆਂ ਚਾਲਾਂ ਦੇ ਵਿਰੁੱਧ ਦ੍ਰਿੜ ਹੋ ਸਕੋ। 12 ਕਿਉਂਕਿ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਅਧਿਕਾਰਾਂ ਅਤੇ ਇਸ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਾਵਾਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ। 13 ਇਸ ਲਈ ਪਰਮੇਸ਼ਵਰ ਦੇ ਸਾਰੇ ਸ਼ਸਤ੍ਰ ਬਸਤਰ ਲੈ ਲਵੋ ਤਾਂ ਜੋ ਤੁਸੀਂ ਬੁਰਾਈ ਦੇ ਸਮੇਂ ਦੁਸ਼ਮਣ ਦਾ ਮੁਕਾਬਲਾ ਕਰ ਸਕੋ ਅਤੇ ਸੱਭੋ ਕੁਝ ਮੁਕਾ ਕੇ ਖਲੋ ਸੱਕੋ। 14 ਸੋ ਤੁਸੀਂ ਆਪਣੀ ਕਮਰ ਸੱਚਾਈ ਨਾਲ ਕੱਸ ਕੇ ਪਰਮੇਸ਼ਵਰ ਦੀ ਧਾਰਮਿਕਤਾ ਦੀ ਸੰਜੋ ਪਹਿਨ ਕੇ।6:14 ਯਸ਼ਾ 11:5; 59:17 15 ਅਤੇ ਮਿਲਾਪ ਦੀ ਖੁਸ਼ਖ਼ਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀ ਪਾ ਕੇ ਖਲੋ ਜਾਓ।6:15 ਯਸ਼ਾ 52:7; ਨਹੂ 1:15 16 ਇਨ੍ਹਾਂ ਸਾਰਿਆਂ ਤੋਂ ਇਲਾਵਾ, ਸ਼ੈਤਾਨ ਦੇ ਭਿਆਨਕ ਤੀਰ ਨੂੰ ਰੋਕਣ ਲਈ ਵਿਸ਼ਵਾਸ ਦੀ ਢਾਲ ਨੂੰ ਫੜੀ ਰੱਖੋ। 17 ਅਤੇ ਮੁਕਤੀ ਦਾ ਟੋਪ, ਆਤਮਾ ਦੀ ਤਲਵਾਰ ਲਓ, ਜੋ ਕਿ ਪਰਮੇਸ਼ਵਰ ਦਾ ਬਚਨ ਹੈ।6:17 ਯਸ਼ਾ 49:2; 59:17; ਇਬ 4:12

18 ਹਰ ਸਮੇਂ ਅਤੇ ਹਰ ਮੌਕੇ ਆਤਮਾ ਵਿੱਚ ਪ੍ਰਾਰਥਨਾ ਕਰੋ। ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ, ਸੁਚੇਤ ਰਹੋ ਅਤੇ ਸਾਰੇ ਪਵਿੱਤਰ ਲੋਕਾਂ ਲਈ ਸਦਾ ਪ੍ਰਾਰਥਨਾ ਕਰਦੇ ਰਹੋ। 19 ਅਤੇ ਮੇਰੇ ਲਈ ਵੀ ਪ੍ਰਾਰਥਨਾ ਕਰੋ ਤਾਂ ਜੋ ਮੈਂ ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਿਲੇਰੀ ਨਾਲ ਖੁਸ਼ਖ਼ਬਰੀ ਦਾ ਭੇਤ ਖੋਲ੍ਹ ਸਕਾਂ। 20 ਜਿਸ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ। ਇਸ ਲਈ ਪ੍ਰਾਰਥਨਾ ਕਰੋ ਕਿ ਮੈਂ ਦਲੇਰੀ ਨਾਲ ਬੋਲ ਸਕਾਂ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ।

ਅੰਤਿਮ ਸ਼ੁਭਕਾਮਨਾਵਾਂ

21 ਤੁਖਿਕੁਸ ਜੋ ਪ੍ਰਭੂ ਵਿੱਚ ਮੇਰਾ ਪਿਆਰਾ ਭਰਾ ਅਤੇ ਵਿਸ਼ਵਾਸਯੋਗ ਦਾਸ ਹੈ, ਉਹ ਤੁਹਾਨੂੰ ਮੇਰੇ ਸਾਰੇ ਹਾਲਾਤਾਂ ਅਤੇ ਗਤੀਵਿਧੀਆਂ ਬਾਰੇ ਸੂਚਿਤ ਕਰੇਗਾ। 22 ਮੈਂ ਉਸ ਨੂੰ ਇਸ ਮਕਸਦ ਲਈ ਤੁਹਾਡੇ ਕੋਲ ਭੇਜਿਆ ਹੈ ਕਿ ਤੁਹਾਨੂੰ ਦੱਸਣ ਕਿ ਅਸੀਂ ਕਿਵੇਂ ਹਾਂ ਅਤੇ ਤੁਹਾਡੇ ਦਿਲਾਂ ਨੂੰ ਉਤਸ਼ਾਹਿਤ ਕਰ ਸਕੇ।

23 ਹੇ ਪਿਆਰੇ ਭਰਾਵੋ ਅਤੇ ਭੈਣੋ, ਤੁਹਾਡੇ ਉੱਤੇ ਸ਼ਾਂਤੀ ਹੋਵੇ ਅਤੇ ਪਰਮੇਸ਼ਵਰ ਪਿਤਾ ਅਤੇ ਪ੍ਰਭੂ ਯਿਸ਼ੂ ਮਸੀਹ ਤੁਹਾਨੂੰ ਵਫ਼ਾਦਾਰੀ ਨਾਲ ਪਿਆਰ ਦੇਣ।

24 ਪਰਮੇਸ਼ਵਰ ਦੀ ਕਿਰਪਾ ਉਨ੍ਹਾਂ ਸਾਰਿਆਂ ਉੱਤੇ ਸਦਾ ਰਹੇ ਜੋ ਸਾਡੇ ਪ੍ਰਭੂ ਯਿਸ਼ੂ ਮਸੀਹ ਨੂੰ ਪਿਆਰ ਕਰਦੇ ਹਨ।

Estes versículos te tocaram? Ore agora!

+581 estão orando agora.

Junte-se à corrente de oração.